Monday, March 16, 2026

ਪੋ੍. ਵਲਟੋਹਾ ਦੀ ਹਾਜਰੀ `ਚ ਡਿਬੀਪੁਰਾ ਦੇ 25 ਕੱਟੜ ਕਾਂਗਰਸੀ ਪਰਿਵਾਰ ਅਕਾਲੀ ਦਲ ਵਿੱਚ ਸ਼ਾਮਲ

ਅਲਗੋਂ ਕੋਠੀ, 17 ਜਨਵਰੀ (ਹਰਦਿਆਲ ਸਿੰਘ ਭੈਣੀ, ਦਲਜਿੰਦਰ ਰਾਜਪੂਤ)  ਇਥੋਂ ਨੇੜਲੇ ਪਿੰਡ ਡਿਬੀਪੁਰਾ ਵਿਖੇ ਕਾਂਗਰਸ ਪਾਰਟੀ ਨੂੰ ਉਸ ਸਮੇਂ ਭਾਰੀ ਝਟਕਾ ਲਗਾ ਜਦ ਦਲਬੀਰ ਸਿੰਘ ਅਲਗੋ, ਸਰਪੰਚ ਮੇਜਰ ਸਿੰਘ ਅਲਗੋਂ ਤੇ ਸਾਬਕਾ ਸਰਪੰਚ ਸੁਰੇਸ਼ ਕੁਮਾਰ ਪਿੰਕਾ ਅਲਗੋਂ ਕੋਠੀ ਦੀ ਪ੍ਰੇਰਨਾ ਸਦਕਾ 25 ਕੱਟੜ ਕਾਂਗਰਸੀ ਪਰਿਵਾਰਾਂ ਨੇ ਹਲਕਾ ਵਿਧਾਇਕ ਪੋ੍. ਵਿਰਸਾ ਸਿੰਘ ਵਲਟੋਹਾ ਦੀ ਅਗਵਾਈ ਹੇਠ ਅਕਾਲੀ ਦਲ ਵਿਚ ਸ਼ਮੂਲੀਅਤ ਕੀਤੀ।

PPN1701201703

ਇਸ ਮੋਕੇ ਅਕਾਲੀ ਦਲ ਵਿਚ ਸ਼ਾਮਿਲ ਹੋਣ ਵਾਲੇ ਅਵਤਾਰ ਸਿੰਘ ਭੁੱਲਰ, ਹਰਕੀਰਤ ਸਿੰਘ ਭੁੱਲਰ, ਬਾਬਾ ਜੋਗਿੰਦਰ ਸਿੰਘ, ਕਾਬਲ ਸਿੰਘ, ਵਰਿਆਮ ਸਿੰਘ, ਸਾਬਕਾ ਸਰਪੰਚ ਸੁਰਜੀਤ ਸਿੰਘ, ਸਾਬਕਾ ਸਰਪੰਚ ਤਰਸੇਮ ਸਿੰਘ, ਮੈਂਬਰ ਬਲਵਿੰਦਰ ਸਿੰਘ, ਨਿਰਮਲ ਸਿੰਘ, ਨਰਿੰਦਰ ਸਿੰਘ, ਗੁਰਬੀਰ ਸਿੰਘ, ਸੰਦੀਪ ਸਿੰਘ ਭੁੱਲਰ, ਮੈਂਬਰ ਸਰਵਨ ਸਿੰਘ, ਸ਼ਿੰਦਰ ਸਿੰਘ, ਕੁਲਵਿੰਦਰ ਸਿੰਘ ਸੇਵਾ ਸਿੰਘ ਆਦਿ ਨੂੰ ਪੋ੍ਰ. ਵਲਟੋਹਾ ਨੇ ਸਿਰੋਪਾਏ ਦੇ ਕੇ ਸਨਮਾਨਿਤ ਕੀਤਾ ।ਇਸ ਮੌਕੇ ਵਲਟੋਹਾ ਨੇ ਕਿਹਾ ਅਕਾਲੀ ਭਾਜਪਾ ਸਰਕਾਰ ਵਲੋਂ ਵੱਡੇ ਪੱਧਰ `ਤੇ ਵਿਕਾਸ ਕਰਵਾਉਣ ਦੇ ਨਾਲ ਨਾਲ ਲੋਕ ਭਲਾਈ ਦੀਆਂ ਸਕੀਮਾਂ  ਘਰ ਘਰ ਪਹੁੰਚਾਈਆਂ ਹਨ। ਇਸ ਲਈ ਅਕਾਲੀ ਦਲ ਮੁੜ ਤੀਜੀ ਵਾਰ ਪੰਜਾਬ ਵਿੱਚ ਸਰਕਾਰ ਬਣਾਏਗਾ।ਇਸ ਸਮੇਂ ਦਲਬੀਰ ਸਿੰਘ ਅਲਗੋ, ਸਰਪੰਚ ਮੇਜਰ ਸਿੰਘ ਅਲਗੋਂ ਤੇ ਸਾਬਕਾ ਸਰਪੰਚ ਸੁਰੇਸ਼ ਕੁਮਾਰ ਪਿੰਕਾ ਅਲਗੋਂ ਕੋਠੀ ਵਿਧਾਇਕ ਵਲਟੋਹਾ ਨੂੰ ਸਨਮਾਨਿਤ ਵੀ ਕੀਤਾ ਗਿਆ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …

Leave a Reply