ਅੰਮ੍ਰਿਤਸਰ, 17 ਜਨਵਰੀ (ਸੁਖਬੀਰ ਸਿੰਘ)- ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੀ ਅੰਮ੍ਰਿਤਸਰ ਸਥਿਤ ਖੇਤਰੀ ਪ੍ਰਚਾਰ ਇਕਾਈ ਵੱਲੋਂ ਲੋਕਾਂ ਵਿੱਚ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਲਈ ਲੋਕਾਂ ਵਿੱਚ ਜਾਗਰੂਕਤਾ ਲਿਆਉਣ ਲਈ ‘ਸਵੀਪ’ ਪ੍ਰੋਗਰਾਮ ਕਰਵਾਏ ਜਾ ਰਹੇ ਹਨ।ਪੰਜਾਬ ਵਿਧਾਨ ਸਭਾ ਲਈ ਵੋਟਾਂ 4 ਫਰਵਰੀ ਨੂੰ ਪੈਣਗੀਆਂ।ਇਸੇ ਸੰਦਰਭ ਵਿੱਚ ਇਕਾਈ ਵੱਲੋਂ ਅੱਜ ਪਿੰਡ ਤੀਰਥਪੁਰ ਵਿੱਚ ਇਕ ‘ਸਵੀਪ’ ਪ੍ਰੋਗਰਾਮ ਕਰਵਾਇਆ ਗਿਆ। ਪਿੰਡ ਦੇ ਸਥਾਨਕ ਸਰਕਾਰੀ ਐਲੀਮੈਂਟਰੀ ਸਕੂਲ ਵਿੱਚ ਕਰਵਾਏ ਗਏ ਇਸ ਪ੍ਰੋਗਰਾਮ ਵਿੱਚ ਪਿੰਡ ਵਾਸੀਆਂ ਨੂੰ ਲੋਕਤੰਤਰ ਵਿਚ ਵੋਟ ਦੇ ਅਧਿਕਾਰ ਅਤੇ ਇਸ ਦੀ ਮਹਤੱਤਾ ਬਾਰੇ ਜਾਗਰੂਕ ਕੀਤਾ ਗਿਆ।ਸਕੂਲ ਦੇ ਮੁੱਖ ਅਧਿਆਪਕ ਪੰਕਜ ਸ਼ਰਮਾ ਅਤੇ ਉਨ੍ਹਾਂ ਦੇ ਸਹਿਯੋਗੀ ਤੇ ਪਿੰਡ ਦੇ ਪੰਚ ਸਮੇਤ ਇਕਾਈ ਦੇ ਖੇਤਰੀ ਪ੍ਰਚਾਰ ਅਧਿਕਾਰੀ ਸ਼੍ਰੀ ਰਾਜੇਸ਼ ਬਾਲੀ ਨੇ ਵੀ ਲੋਕਾਂ ਨੂੰ ਸੰਬੋਧਿਤ ਕੀਤਾ।ਇਸ ਪਿੰਡ ਵੋਟਾਂ ਪਾਉਣ ਲਈ ਪਹਿਲੀ ਵਾਰੀ ਬੂਥ ਸਥਾਪਿਤ ਕੀਤਾ ਗਿਆ ਹੈ।ਪਹਿਲਾਂ ਪਿੰਡ ਵਾਸੀਆਂ ਨੂੰ ਨਾਲ ਲਗਦੇ ਪਿੰਡ ਵਿੱਚ ਜਾਣਾ ਪੈਂਦਾ ਸੀ।ਤੀਰਥਪੁਰ ਪਿੰਡ ਵਿੱਚ ਹੀ ਸਥਿਤ ਯੂਨਾਈਟਿਡ (ਪ੍ਰ) ਆਈ.ਟੀ.ਆਈ ਦੇ ਨੌਜਵਾਨ ਵਿਦਿਆਰਥੀਆਂ ਨੂੰ ਵੀ ਵੋਟ ਦਾ ਅਧਿਕਾਰ ਇਸਤੇਮਾਲ ਕਰਨ ਬਾਰੇ ਜਾਗਰੂਕ ਕੀਤਾ ਗਿਆ।ਖੇਤਰੀ-ਪ੍ਰਚਾਰ ਇਕਾਈ ਵੱਲੋਂ ਬੀਤੀ ਦਿਨੀ ਰਈਆ ਸਥਿਤ ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਸਕੂਲ ਦੇ +2 ਦੇ ਵਿਦਿਆਰਥੀਆਂ ਨੂੰ ਵੀ ਜਾਗਰੂਕ ਕੀਤਾ ਗਿਆ।ਇਥੇ ਇਹ ਜ਼ਿਕਰਯੋਗ ਹੈ ਕਿ ‘ਸਵੀਪ’ ਪ੍ਰੋਗਰਾਮ ਭਾਰਤੀ ਚੋਣ ਕਮਿਸ਼ਨ ਵਲੋਂ ਸ਼ੁਰੂ ਕੀਤੀ ਗਿਆ ਹੈ।ਜਿਸ ਰਾਹੀਂ ਆਮ ਲੋਕਾਂ ਵਿਸੇਸ਼ਕਰ ਨੌਜਵਾਨਾਂ ਨੂੰ ਵੋਟ ਪਾਉਣ ਲਈ ਜਾਗਰੂਕ ਕੀਤਾ ਜਾਂਦਾ ਹੈ।
Check Also
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ
ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …
Punjab Post Daily Online Newspaper & Print Media