ਫਾਜ਼ਿਲਕਾ, 15 ਜਨਵਰੀ (ਵਿਨੀਤ ਅਰੋੜਾ) – ਨੋਜ਼ਵਾਨ ਸਮਾਜ ਸੇਵਾ ਸੰਸਥਾ ਫਾਜ਼ਿਲਕਾ ਵੱਲੋਂ ਸੇਵਾ ਖੇਤਰ ਦਾ ਵਿਸਥਾਰ ਕਰਦੇ ਹੋਏ ਫਾਜ਼ਿਲਕਾ-ਮਲੋਟ ਰੋਡ ਤੇ ਸਥਿਤ ਪਿੰਡ ਟਾਹਲੀਵਾਲਾ ਬੋਦਲਾ ਵਿਚ ਇਕਾਈ ਦਾ ਗਠਨ ਕਰਕੇ ਪਿੰਡ ਵਾਸੀ ਰਵਿੰਦਰ ਕੁਮਾਰ ਨੂੰ ਪਿੰਡ ਦਾ ਪ੍ਰਧਾਨ ਨਿਯੁੱਕਤ ਕੀਤਾ ਗਿਆ।ਰਵਿੰਦਰ ਕੁਮਾਰ ਨੂੰ ਸੰਸਥਾ ਦੇ ਜ਼ਿਲ੍ਹਾ ਪ੍ਰਧਾਨ ਲਵਲੀ ਵਾਲਮੀਕਿ ਵੱਲੋਂ ਨਿਯੁਕਤੀ ਪੱਤਰ ਸੋਂਪਿਆ ਗਿਆ।ਜ਼ਿਲ੍ਹਾ ਪ੍ਰਧਾਨ ਲਵਲੀ ਵਾਲਮੀਕਿ ਨੇ ਸੰਸਥਾ ਵੱਲੋਂ ਕਰਵਾਏ ਜਾ ਰਹੇ ਕੰਮਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ।ਉਨ੍ਹਾਂ ਕਿਹਾ ਕਿ ਸੰਸਥਾ ਦਾ ਮੁੱਖ ਮੰਤਵ ਸਮਾਜ ਵਿਚ ਫੈਲੀਆਂ ਨਸ਼ਾ ਖੋਰੀ, ਕੰਨਿਆ ਭਰੂਣ ਹੱਤਿਆ, ਦਹੇਜ ਪ੍ਰਥਾ, ਬਾਲ ਵਿਆਹ, ਬਾਲ ਮਜ਼ਦੂਰੀ, ਅਤੇ ਹੋਰਨਾਂ ਸਮਾਜਿਕ ਬੁਰਾਈਆਂ ਨੂੰ ਜੜ੍ਹ ਤੋਂ ਖ਼ਤਮ ਕਰਕੇ ਨੋਜ਼ਵਾਨਾਂ ਨੂੰ ਮਾਨਵਤਾ ਭਲਾਈ ਦੇ ਕੰਮਾਂ ਵਿਚ ਲਗਾਉਣਾ ਹੈ।ਸੰਸਥਾ ਦੇ ਬਲਾਕ ਪ੍ਰਧਾਨ ਰਾਜ ਖਨਗਵਾਲ ਨੇ ਕਿਹਾ ਕਿ ਅੱਜ ਦੇ ਨੋਜ਼ਵਾਨ ਹੀ ਅੱਗੇ ਆਕੇ ਸਮਾਜਿਕ ਬੁਰਾਈਆਂ ਤੇ ਰੋਕ ਲਗਾ ਸਕਦੇ ਹਨ। ਉਨ੍ਹਾਂ ਇਲਾਕਾ ਵਾਸੀਆਂ ਦੇ ਨਾਲ ਨਾਲ ਨੋਜ਼ਵਾਨਾਂ ਨੂੰ ਸਮਾਜਿਕ ਬੁਰਾਈਆਂ ਨੂੰ ਖ਼ਤਮ ਕਰਕੇ ਮਾਨਵਤਾ ਭਲਾਈ ਦੇ ਕਮਾਂ ਲਈ ਅੱਗੇ ਆਉਣ ਦੀ ਪ੍ਰੇਰਿਤ ਕੀਤਾ।ਨਵੇਂ ਨਿਯੁੱਕਤ ਪ੍ਰਧਾਨ ਰਵਿੰਦਰ ਕੁਮਾਰ ਨੇ ਕਿਹਾ ਕਿ ਉਹ ਪੂਰੀ ਲਗਣ ਦੇ ਨਾਲ ਸੰਸਥਾ ਦੇ ਕੰਮਾਂ ਨੂੰ ਤੇਜ਼ੀ ਨਾਲ ਅੱਗੇ ਵਧਾਉਣਗੇ ਅਤੇ ਸੰਸਥਾ ਦੇ ਕੰਮਾਂ ਦਾ ਪ੍ਰਚਾਰ ਕਰਕੇ ਵੱਧ ਤੋਂ ਵੱਧ ਨੋਜ਼ਵਾਨਾਂ ਨੂੰ ਸਹੀ ਰਸਤਾ ਵਿਖਾਕੇ ਸੰਸਥਾ ਦੇ ਨਾਲ ਜੋੜਿਆ ਜਾਵੇਗਾ।ਇਸ ਮੌਕੇ ਜ਼ਿਲ੍ਹਾ ਪ੍ਰੈਸ ਸਕੱਤਰ ਵਿਨੈ ਪਰਵਾਨਾ, ਜ਼ਿਲ੍ਹਾ ਸਹਾਇਕ ਸਕੱਤਰ ਸ਼ੰਕਰ ਕੁਮਾਰ, ਅਜੈ ਸਾਰਵਾਨ, ਰੋਸ਼ਨ ਪ੍ਰਜਾਪਤਤ, ਅਮਨ ਭਠੇਜਾ, ਸਾਗਰ ਕੁਮਾਰ, ਨਰਿੰਦਰ ਪਾਲ, ਰਵੀ ਪ੍ਰਜਾਪਤ, ਟੋਨੀ ਵਾਲਮੀਕਿ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।
Check Also
12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ
ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …
Punjab Post Daily Online Newspaper & Print Media