ਅੰਮ੍ਰਿਤਸਰ, 17 ਜਨਵਰੀ (ਸੁਖਬੀਰ ਸਿੰਘ)- ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੂੰ ਨਿਰਪੱਖ, ਸੁਤੰਤਰ ਅਤੇ ਬਿਨਾਂ ਕਿਸੇ ਡਰ-ਭੈਅ ਦੇ ਕਰਵਾਉਣ ਲਈ ਭਾਰਤੀ ਚੋਣ ਕਮਿਸ਼ਨ ਵੱਲੋਂ ਮਜੀਠਾ ਵਿਧਾਨ ਸਭਾ ਹਲਕੇ ਲਈ ਨਿਯੁੱਕਤ ਕੀਤੇ ਗਏ ਚੋਣ ਅਬਜ਼ਰਵਰ ਸੀਨੀਅਰ ਆਈ.ਏ.ਐਸ ਅਧਿਕਾਰੀ ਸ੍ਰੀ ਰਾਧੇ ਸ਼ਾਮ ਮਿਸ਼ਰਾ ਅੰਮ੍ਰਿਤਸਰ ਪਹੁੰਚ ਚੁੱਕੇ ਹਨ ਅਤੇ ਉਨਾਂ ਨੇ ਆਪਣੀ ਚੋਣ ਡਿਊਟੀ ਸ਼ੁਰੂ ਕਰ ਦਿੱਤੀ ਹੈ।ਅੱਜ ਉਨਾਂ ਮਜੀਠਾ ਵਿਧਾਨ ਸਭਾ ਹਲਕੇ ਨਾਲ ਸਬੰਧਤ ਵੱਖ-ਵੱਖ ਚੋਣ ਸਰਗਰਮੀਆਂ ਦਾ ਜਾਇਜ਼ਾ ਵੀ ਲਿਆ।ਰਾਧੇ ਸ਼ਾਮ ਮਿਸ਼ਰਾ ਨੇ ਹਲਕੇ ਦੇ ਲੋਕਾਂ ਨੂੰ ਅਪੀਲ ਵੀ ਕੀਤੀ ਕਿ ਉਹ ਚੋਣਾਂ ਸਬੰਧੀ ਕਿਸੇ ਵੀ ਤਰਾਂ ਦੀ ਸ਼ਿਕਾਇਤ ਜਾਂ ਚੋਣ ਜਾਬਤੇ ਦੀ ਉਲੰਘਣਾ ਲਈ ਉਨਾਂ ਦੇ ਫੋਨ ਨੰਬਰ 7529835120 ਜਾਂ ਉਨਾਂ ਨਾਲ ਤਾਇਨਾਤ ਕੀਤੇ ਗਏ ਸਹਾਇਕ ਅਧਿਕਾਰੀ ਸੈਮਸਨ ਮਸੀਹ ਨੂੰ ਫੋਨ ਨੰਬਰ 94171-78663 ਨਾਲ ਬਿਨਾਂ ਕਿਸੇ ਸੰਕੋਚ ਦੇ ਰਾਬਤਾ ਕਾਇਮ ਕਰ ਸਕਦੇ ਹਨ। ਇਸ ਤੋਂ ਇਲਾਵਾ ਉਹ ਰੋਜ਼ਾਨਾ ਸਵੇਰੇ ਸਾਢੇ 9 ਵਜੇ ਤੋਂ ਸਾਢੇ 10 ਵਜੇ ਤੱਕ ਸਰਕਟ ਹਾਊਸ ਅੰਮ੍ਰਿਤਸਰ ਵਿਖੇ ਵੀ ਮਜੀਠਾ ਹਲਕੇ ਸਬੰਧੀ ਚੋਣ ਸ਼ਿਕਾਇਤ ਸੁਣਨ ਲਈ ਹਾਜ਼ਰ ਰਹਿਣਗੇ।
Check Also
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ
ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …
Punjab Post Daily Online Newspaper & Print Media