Wednesday, October 7, 2026

ਯੰਗ ਸਪੋਰਟਸ ਐਂਡ ਵੈਲਫੇਅਰ ਸੁਸਾਇਟੀ ਦੀ ਮੀਟਿੰਗ ਦੌਰਾਨ ਸਿੱਧੂ ਜੋੜੀ ਦਾ ਸਮੱਰਥਨ

PPN1601201725ਅੰਮ੍ਰਿਤਸਰ, 16 ਜਨਵਰੀ (ਪੰਜਾਬ ਪੋਸਟ ਬਿਊਰੋ) – ਯੰਗ ਸਪੋਰਟਸ ਐਂਡ ਵੈਲਫੇਅਰ ਸੁਸਾਇਟੀ ਰਜਿ. ਦੇ ਪ੍ਰਧਾਨ ਸ਼ਾਮ ਸ਼ੁੰਦਰ ਦੇ ਦਿਸ਼ਾ ਨਿਰਦੇਸ਼ਾਂ `ਤੇ ਸਮੂਹ ਅਹੁੱਦੇਦਾਰਾਂ ਤੇ ਮੈਂਬਰਾਂ ਦੀ ਇੱਕ ਜ਼ਰੂਰੀ ਮੀਟਿੰਗ ਜਨਰਲ ਸਕੱਤਰ ਤੇ ਖੋ-ਖੋ ਫੈਡਰੇਸ਼ਨ ਆਫ ਇੰਡੀਆ ਦੇ ਕੋਚ ਰਾਜਨ ਕੁਮਾਰ ਸੂਰਯਵੰਸ਼ੀ ਦੀ ਦੇਖ-ਰੇਖ ਹੇਠ ਸੰਪੰਨ ਹੋਈ।ਇਸ ਦੌਰਾਨ ਸਾਬਕਾ ਕ੍ਰਿਕੇਟ ਸਟਾਰ ਤੇ ਸਟਾਰ ਪ੍ਰਚਾਰਕ ਨਵਜੋਤ ਸਿੰਘ ਸਿੱਧੂ ਨੂੰ ਹਲਕਾ ਪੂਰਬੀ ਤੋਂ ਉਮੀਦਵਾਰ ਬਣਾਏ ਜਾਣ `ਤੇ ਕਾਂਗਰਸ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਕੋਚ ਰਾਜਨ ਕੁਮਾਰ ਸੂਰਯਵੰਸ਼ੀ ਨੇ ਕਿਹਾ ਕਿ ਜਿੱਥੇ ਸਿੱਧੂ ਜੋੜੀ ਨੇ ਕਾਂਗਰਸ ਦੇ ਵਿੱਚ ਸ਼ਾਮਿਲ ਹੋ ਕੇ ਆਪਣੇ ਚਹਿਤਿਆਂ ਤੇ ਕਦਰਦਾਨਾਂ ਦੀਆਂ ਆਸਾਂ ਉਮੀਦਾਂ ਨੂੰ ਬੂਰ ਪਾਇਆ ਹੈ। ਉੱਥੇ ਕਾਂਗਰਸ ਪਾਰਟੀ ਨੇ ਟਿਕਟ ਦੇ ਕੇ ਸੋਨੇ ਤੇ ਸੁਹਾਗੇ ਵਾਲੀ ਕਹਾਵਤ ਨੂੰ ਸੱਚ ਕਰ ਵਿਖਾਇਆ ਹੈ। ਉਨ੍ਹਾਂ ਕਿਹਾ ਕਿ ਸਿੱਧੂ ਦੇ ਮੁੜ ਰਾਜਨੀਤੀ ਵਿੱਚ ਸਰਗਰਮ ਹੋਣ ਨਾਲ ਖੇਡ ਖੇਤਰ ਹੋਰ ਵੀ ਉਤਸ਼ਾਹਿਤ ਹੋਵੇਗਾ ਤੇ ਸਿੱਧੂ ਪਰਿਵਾਰ  ਵੱਲੋਂ ਖਿਡਾਰੀਆਂ ਨੂੰ ਉਨ੍ਹਾਂ ਦੇ ਬਣਦੇ ਹੱਕ ਅਧਿਕਾਰ ਲੈ ਕੇ ਦਿੱਤੇ ਜਾਣਗੇ। ਕੋਚ ਰਾਜਨ ਕੁਮਾਰ ਸੂਰਯਵੰਸ਼ੀ ਨੇ ਸਮੂਹਿਕ ਖੇਡ ਸੰਸਥਾਵਾਂ ਨੂੰ ਅਪੀਲ ਕੀਤੀ ਹੈ।ਇਸ ਮੌਕੇ ਬਲਜਿੰਦਰ ਸਿੰਘ ਮੱਟੂ, ਵਿਨੋਦ ਕੁਮਾਰ, ਸੰਦੀਪ ਕੁਮਾਰ, ਮੁਨੀਸ਼ ਕੁਮਾਰ, ਦਿਲਬਾਗ ਸਿੰਘ, ਦੀਪਕ, ਰਿਸ਼ੂ ਆਦਿ ਹਾਜ਼ਰ ਸਨ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …

Leave a Reply