Thursday, June 25, 2026

ਅਬੋਹਰ ਹਲਕੇ ਲਈ ਚਾਰ ਤੇ ਫਾਜ਼ਿਲਕਾ ਤੋਂ ਤਿੰਨ ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ

ਫਾਜ਼ਿਲਕਾ, 16 ਜਨਵਰੀ (ਵਿਨੀਤ ਅਰੋੜਾ) – ਚਾਰ ਫਰਵਰੀ ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਅੱਜ ਅਬੋਹਰ ਵਿਧਾਨ ਸਭਾ ਹਲਕੇ ਲਈ ਚਾਰ ਅਤੇ ਫਾਜ਼ਿਲਕਾ ਤੋਂ ਤਿੰਨ ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇੇ ਹਨ।

isha-kalia-dc

ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਦਿੱਤੀ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਦੌਰਾਨ ਵਿਧਾਨ ਸਭਾ ਹਲਕਾ ਅਬੋਹਰ-81 ਤੋਂ ਆਮ ਆਦਮੀ ਪਾਰਟੀ ਵੱਲੋਂ ਅਤੁੱਲ ਨਾਗਪਾਲ ਅਤੇ ਉਨ੍ਹਾਂ ਦੇ ਕਵਰਿੰਗ ਉਮੀਦਵਾਰ ਵੱਜੋਂ ਅਜੈ ਨਾਗਪਾਲ, ਭਾਰਤੀ ਜਨਤਾ ਪਾਰਟੀ ਵੱਲੋਂ ਅਰੁਣ ਨਾਰੰਗ ਜਦੋਂ ਕਿ ਉਨ੍ਹਾਂ ਦੇ ਕਵਰਿੰਗ ਉਮੀਦਵਾਰ ਵੱਜੋਂ ਕਰਨ ਨਾਰੰਗ ਵੱਲੋਂ ਅਤੇ ਇਸ ਤਰ੍ਹਾਂ ਵਿਧਾਨ ਸਭਾ ਹਲਕਾ ਫਾਜ਼ਿਲਕਾ-80 ਤੋਂ ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਵੱਲੋਂ ਦਵਿੰਦਰ ਸਿੰਘ ਘੁਬਾਇਆ, ਭਾਰਤੀ ਜਨਤਾ ਪਾਰਟੀ ਵੱਲੋਂ ਸੁਰਜੀਤ ਕੁਮਾਰ ਜਿਆਣੀ ਅਤੇ ਇੰਡੀਅਨ ਕ੍ਰਾਂਤੀਕਾਰੀ ਲਹਿਰ ਵੱਲੋਂ ਸ. ਗੁਰਜਿੰਦਰ ਸਿੰਘ ਨੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ।ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਦੌਰਾਨ ਅੱਜ ਵਿਧਾਨ ਸਭਾ ਹਲਕਾ-79 ਜਲਾਲਾਬਾਦ ਅਤੇ 82-ਬੱਲੂਆਣਾ ਤੋਂ ਕਿਸੇ ਵੀ ਉਮੀਦਵਾਰ ਵੱਲੋਂ ਕਾਗਜ ਦਾਖ਼ਲ ਨਹੀਂ ਕੀਤੇ ਗਏ।ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਮਿਤੀ 18 ਜਨਵਰੀ ਤੱਕ ਚੱਲੇਗੀ।ਇਸ ਤਰ੍ਹਾਂ 19 ਜਨਵਰੀ ਨੂੰ ਕਾਗਜ਼ਾਂ ਦੀ ਪੜਤਾਲ ਹੋਵੇਗੀ ਅਤੇ 21 ਜਨਵਰੀ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ ਫਾਜ਼ਿਲਕਾ ਜ਼ਿਲ੍ਹੇ ਨਾਲ ਸਬੰਧਤ ਵਿਧਾਨ ਸਭਾ ਹਲਕੇ 79-ਜਲਾਲਾਬਾਦ, 80- ਫਾਜ਼ਿਲਕਾ, 81-ਅਬੋਹਰ ਅਤੇ 82- ਬੱਲੂਆਣਾ ਦੇ ਰਿਟਰਨਿੰਗ ਅਫ਼ਸਰਾਂ ਦੇ ਦਫ਼ਤਰਾਂ ਵਿੱਚ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਪ੍ਰਾਪਤ ਕੀਤੇ ਜਾਣਗੇ।

Check Also

ਨਗਰ ਨਿਗਮ ਵੱਲੋਂ ਗੈਰ-ਕਾਨੂੰਨੀ ਕਬਜ਼ਿਆਂ ਖ਼ਿਲਾਫ਼ ਕੀਤੀ ਸਖਤ ਕਾਰਵਾਈ

ਅੰਮ੍ਰਿਤਸਰ, 23 ਜੂਨ (ਜਗਦੀਪ ਸਿੰਘ) – ਪਵਿੱਤਰ ਸ਼ਹਿਰ ਅੰਮ੍ਰਿਤਸਰ ਦੀਆਂ ਸੜਕਾਂ ਅਤੇ ਜਨਤਕ ਥਾਵਾਂ ਨੂੰ …

Leave a Reply