ਅੰਮ੍ਰਿਤਸਰ, 15 ਜਨਵਰੀ (ਜਗਦੀਪ ਸਿੰਘ ਸੱਗੂ)- ਸ਼ਿਵ ਸੈਨਾ ਇੰਕਲਾਬ ਦੇ ਰਾਸ਼ਟਰੀ ਪ੍ਰਧਾਨ ਅਮਿਤ ਅਗਰਵਾਲ ਦੇ ਨਿਰਦੇਸ਼ਾਂ ਅਨੁਸਾਰ ਪਾਰਟੀ ਨੂੰ ਮਜਬੂਤ ਕਰਨ ਲਈ ਜਿਲ੍ਹਾ ਪ੍ਰਧਾਨ ਅਜੇ ਕੁਮਾਰ ਅਤੇ ਜਿਲ੍ਹਾ ਐਡਵਾਈਜਰ ਵਿਕਾਸ ਵਰਮਾ ਦੀ ਅਗਵਾਈ ਵਿਚ ਵਿਵੇਕ ਅਰੋੜਾ ਅਤੇ ਹੋਰ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ।ਇਸ ਸਮੇਂ ਬਤੌਰ ਮੁੱਖ ਮਹਿਮਾਨ ਪੰਜਾਬ ਪ੍ਰਧਾਨ ਸਤਪਾਲ ਵਰਮਾ ਹਲਕਾ ਕੇਂਦਰੀ ਉਮੀਦਵਾਰ, ਪੰਜਾਬ ਚੇਅਰਮੈਨ ਹਰੀਸ਼ ਬਬੱਲਾ, ਸੁਰਿੰਦਰ ਕੁਮਾਰ ਸ਼ਿੰਦੀ ਹਲਕਾ ਪੂਰਬੀ ਉਮੀਦਵਾਰ ਉਚੇਚੇ ਤੋਰ `ਤੇ ਪਹੁੰਚੇ।ਸਤਪਾਲ ਵਰਮਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਅਮਿਤ ਅਗਰਵਾਲ ਵੱਲੋਂ ਸਮਾਜ ਦੇ ਲੋਕਾਂ ਦੀ ਸੇਵਾ ਕਰਨ ਲਈ ਚੋਣਾਂ ਲੜਣ ਲਈ ਕੀਤੇ ਗਏ ਫੈਸਲੇ ਅਨੁਸਾਰ ਘਰ-ਘਰ ਜਾ ਕੇ ਲੋਕਾਂ ਨੂੰ ਪਾਰਟੀ ਦੀਆਂ ਸੇਵਾਵਾਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਇਸ ਦੇ ਨਾਲ-ਨਾਲ ਹੀ ਨੌਜਵਾਨ ਪੀੜੀ ਨੂੰ ਨਸ਼ਿਆਂ ਦੇ ਕੋਹੜ ਖਿਲਾਫ ਜਾਗਰੂਕ ਕਰਦੇ ਹੋਏ ਪਾਰਟੀ ਨਾਲ ਜੋੜਿਆ ਜਾ ਰਿਹਾ ਹੈ।ਇਸ ਮੌਕੇ ਗਾਉ ਰੱਖਿਆ ਸੇਵਾ ਦਲ ਦੇ ਪ੍ਰਧਾਨ ਦੁਨੀ ਚੰਦ, ਰਾਜ ਕੁਮਾਰ, ਕਰਨ ਕੁਮਾਰ ਆਦਿ ਹਾਜਰ ਸਨ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …
Punjab Post Daily Online Newspaper & Print Media