Tuesday, November 24, 2026

`ਆਪ` ਦੇ ਉਮੀਦਵਾਰ ਜੱਸੀ ਸੇਖੋਂ ਵੱਲੋਂ ਨੁੱਕੜ ਮੀਟਿੰਗਾਂ ਜ਼ੋਰਾਂ `ਤੇ

ਧੂਰੀ, 17 ਜਨਵਰੀ (ਪ੍ਰਵੀਨ ਗਰਗ)- ਹਲਕਾ ਧੂਰੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਸਵੀਰ ਸਿੰਘ ਜੱਸੀ ਸੇਖੋਂ ਵੱਲੋਂ ਵੱਖ-ਵੱਖ ਵਾਰਡਾਂ ਵਿੱਚ ਜਿੱਥੇ ਨੁੱਕੜ

PPN1701201713

ਮੀਟਿੰਗਾਂ ਕਰਕੇ ਚੋਣ ਪ੍ਰਚਾਰ ਤੇਜ਼ ਕੀਤਾ ਜਾ ਰਿਹਾ ਹੈ, ਉੱਥੇ ਹੀ ਲੋਕਾਂ ਨੂੰ ਦਿੱਲੀ ਦੀ ਕੇਜਰੀਵਾਲ ਸਰਕਾਰ ਦੀਆਂ ਪ੍ਰਾਪਤੀਆਂ ਤੋਂ ਜਾਣੂੰ ਕਰਵਾਇਆ ਜਾ ਰਿਹਾ ਹੈ।ਇਸੇ ਦੌਰਾਨ ਸ਼ਹਿਰ ਦੇ ਧਰਮਪੁਰਾ ਮੁਹੱਲਾ ਵਿਖੇ ਹੋਏ ਇੱਕਠ ਨੂੰ ਸੰਬੋਧਨ ਕਰਦਿਆਂ ਜੱਸੀ ਸੇਖੋਂ ਨੇ ਕਿਹਾ ਕਿ ਸ਼੍ਰੀ ਅਰਵਿੰਦ ਕੇਜਰੀਵਾਲ ਨੇ ਆਪਣੀ ਨੌਕਰੀ ਛੱਡ ਕੇ ਦਿੱਲੀ ਦੇ ਲੋਕਾਂ ਦੀ ਭਲਾਈ ਲਈ `ਆਪ` ਪਾਰਟੀ ਦੀ ਸਰਕਾਰ ਬਣਾ ਕੇ ਮਿਸਾਲ ਕਾਇਮ ਕੀਤੀ ਸੀ, ਜਿਸ ਕਰਕੇ ਪੰਜਾਬ ਵਿੱਚ ਫੈਲ਼ੀ `ਆਪ` ਦੀ ਲਹਿਰ ਸਦਕਾ ਪਾਰਟੀ ਨੂੰ ਲੋਕਾਂ ਦਾ ਪੂਰਨ ਸਹਿਯੋਗ ਮਿਲ ਰਿਹਾ ਹੈ।ਉਹਨਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਸੂਬੇ ਦੀ ਸੱਤਾ ਹਾਸਲ ਕਰਨ ਲਈ ਹਮੇਸ਼ਾਂ ਲੋਕ ਵਿਰੋਧੀ ਫੈਸਲੇ ਹੀ ਕੀਤੇ ਹਨ, ਜਿਸ ਦਾ ਜਿਉਂਦਾ ਜਾਗਦਾ ਸਬੂਤ ਹਲਕਾ ਧੂਰੀ ਦੇ ਨੇੜਲੇ ਪਿੰਡ ਬੇਨੜਾ ਵਿਖੇ ਲੱਗਾ ਟੋਲ ਪਲਾਜ਼ਾ ਹੈ ਜੋ ਕਿ ਜਿਮਨੀ ਚੋਣਾਂ ਦੌਰਾਨ ਰੋਕਿਆ ਗਿਆ। ਪ੍ਰੰਤੂ ਜਿਮਨੀ ਚੋਣਾਂ ਤੋਂ ਤੁਰੰਤ ਬਾਅਦ ਲਗਾ ਦਿੱਤਾ ਗਿਆ। ਉਹਨਾਂ ਵਿਰੋਧੀ ਪਾਰਟੀਆਂ ਉੱਪਰ ਹਮੇਸ਼ਾਂ ਪੰਜਾਬ ਨਾਲ ਲੁੱਟ-ਖਸੁੱਟ ਕਰਨ ਦੇ ਦੋਸ਼ ਲਗਾਏ।ਇਸ ਮੌਕੇ ਰਾਜਵੰਤ ਸਿੰਘ ਘੁੱਲੀ ਸੀਨੀਅਰ ਆਗੂ, ਨਰੇਸ਼ ਕੁਮਾਰ, ਮਿਲਖ ਰਾਜ, ਅਨਿਲ ਮਿੱਤਲ, ਰਮੇਸ਼ ਸ਼ਰਮਾਂ ਆਦਿ ਪਾਰਟੀ ਵਰਕਰਾਂ ਸਮੇਤ ਅਨਿਲ ਸ਼ਾਰਦਾ, ਬਿੱਟੂ, ਰਾਮ ਕੁਮਾਰ, ਮਾਨਾ ਕੁਮਾਰ ਆਦਿ ਹਾਜ਼ਰ ਸਨ ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply