
ਫਾਜਿਲਕਾ, 11 ਜੂਨ (ਵਿਨੀਤ ਅਰੋੜਾ)- ਫ਼ਾਜ਼ਿਲਕਾ ਦੇ ਸਰਹੱਦੀ ਪਿੰਡ ਕਰਨੀਖੇੜਾ ਦੀ ਇਕ ਨਾਬਾਲਿਗ ਲੜਕੀ ਨੂੰ ਵਰਗ਼ਲਾ ਕੇ ਲੈ ਜਾਣ ਵਾਲੇ ਵਿਅਕਤੀ ‘ਤੇ ਕਾਰਵਾਈ ਨਾ ਹੋਣ ਦੇ ਚੱਲਦਿਆਂ ਅੱਜ ਲੜਕੀ ਦੇ ਪਰਿਵਾਰ ਵਾਲਿਆਂ ਨੇ ਪਿੰਡ ਦੇ ਲੋਕਾਂ ਦੇ ਨਾਲ ਮਿਲ ਕੇ ਸਥਾਨਕ ਐਸ. ਐਸ. ਪੀ. ਦਫ਼ਤਰ ਅੱਗੇ ਧਰਨਾ ਲਗਾਉਣ ਲਈ ਪੁੱਜੇ, ਪਰ ਪੁਲਿਸ ਨੇ ਉਨਾਂ ਨੂੰ ਆਪਣੇ ਭਰੋਸੇ ਵਿਚ ਲੈ ਕੇ ਧਰਨੇ ਨੂੰ ਮੁਲਤਵੀ ਕਰਵਾ ਦਿੱਤਾ। ਜਾਣਕਾਰੀ ਅਨੁਸਾਰ ਮਮਤਾ ਰਾਣੀ ਪੁੱਤਰੀ ਜਗਦੀਸ਼ ਕੁਮਾਰ ਜਿਸ ਨੂੰ ਕਿ ਪਿੰਡ ਮੁਠਿਆਵਾਲੀ ਦਾ ਅਨੁਜ ਕੁਮਾਰ ਕੁਝ ਦਿਨ ਪਹਿਲਾਂ ਵਰਗ਼ਲਾ ਕੇ ਆਪਣੇ ਨਾਲ ਲੈ ਗਿਆ ਜਿਸ ‘ਤੇ ਪਰਿਵਾਰਕ ਮੈਂਬਰਾਂ ਨੇ ਇਸ ਦੀ ਸ਼ਿਕਾਇਤ ਪੁਲਿਸ ਨੂੰ ਕੀਤੀ ਸੀ, ਪਰ ਇਸ ਸ਼ਿਕਾਇਤ ‘ਤੇ ਪੁਲਿਸ ਵੱਲੋਂ ਢਿੱਲੀ ਮੱਠੀ ਕਾਰਵਾਈ ਨੂੰ ਲੈ ਕੇ ਅੱਜ ਪਰਿਵਾਰਕ ਮੈਂਬਰਾਂ ਨੇ ਪਿੰਡ ਵਾਸੀਆਂ ਦੇ ਨਾਲ ਮਿਲ ਕੇ ਐਸ. ਐਸ. ਪੀ. ਦਫ਼ਤਰ ਅੱਗੇ ਧਰਨਾ ਲਗਾਉਣ ਲਈ ਆਏ। ਜਿਥੇ ਪਰਿਵਾਰਕ ਮੈਂਬਰ ਤੇ ਪਿੰਡ ਦੇ ਲੋਕ ਲੜਕੀ ਨੂੰ ਵਾਪਸ ਲਿਆਉਣ ਅਤੇ ਲੜਕੇ ‘ਤੇ ਕਾਰਵਾਈ ਕਰਨ ਦੀ ਮੰਗ ਕਰ ਰਹੇ ਸਨ। ਪੁਲਿਸ ਨੂੰ ਇਸ ਧਰਨੇ ਦੀ ਭਿਣਕ ਲੱਗ ਜਾਣ ‘ਤੇ ਥਾਣਾ ਸਿਟੀ ਦੇ ਡੀ. ਐਸ. ਪੀ. ਮਨਜੀਤ ਸਿੰਘ ਅਤੇ ਐਸ. ਐੱਚ. ਓ. ਜਗਦੀਸ਼ ਕੁਮਾਰ ਮੌਕੇ ‘ਤੇ ਪੁੱਜ ਕੇ ਧਰਨਾਕਾਰੀਆਂ ਨੂੰ ਆਪਣੇ ਭਰੋਸੇ ‘ਚ ਲੈਣ ਵਿਚ ਕਾਮਯਾਬ ਰਹੇ। ਧਰਨਾਕਾਰੀਆਂ ਕੋਲ ਪ੍ਰਤਾਪ ਬਾਗ ਪੁੱਜੇ ਅਤੇ ਉਨਾਂ ਨੂੰ ਧਰਨਾ ਨਾ ਦੇਣ ਲਈ ਸੰਤੁਸ਼ਟ ਕਰਵਾਇਆ।
Check Also
ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਡੀ.ਐਲ.ਐੱਸ.ਏ ਅੰਮ੍ਰਿਤਸਰ ਵੱਲੋਂ ਕੇਂਦਰੀ ਜੇਲ੍ਹ ਦਾ ਅਚਨਚੇਤੀ ਦੌਰਾ
ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਸ੍ਰੀਮਤੀ ਜਤਿੰਦਰ ਕੌਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ-ਕਮ-ਚੇਅਰਪਰਸਨ, …
Punjab Post Daily Online Newspaper & Print Media