Thursday, February 26, 2026

ਜ਼ਿਲ੍ਹੇ ਦੇ ਚਾਰੇ ਵਿਧਾਨ ਸਭਾ ਹਲਕਿਆਂ ’ਚ ਚੋਣ ਅਮਲੇ ਦੀ ਪਹਿਲੀ ਰਿਹਰਸਲ ਕਰਵਾਈ

22 ਜਨਵਰੀ ਨੂੰ ਚੋਣ ਅਮਲੇ ਦੀ ਹੋਵੇਗੀ ਦੂਜ਼ੀ ਸਿਖਲਾਈ

PPN15010201718ਫਾਜ਼ਿਲਕਾ, 15 ਜਨਵਰੀ (ਵਿਨੀਤ ਅਰੋੜਾ)- ਚਾਰ ਫਰਵਰੀ ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ -2017 ਦੇ ਮੱਦੇਨਜ਼ਰ ਜ਼ਿਲ੍ਹੇ ਦੇ ਚਾਰ ਵਿਧਾਨ ਸਭਾ ਹਲਕਿਆਂ ਦੇ ਚੋਣ ਅਮਲੇ ਦੀ ਪਹਿਲੀ ਸਿਖਲਾਈ ਅੱਜ ਵੱਖ-ਵੱਖ ਥਾਵਾਂ ’ਤੇ ਸਬੰਧਤ ਹਲਕਿਆਂ ਦੇ ਰਿਟਰਨਿੰਗ ਅਫ਼ਸਰਾਂ ਦੀ ਨਿਗਰਾਨੀ ਵਿਚ ਕਰਵਾਈ ਗਈ।
ਇਸ ਸਬੰਧੀ ਜ਼ਿਲ੍ਹਾ ਚੋਣ ਅਫ਼ਸਰ -ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੇ ਚਾਰ ਹਲਕਿਆਂ 79-ਜਲਾਲਾਬਾਦ, 80-ਫਾਜ਼ਿਲਕਾ, 81-ਅਬੋਹਰ ਅਤੇ 82-ਬੱਲੂਆਣਾ ਦੀ ਪਹਿਲੀ ਟ੍ਰੇਨਿੰਗ ਕ੍ਰਮਵਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਜਲਾਲਾਬਾਦ , ਐਸ.ਕੇ.ਬੀ.ਡੀ.ਏ.ਵੀ.ਪਬਲਿਕ ਸਕੂਲ ਪੈਚਾਂਵਾਲੀ ( ਫਾਜ਼ਿਲਕਾ ), ਬੱਲੂਆਣਾ ਅਤੇ ਅਬੋਹਰ ਦੀ ਟ੍ਰੇਨਿੰਗ ਡੀ.ਈ.ਵੀ.ਕਾਲਜ਼ ਕੰਪਲੈਕਸ ( ਅਬੋਹਰ ) ਵਿਖੇ ਕਰਵਾਈ ਗਈ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਜ਼ਿਲ੍ਹੇ ਦੇ ਕੁੱਲ 760 ਪੋਲਿੰਗ ਬੂਥਾਂ ਲਈ 4795 ਕਰਮਚਾਰੀ ਤਾਇਨਾਤ ਕੀਤੇ ਜਾਣਗੇ। ਜਿਹੜੇ ਵੋਟਾਂ ਵਾਲੇ ਦਿਨ ਆਪਣੀਆਂ ਸੇਵਾਵਾਂ ਦੇਣਗੇ। ਉਨ੍ਹਾਂ ਦੱਸਿਆ ਕਿ ਚੋਣ ਅਮਲੇ ਦੀ ਦੂਜੀ ਟ੍ਰੇਨਿੰਗ 22 ਜਨਵਰੀ ਨੂੰ ਕਰਵਾਈ ਜਾਵੇਗੀ। ਇਸ ਮੌਕੇ ਉਨ੍ਹਾਂ ਦੱਸਿਆ ਕਿ ਇਸ ਟ੍ਰੇਨਿੰਗ ਦੌਰਾਨ ਮਾਸਟਰ ਟ੍ਰੇਨਰਾਂ ਵੱਲੋਂ ਚੋਣ ਅਮਲੇ ਨਾਲ ਸਬੰਧਤ ਪ੍ਰੋਜਾਇੰਡਗ ਅਫ਼ਸਰ, ਸਹਾਇਕ ਪ੍ਰੋਜਾਇਡਿੰਗ ਅਫ਼ਸਰਾਂ ਅਤੇ ਪੋਲਿੰਗ ਅਫ਼ਸਰਾਂ ਨੂੰ ਵੋਟ ਪੋਲ ਕਰਵਾਉਣ ਦੀਆਂ ਬਾਰੀਕੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਨੇ ਚੋਣ ਅਮਲੇ ਨੂੰ ਹਦਾਇਤ ਕੀਤੀ ਕਿ ਉਹ ਚੋਣਾਂ ਦੌਰਾਨ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਤਾਂ ਕਿ ਚੋਣਾਂ ਦੇ ਕੰਮ ਨੂੰ ਸਚਾਰੂ ਢੰਗ ਨੇਪਰੇ ਚੜਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਚੋਣ ਅਮਲੇ ਨਾਲ ਸਬੰਧਤ ਕਰਮਾਰੀਆਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੋ ਵੀ ਕਰਮਚਾਰੀ ਚੋਣ ਦੇ ਕੰਮ ਦੌਰਾਨ ਅਣਗਹਿਲੀ ਕਰਦਾ ਹੈ ਤਾਂ ਉਸ ਵਿਰੁੱਧ ਭਾਰਤੀ ਸੰਵਿਧਾਨ ਦੇ ਲੋਕ ਪ੍ਰਤੀਨਿੱਧਤਾ ਕਾਨੂੰਨ-1951 ਤਹਿਤ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

Check Also

ਸ਼੍ਰੋਮਣੀ ਕਮੇਟੀ ਵੱਲੋਂ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦੀ ਯਾਦ ’ਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ

ਅੰਮ੍ਰਿਤਸਰ, 26 ਫ਼ਰਵਰੀ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ …

Leave a Reply