Saturday, April 18, 2026

ਗੁਰਜੀਤ ਸਿੰਘ ਔਜਲਾ ਨੇ ਆਪਣੇ ਨਾਮਜ਼ਦਗੀ ਕਾਗਜ਼ ਦਾਖਲ ਕਰਵਾਏ

ਅੰਮ੍ਰਿਤਸਰ, 18 ਜਨਵਰੀ (ਪੰਜਾਬ ਪੋਸਟ-ਸੁਖਬੀਰ ਸਿੰਘ)- ਲੋਕ ਸਭਾ ਹਲਕਾ ਅੰਮ੍ਰਿਤਸਰ ਤੋ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਹੈ ਕਿ ਉਨ੍ਹਾਂ ਦੀ ਜਿੰਦਗੀ ਦਾ ਹੁਣ ਇਕੋ ਇਕ ਨਿਸ਼ਾਨਾ ਗੁਰੂ ਨਗਰੀ ਅੰਮ੍ਰਿਤਸਰ ਨੂੰ ਵਿਕਾਸ ਦੀਆਂ ਬੁਲੰਦੀਆਂ ਤੇ ਲੈ ਕੇ ਜਾਣ ਦਾ ਹੀ ਰਹੇਗਾ। ਉਹ ਅੱਜ ਨਾਮਜ਼ਦਗੀ ਕਾਗਜ਼ ਦਾਖਲ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।

PPN1801201706

ਕਾਗਜ਼ ਦਾਖਲ ਕਰਵਾਉਣ ਸਮੇਂ ਉਨ੍ਹਾਂ ਨਾਲ ਉਚੇਚੇ ਤੌਰ ’ਤੇ  ਨਵਜੋਤ ਸਿੰਘ ਸਿੱਧੂ, ਸ੍ਰੀ ਓ.ਪੀ. ਸੋਨੀ, ਡਾਕਟਰ ਰਾਜ ਕੁਮਾਰ, ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ, ਸਵਿੰਦਰ ਸਿੰਘ ਕੱਥੂਨੰਗਲ, ਸ੍ਰੀ ਜੁਗਲ ਕਿਸ਼ੋਰ ਸ਼ਰਮਾ, ਐਡਵੋਕੇਟ ਸੰਦੀਪ ਗੌਰਸੀ ਵੀ ਹਾਜ਼ਰ ਸਨ।ਇਸ ਤੋਂ ਪਹਿਲਾਂ ਉਨ੍ਹਾਂ ਨਾਲ ਜ਼ਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਦੇ ਦਫਤਰ ਹਜ਼ਾਰਾਂ ਸਮਰਥਕ ਹਾਜ਼ਰ ਸਨ। ਵਰਕਰਾਂ ਦੇ ਜੋਸ਼ ਤੇ ਉਤਸ਼ਾਹ ਨੂੰ ਵੇਖ ਕੇ ਖੁਸ਼ੀ ਵਿੱਚ ਖੀਵੇ ਹੋਏ ਔਜਲਾ ਨੇ ਕਿਹਾ ਕਿ ਇਸ ਸਧਾਰਨ ਵਰਕਰ ਨੂੰ ਕਾਂਗਰਸ ਪਾਰਟੀ ਨੇ ਇੰਨੀ ਵੱਡੀ ਜਿੰਮੇਵਾਰੀ ਸੌਂਪੀ ਹੈ, ਇਹ ਤੁਹਾਡੇ ਦਿੱਤੇ ਗਏ ਸਹਿਯੋਗ ਦੇ ਸਦਕਾ ਹੀ ਸੰਭਵ ਹੋਇਆ ਹੈ। ਮੈਂ ਹੁਣ ਤਾਅ ਉਮਰ ਤੁਹਾਡਾ ਰਿਣੀ ਰਹਾਂਗਾ।
ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਗੁਰੂ ਨਗਰੀ ਅੰਮ੍ਰਿਤਸਰ ਨੂੰ ਟੂਰਿਜ਼ਮ, ਇੰਡਸਟਰੀ ਅਤੇ ਵਪਾਰ ਦਾ ਕੇਂਦਰ ਬਣਾਇਆ ਜਾਵੇਗਾ।ਉਨ੍ਹਾਂ ਕਿਹਾ ਕਿ ਸਭ ਤੋ ਵੱਧ ਜ਼ੋਰ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮ ਦਾਸ ਅੰਤਰਰਾਸਟਰੀ ਹਵਾਈ ਅੱਡੇ ਨੂੰ ਟ੍ਰਾਂਜਿਕਟ ਹੱਬ ਬਨਾਉਣ `ਤੇ ਜ਼ੋਰ ਦਿੱਤਾ ਜਾਵੇਗਾ।ਜਿਸ ਨਾਲ ਅੰਮ੍ਰਿਤਸਰ ਨੂੰ ਹੀ ਨਹੀਂ ਬਲਕਿ ਪੂਰੇ ਪੰਜਾਬ ਦੀ ਆਰਥਿਕਤਾ ਨੂੰ ਹੁਲਾਰਾ ਮਿਲੇਗਾ।ਪੂਰੀ ਗੁਰੂ ਨਗਰੀ ਨੂੰ ਵਿਰਾਸਤੀ ਸ਼ਹਿਰ ਵਜੋ ਉਭਾਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਦੇ ਵਿਕਾਸ ਲਈ ਉਹ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਵਲੋ ਐਲਾਨ ਕੀਤੇ ਸਪੈਸ਼ਲ ਇਕਨਾਮਿਕ ਜੋਨ ਨੂੰ ਮੁੜ ਅੰਮ੍ਰਿਤਸਰ ਵਿਚ ਸਥਾਪਿਤ ਕਰਨ ਲਈ ਸਿਰ ਤੋੜ ਯਤਨ ਕਰਨਗੇ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ

ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …

Leave a Reply