Monday, March 16, 2026

ਭਾਈ ਲੱਧੂ `ਚ ਨੰਬਰਦਾਰ ਸਵਰਨ ਸਿੰਘ ਤੇ ਬੇਅੰਤ ਸਿੰਘ ਦੀ ਪ੍ਰੇਰਨਾ ਨਾਲ 25 ਪਰਿਵਾਰ ਕਾਂਗਰਸ ਵਿੱਚ ਹੋਏ ਸ਼ਾਮਿਲ

PPN1701201702
ਅਲਗੋਂ ਕੋਠੀ, 17 ਜਨਵਰੀ (ਹਰਦਿਆਲ ਸਿੰਘ ਭੈਣੀ, ਦਲਜਿੰਦਰ ਰਾਜਪੂਤ)  ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਪੈਂਦੇ ਪਿੰਡ ਭਾਈ ਲੱਧੂ ਤੋ ਕਾਂਗਰਸ ਪਾਰਟੀ ਨੂੰ ਉਸ ਸਮੇਂ ਭਾਰੀ ਬਲ ਮਿਲਿਆ ਜਦ ਨੰਬਰਦਾਰ ਸਵਰਨ ਸਿੰਘ ਅਤੇ ਬੇਅੰਤ ਸਿੰਘ ਦੀ ਪ੍ਰੇਰਨਾ ਸਦਕਾ 25 ਪਰਿਵਾਰ ਕਾਂਗਰਸ ਵਿੱਚ ਸ਼ਾਮਿਲ ਹੋ ਗਏ।ਉਘੇ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਗੁਰਚੇਤ ਸਿੰਘ ਭੁੱਲਰ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਇੰਦਰਜੀਤ ਸਿੰਘ, ਮਨਜੀਤ ਸਿੰਘ ਨੰਬਰਦਾਰ, ਪ੍ਰਦੀਪ ਸਿੰਘ ਨੰਬਰਦਾਰ, ਗੁਰਿੰਦਰ ਸਿੰਘ, ਕੁਲਜੀਤ ਸਿੰਘ, ਜਿਊਣ ਸਿੰਘ, ਹਰਪਾਲ ਸਿੰਘ ਤਤਲਾ, ਸਤਨਾਮ ਸਿੰਘ, ਬਲਜਿੰਦਰ ਸਿੰਘ ਗੁਰਚਰਨ ਸਿੰਘ ਹਰਚੰਦ ਸਿੰਘ, ਫਤਹਿ ਸਿੰਘ, ਕਰਨਬੀਰ ਸਿੰਘ, ਮਾਸਟਰ ਲਖਵਿੰਦਰ ਸਿੰਘ, ਸਰਦੂਲ ਸਿੰਘ, ਸੁੱਖਾ ਸਿੰਘ, ਬਾਬਾ ਅਜੀਤ ਸਿੰਘ, ਜੋਰਾ ਸਿੰਘ, ਕੁਲਦੀਪ ਸਿੰਘ, ਮੇਜਰ ਸਿੰਘ, ਸੁਰਜੀਤ ਸਿੰਘ ਜੋਬਨਜੀਤ ਸਿੰਘ, ਲੱਖਾ ਸਿੰਘ, ਬਲਜੀਤ ਸਿੰਘ, ਲਵਪ੍ਰੀਤ ਸਿੰਘ ਨੂੰ ਨੂੰ ਜੀ ਆਇਆਂ ਆਦਿਖਆਂ ਸਿਰੋਪੇ ਦੇ ਕੇ ਸਨਮਾਨਿਤ ਕੀਤਾ। ਉਨਾਂ ਨੇ ਪਿੰਡ ਦੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੂਮ ਪੁਰਜੋਰ ਅਪੀਲ ਕੀਤੀ ਕਿ ਲੋਕਾਂ ਦੀ ਲੁੱਟ ਖਸੁੱਟ ਕਰਨ ਵਾਲੀ ਅਕਾਲੀ ਭਾਜਪਾ ਸਰਕਾਰ ਨੂੰ ਚੱਲਦਾ ਕਰਨ ਲਈ ਤਕੜੇ ਹੋਣ ਅਤੇ 4 ਫਰਵਰੀ ਨੂੰ ਹੱਥ ਦੇ ਨਿਸ਼ਾਨ `ਤੇ ਮੋਹਰਾਂ ਲਾਉਣ।ਨੰਬਰਦਾਰ ਸਵਰਨ ਸਿੰਘ ਅਤੇ ਬੇਅੰਤ ਸਿੰਘ ਨੇ ਇਸ ਸਮੇਂ ਜਿਥੇ ਗੁਰਚੇਤ ਸਿੰਘ ਭੁੱਲਰ ਦਾ ਧੰਨਵਾਦ ਕਰਦਿਆਂ ਉਨਾਂ ਦਾ ਸਨਮਾਨ ਕੀਤਾ, ਉਥੇ ਆਪਣੇ ਵਲੋਂ ਯਕੀਨ ਦਿਵਾਇਆ ਕਿ ਇਸ ਵਾਰ ਹਲਕਾ ਖੇਮਕਰਨ ਤੋਂ ਕਾਂਗਰਸੀ ਉਮੀਦਵਾਰ ਸੁਖਪਾਲ ਸਿੰਘ ਭੁੱਲਰ ਦੀ ਯਕੀਨੀ ਜਿੱਤ ਲਈ ਦਿਨ ਰਾਤ ਇਕ ਕਰ ਦੇਣਗੇ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …

Leave a Reply