ਅੰਮ੍ਰਿਤਸਰ, 10 ਫਰਵਰੀ (ਪੰਜਾਬ ਪੋਸਟ ਬਿਊਰੋ)- ਸਥਾਨਕ ਟਾਊਨ ਹਾਲ ਵਿਖੇ ਨਗਰ ਨਿਗਮ ਕਰਮਚਾਰੀ ਤਾਲਮੇਲ ਦਲ ਵਲੋਂ ਸਰਬੱਤ ਦੇ ਭਲੇ ਲਈ ਹਰ ਸਾਲ ਦੀ ਤਰਾਂ ਧਾਰਮਿਕ ਸਾਮਾਗਮ ਅਯੋਜਿਤ ਕੀਤਾ ਗਿਆ।ਪ੍ਰਧਾਨ ਹਰਜਿੰਦਰ ਸਿੰਘ ਵਾਲੀਆ ਅਤੇ ਉਨਾਂ ਦੇ ਸਾਥੀਆਂ ਵਲੋਂ ਕਰਵਾਏ ਗਏ ਸਮਾਗਮ ਦੌਰਾਨ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਕੀਰਤਨ ਦਰਬਾਰ ਸਜਾਇਆ ਗਿਆ।ਜਿਸ ਉਪਰੰਤ ਭਾਈ ਜਸਪਿੰਦਰ ਸਿੰਘ ਹਜੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਦੇ ਜਥੈ ਨੇ ਸ਼ਬਦ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਇਸ ਸਾਮਗਮ ਵਿੱਚ ਵਿਸ਼ੇਸ਼ ਤੌਰ ‘ਤੇ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਹੈਡ ਗੰ੍ਰਥੀ ਸ਼੍ਰੀ ਦਰਬਾਰ ਸਾਹਿਬ, ਮੁੱਖ ਸੰਸਦੀ ਸਕੱਤਰ ਇੰਦਰਬੀਰ ਸਿੰਘ ਬੁਲਾਰੀਆ, ਹਲਕਾ ਕੇਂਦਰੀ ਦੇ ਇੰਚਾਰਜ ਤਰੂਣ ਚੁੱਘ, ਮੇਅਰ ਬਖਸੀ ਰਾਮ ਅਰੋੜਾ, ਸੀਨੀਅਰ ਡਿਪਟੀ ਮੇਅਰ ਅਵਤਾਰ ਸਿੰਘ ਟਰੱਕਾਂਵਾਲਾ, ਡਿਪਟੀ ਮੇਅਰ ਅਵਿਨਾਸ਼ ਜੌਲੀ ਅਤੇ ਸਮੂਹ ਅਮਰਬੀਰ ਸਿੰਘ ਢੋਟ, ਰਮਾ ਮਹਾਜਨ, ਜਸਕੀਰਤ ਸਿੰਘ ਸੁਲਤਾਨਵਿੰਡ, ਰਾਮ ਗੋਪਾਲ, ਦਲਬੀਰ ਸਿੰਘ ਮੰਮਣਨਕੇ, ਅਮਰੀਕ ਸਿੰਘ ਲਾਲੀ ਅਤੇ ਹੋਰ ਕੌਂਸਲਰਾਂ ਨੇ ਸ਼ਮੂਲੀਅਤ ਕੀਤੀ।
ਇਸ ਮੌਕੇ ਗਿਆਨੀ ਜਗਤਾਰ ਸਿੰਘ, ਇੰਦਰਬੀਰ ਸਿੰਘ ਬੁਲਾਰੀਆ, ਪ੍ਰਧਾਨ ਹਰਜਿੰਦਰ ਸਿੰਘ ਵਾਲੀਆ, ਸਮੂਹ ਅਹੁਦੇਦਾਰਾਂ ਤੇ ਹੋਰ ਸ਼ਖਸ਼ੀਅਤਾਂ ਨੇ ਸਾਂਝੇ ਤੌਰ ‘ਤੇ ਨਗਰ ਨਿਗਮ ਕਰਮਚਾਰੀ ਤਾਲਮੇਲ ਦਲ ਦਾ ਸਾਲ 2014 ਦਾ ਨਾਨਕ ਸ਼ਾਹੀ ਕੈਲੰਡਰ ਰੀਲੀਜ ਕੀਤਾ ।ਇਸ ਮੌਕੇ ਨਰਿੰਦਰ ਸਿੰਘ ਗਿੱਲ, ਨਰੇਸ਼ ਚੰਦ ਸ਼ਰਮਾ, ਪਰਮਜੀਤ ਸਿੰਘ ਪੰਮਾ, ਗੁਰਵੇਲ ਸਿੰਘ, ਅਰੂਨ ਸਹਿਜਪਾਲ, ਹਰਜਿੰਦਰ ਵਰਪਾਲ, ਸੱਜਨ ਸਿੰਘ, ਲੱਛਮਨ ਸਿੰਘ, ਜੁਗਿੰਦਰ ਸਿੰਘ ਫੌਜੀ, ਮਹਿੰਦਰ ਸਿੰਘ, ਮਨੋਜ ਕੁਮਾਰ, ਅਨੂਪ ਸਿੰਘ ਖਾਲਸਾ, ਸਤਿੰਦਰ ਸਿੰਘ, ਪਿਆਰਾ ਸਿੰਘ, ਪ੍ਰਦੀਪ ਕੁਮਾਰ, ਵਿਨੋਦ ਬਿੱਟਾ, ਕਸਤੂਰੀ ਲਾਲ, ਮੰਗਲ ਸਿੰਘ ਥਿੰਦ, ਕੁਲਦੀਪ ਸਿੰਘ ਪੰਡੋਰੀ, ਬਾਬਾ ਮਲਕੀਅਤ ਸਿੰਘ ਭੱਟੀ, ਨਰਿੰਦਰ ਸਿੰਘ ਗਿੱਲ, ਸੁਖਦੇਵ ਸਿੰਘ ਆਦਿ ਹਾਜ਼ਰ ਸਨ।
Check Also
ਨੈਸ਼ਨਲ ਪੱਧਰ ‘ਤੇ ਨਿਸ਼ਾਨੇਬਾਜ਼ੀ ‘ਚ ਭੁਪਿੰਦਰਜੀਤ ਸ਼ਰਮਾ ਦਾ ਤੀਜਾ ਸਥਾਨ
ਭੀਖੀ, 11 ਦਸੰਬਰ (ਕਮਲ ਜ਼ਿੰਦਲ) – ਪਿੱਛਲੇ ਦਿਨੀ ਪਿੰਡ ਫਰਵਾਹੀ ਦੇ ਨੌਜਵਾਨ ਭੁਪਿੰਦਰਜੀਤ ਸ਼ਰਮਾ ਪੁੱਤਰ …