Wednesday, June 24, 2026

ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸੰਬੰਧੀ ਵੱਖ-ਵੱਖ ਨੋਡਲ ਕਮੇਟੀਆਂ ਦੇ ਨੋਡਲ ਅਧਿਕਾਰੀਆਂ ਦੀ ਮੀਟਿੰਗ ਹੋਈ

ਪਠਾਨਕੋਟ, 16 ਜਨਵਰੀ (ਪੰਜਾਬ ਪੋਸਟ ਬਿਊਰੋ) – ਵਿਧਾਨ ਸਭਾ ਚੋਣਾਂ 2017 ਦੀਆਂ ਤਿਆਰੀਆਂ ਸੰਬੰਧੀ ਬਣਾਈਆਂ ਗਈਆਂ ਵੱਖ-ਵੱਖ ਨੋਡਲ ਕਮੇਟੀਆਂ ਦੇ ਨੋਡਲ ਅਧਿਕਾਰੀਆਂ ਦੀ ਮੀਟਿੰਗ ਜਗਵਿੰਦਰ ਜੀਤ ਸਿੰਘ ਗਰੇਵਾਲ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਵਧੀਕ ਜ਼ਿਲਾ ਚੋਣ ਅਫਸਰ ਦੀ ਅਗਵਾਈ ਹੇਠ ਹੋਈ।

PPN1601201731

ਜਿਸ ਵਿੱਚ ਹੋਰਨਾਂ ਤੋਂ ਇਲਾਵਾ ਅਸ਼ੋਕ ਕੁਮਾਰ ਸ਼ਰਮਾ ਸਹਾਇਕ ਕਮਿਸ਼ਨਰ ਜਨਰਲ, ਗੁਰਪ੍ਰਤਾਪ ਸਿੰਘ ਨਾਗਰਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)- ਕਮ- ਰਿਟਰਟਿੰਗ ਅਫਸਰ ਵਿਧਾਨ ਸਭਾ ਹਲਕਾ 002-ਭੋਆ, ਸੁਰਿੰਦਰ ਸਿੰਘ ਐਸ.ਡੀ.ਐਮ. ਪਠਾਨਕੋਟ -ਕਮ-ਰਿਟਰਨਿੰਗ ਅਫਸਰ ਵਿਧਾਨ ਸਭਾ ਹਲਕਾ 003-ਪਠਾਨਕੋਟ, ਜਸਵੰਤ ਸਿੰਘ ਢਿਲੋਂ ਜ਼ਿਲਾ ਟਰਾਂਸਪੋਰਟ ਅਫਸਰ-ਕਮ- ਨੋਡਲ ਅਫਸਰ ਟ੍ਰਾਂਸਪੋਰਟ,  ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸਰ-ਕਮ- ਨੋਡਲ ਅਫਸਰ ਐਮ. ਸੀ. ਐਮ.ਸੀ ਕਮੇਟੀ, ਅਮਰੀਕ ਸਿੰਘ ਅਤੇ ਸਮੂਹ ਨੋਡਲ ਅਫਸਰ ਹਾਜ਼ਰ ਸਨ।
ਮੀਟਿੰਗ ਵਿੱਚ ਹਾਜ਼ਰ ਕਮੇਟੀ ਨੋਡਲ ਅਫਸਰਾਂ ਨੂੰ ਸੰਬੋਧਨ ਕਰਦਿਆਂ ਵਧੀਕ ਜਿਲ੍ਹਾ ਚੋਣ ਅਫਸਰ ਨੇ  ਕਿਹਾ ਕਿ ਚੋਣ ਕਮਿਸ਼ਨ ਵਲੋਂ ਜਾਰੀ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕਰਦਿਆਂ ਆਪੋ ਆਪਣੇ ਕੰਮਾਂ ਦੀ ਕਾਰਜ ਯੋਜਨਾ ਮਿਤੀ 17 ਜਨਵਰੀ ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਜ਼ਿਲਾ ਚੋਣ ਅਫਸਰ ਦੇ ਦਫਤਰ ਵਿਖੇ ਜਮਾਂ ਕਰਵਾਈਆਂ ਜਾਣ ਤਾਂ ਜੋ ਚੋਣਾਂ ਦਾ ਕੰਮ ਸਚਾਰੂ ਢੰਗ ਨਾਲ ਨੇਪਰੇ ਚਾੜਿਆ ਜਾ ਸਕੇ।ਉਨਾਂ ਸੰਬੰਧਤ ਨੋਡਲ ਅਫਸਰਾਂ ਨੂੰ ਹਦਾਇਤ ਕੀਤੀ ਕਿ ਪੋਲਿੰਗ ਬੂਥ ਵਾਰ ਆਪੰਗ ਵਿਅਕਤੀਆਂ ਦੀ ਸੂਚੀ ਤਿਆਰ ਕੀਤੀ ਜਾਵੇ ਤਾਂ ਜੋ ਜ਼ਰੂਰਤ ਅਨੁਸਾਰ ਵੀਲ ਚੇਅਰਾਂ ਅਤੇ ਹੋਰ ਲੋੜੀਂਦੇ ਸਮਾਨ ਦਾ ਪ੍ਰਬੰਧ ਕੀਤਾ ਜਾ ਸਕੇ। ਉਨਾਂ ਪੁਲਿਸ ਵਿਭਾਗ ਦੇ ਨੋਡਲ ਅਫਸਰ ਨੂੰ ਹਦਾਇਤ ਕੀਤੀ ਕਿ ਜਿੰਨਾਂ ਅਧਿਕਾਰੀਆਂ/ ਕਰਮਚਾਰੀਆਂ ਦੀਆਂ ਚੋਣਾਂ ਵਿੱਚ ਡਿਊਟੀਆਂ ਲਗੀਆਂ ਹਨ,ਉਨਾਂ ਤੋਂ ਫਾਰਮ ਨੰ 12 ਭਰਵਾ ਲਏ ਜਾਣ ਤਾਂ ਜੋ ਉਹ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰ ਸਕਣ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …

Leave a Reply