Wednesday, July 15, 2026

85 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ- 2 ਵਿਅਕਤੀਆਂ ’ਤੇ ਕੇਸ ਦਰਜ

ਅੰਮ੍ਰਿਤਸਰ, 14 ਜਨਵਰੀ (ਜਗਦੀਪ ਸਿੰਘ ਸੱਗੂ)- ਚੋਣਾਂ ਦੌਰਾਨ ਨਸ਼ੇ ਅਤੇ ਪੈਸੇ ਆਦਿ ਦੀ ਵਰਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।

election-commission-of-india-logo

ਬੀਤੀ ਰਾਤ ਹਲਕਾ ਰਾਜਾਸਾਸੀਂ ਦੇ ਪਿੰਡ ਸੈਦਪੁਰ ਵਿਚ ਮਾਰੇ ਗਏ ਛਾਪੇ ਦੌਰਾਨ ਸਰਵਾਈਲੈਂਸ ਟੀਮ ਨੇ 85 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ।ਇਸ ਬਾਰੇ ਜਾਣਕਾਰੀ ਦਿੰਦੇ ਹਲਕੇ ਦੇ ਰਿਟਰਨਿੰਗ ਅਧਿਕਾਰੀ ਮੁਕੇਸ਼ ਕੁਮਾਰ ਨੇ ਦੱਸਿਆ ਕਿ ਬੀਤੀ ਰਾਤ ਉਨਾਂ ਨੂੰ ਫੋਨ ’ਤੇ ਕਿਸੇ ਵਿਅਕਤੀ ਨੇ ਪਿੰਡ ਸੈਦਪੁਰ ਵਿਚ ਨਾਜਾਇਜ਼ ਸ਼ਰਾਬ ਨਿਕਲਦੀ ਹੋਣ ਬਾਰੇ ਸੂਚਨਾ ਦਿੱਤੀ ਸੀ ਅਤੇ ਇਤਲਾਹ ਮਿਲਣ ਮਗਰੋਂ ਜਦ ਉਨਾਂ ਨੇ ਛਾਪਾਮਾਰ ਟੀਮ ਨੂੰ ਨਾਲ ਲੈ ਕੇ ਸਬੰਧਤ ਸਥਾਨ ’ਤੇ ਛਾਪਾ ਮਾਰਿਆ, ਤਾਂ ਉਥੋਂ 85 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ।ਮੁਕੇਸ਼ ਕੁਮਾਰ ਨੇ ਦੱਸਿਆ ਕਿ ਉਕਤ ਦੋ ਵਿਅਕਤੀਆਂ ਰਤਨ ਸਿੰਘ ਅਤੇ ਭਜਨ ਸਿੰਘ ਖਿਲਾਫ ਪੁਲਿਸ ਕੋਲ ਕੇਸ ਦਰਜ ਕਰਵਾ ਦਿੱਤਾ ਗਿਆ ਹੈ।ਉਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਚੋਣਾਂ ਦੌਰਾਨ ਨਸ਼ੇ ਅਤੇ ਪੈਸੇ ਆਦਿ ਦੀ ਵਰਤੋਂ ਰੋਕਣ ਲਈ ਪ੍ਰਸ਼ਾਸਨ ਦਾ ਸਾਥ ਦੇਣ ਅਤੇ ਜਦੋਂ ਵੀ ਕਿਧਰੇ ਉਨਾਂ ਨੂੰ ਇੰਨਾਂ ਦੀ ਵਰਤੋਂ ਬਾਰੇ ਜਾਣਕਾਰੀ ਮਿਲੇ ਤਾਂ ਪੁਲਿਸ-ਪ੍ਰਸ਼ਾਸਨ ਦੇ ਧਿਆਨ ਵਿਚ ਲਿਆਉਣ।

Check Also

ਪੁਲ ਮੋਰਾਂ (ਪੁਲ ਕੰਜ਼ਰੀ) ਦੀ ਲੜਾਈ ਦੇ ਸ਼ਹੀਦ ਸੂਰਮਿਆਂ ਨੂੰ ਸਮਰਪਿਤ ਬਾਈਕ ਰੈਲੀ

ਅੰਮ੍ਰਿਤਸਰ, 14 ਜੁਲਾਈ (ਜਗਦੀਪ ਸਿੰਘ) – 1971 ਦੀ ਭਾਰਤ-ਪਾਕਿਸਤਾਨ ਜੰਗ ਦੌਰਾਨ ਦੇਸ਼ ਦੀ ਰੱਖਿਆ ਕਰਦਿਆਂ …

Leave a Reply