Tuesday, April 28, 2026

ਪੰਘੂੜੇ ਵਿੱਚ ਇੱਕ ਹੋਰ ਬੱਚੀ ਆਉਣ ਨਾਲ ਬੱਚਿਆਂ ਦੀ ਕੁੱਲ ਗਿਣਤੀ 149 ਹੋਈ

ਅੰਮ੍ਰਿਤਸਰ, 18 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ ਬਮਰਾਹ) –  ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵਿਖੇ ਸਥਾਪਿਤ ਕੀਤੇ ਗਏ ਪੰਘੂੜੇ ਵਿੱਚ ਇੱਕ ਹੋਰ ਬਚੀ ਦੇ ਆ ਜਾਣ ਨਾਲ ਸਕੀਮ ਵਿੱਚ ਪਹੁੰਚਣ ਵਾਲੇ ਬੱਚਿਆਂ ਦੀ ਕੁੱਲ ਗਿਣਤੀ 149 ਹੋ ਗਈ ਹੈ, ਜਿਨ੍ਹਾਂ ਵਿੱਚ ਹੁਣ ਤੱਕ 128 ਲੜਕੀਆਂ ਅਤੇ 21 ਲੜਕੇ ਹਨ।

PPN1801201728
ਡਿਪਟੀ ਕਮਿਸ਼ਨਰ ਬਸੰਤ ਗਰਗ, ਆਈ.ਏ.ਐਸ ਦੀ ਪਤਨੀ ਸ਼੍ਰੀਮਤੀ ਵੀਨਸ ਨੇ ਅੱਜ ਬੱਚੀ ਨੂੰ ਪੰਘੂੜੇ ਵਿੱਚ ਪ੍ਰਾਪਤ ਕੀਤਾ ਅਤੇ ਲਾਪਾ ਸਕੀਮ ਅਧੀਨ ਬੱਚੀ ਨੂੰ ਸਵਾਮੀ ਗੰਗਾ ਨੰਦ ਭੂਰੀ ਵਾਲੇ ਫਾਉਂਡੇਸ਼ਨ ਧਾਮ ਤਲਵੰਡੀ ਖੁਰਦ, ਲੁਧਿਆਣਾ ਵਿਖੇ ਭੇਜਣ ਦੀ ਪ੍ਰਕਿਰਿਆ ਪੂਰੀ ਕੀਤੀ।ਉਕਤ 4 ਮਹੀਨੇ ਦੀ ਬੱਚੀ 14 ਜਨਵਰੀ ਨੂੰ ਸਵੇਰ ਦੇ 10 ਵਜੇ ਕਿਸੇ ਅਣਜਾਣ ਵਿਅਕਤੀ ਵਲੋਂ ਪੰਘੂੜੇ ਵਿੱਚ ਰੱਖਿਆ ਗਿਆ ਸੀ।ਬੱਚੀ ਦਾ ਮੈਡੀਕਲ ਪਾਰਵਤੀ ਦੇਵੀ ਹਸਪਤਾਲ ਰਣਜੀਤ ਐਵੀਨਿਊ ਤੋਂ ਕਰਵਾਇਆ ਗਿਆ ਹੈ, ਜੋ ਬਿਲਕੁੱਲ ਤੰਦਰੁਸਤ ਹੈ। ਇਸ ਲਈ ਬੱਚੀ ਨੂੰ ਪਾਲਣ ਪੋਸ਼ਣ ਅਤੇ ਕਾਨੂੰਨੀ ਅਡਾਪਸ਼ਨ ਹਿੱਤ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵੱਲੋਂ ਸਰਕਾਰ ਵੱਲੋਂ ਨਿਰਧਾਰਤ ਸੰਸਥਾ ਵਿਖੇ ਭੇਜਿਆ ਜਾਵੇਗਾ।ਜਿਥੇ ਪਹਿਲੇ ਭੇਜੇ ਗਏ ਬੱਚਿਆਂ ਵਾਂਗ ਸਰਕਾਰ ਵੱਲੋਂ ਨਿਰਧਾਰਤ ਪਰਕਿਰਿਆ ਪੂਰੀ ਕਰਨ ਉਪਰੰਤ ਸੰਸਥਾ ਵੱਲੋਂ ਇਸ ਦੀ ਲੋੜਵੰਦ ਪਰਿਵਾਰ ਨੂੰ ਅਡਾਪਸ਼ਨ ਕਰਵਾ ਦਿੱਤੀ ਜਾਵੇਗੀ।
ਦੱਸਣਯੋਗ ਹੈ ਕਿ 1 ਜਨਵਰੀ 2008 ਨੂੰ ਜਿਲਾ ਪ੍ਰਸਾਸ਼ਂ ਵਲੋਂ ਰੈਡ ਕਰਾਸ ਦਫ਼ਤਰ ਦੇ ਬਾਹਰ ਇੱਕ ਪੰਘੂੜਾ ਸਥਾਪਿਤ ਕੀਤਾ ਗਿਆ ਹੈ, ਕੋਈ ਵੀ ਲਵਾਰਸ ਅਤੇ ਪਾਲਣ ਪੋਸਣ ਤੋਂ ਅਸਮਰਥ ਰਹਿਣ ਵਾਲੇ ਮਾਪੇ ਅਣਚਾਹੇ ਬੱਚੇ ਨੂੰ ਇਸ ਪੰਘੂੜੇ ਵਿੱਚ ਰੱਖ ਸਕਦੇ ਹਨ। ਬੱਚਾ ਪੰਘੂੜੇ ਵਿਚ ਪ੍ਰਾਪਤ ਹੋਣ ਉਪਰੰਤ ਇਸ ਬੱਚੇ ਨੂੰ ਰੈਡ ਕਰਾਸ ਵੱਲੋਂ ਮੈਡੀਕਲ ਕਰਵਾਉਣ ਲਈ ਪਾਰਵਤੀ ਦੇਵੀ ਹਸਪਤਾਲ ਰਣਜੀਤ ਐਵੀਨਿਊ ਤੋਂ ਮੈਡੀਕਲ ਸਹਾਇਤਾ ਦਿਵਾ ਕੇ ਤੰਦਰੁਸਤ ਹਾਲਤ ਵਿੱਚ ਬੱਚੇ ਦੀ ਸੁਰੱਖਿਆ, ਪਾਲਣ ਪੋਸ਼ਣ ਅਤੇ ਚੰਗੇ ਭਵਿੱਖ ਲਈ ਸਰਕਾਰ ਵੱਲੋਂ ਘੋਸ਼ਿਤ ਕੀਤੀਆਂ ਸੰਸਥਾਵਾਂ (ਲ਼ਅਫਅ) ਲੀਗਲ ਅਡਾਪਸ਼ਨ ਐਡ ਪਲੇਸਮੈਟ ਏਜੰਸੀ ਵਿੱਚ ਬੱਚੇ ਦੀ ਪ੍ਰਵਰਿਸ਼ ਲਈ ਤਬਦੀਲ ਕਰ ਦਿੱਤਾ ਜਾਂਦਾ ਹੈ। ਜੇਕਰ ਕਿਸੇ ਨੇ ਬੱਚਾ ਗੌਦ ਲੈਣਾ ਹੋਵੇ ਤਾਂ ਉਹ ਆਨ ਲਾਈਨ ਵੈਬ ਸਾਈਟ ਜੋ ਕਿ ਾਾਾ.ਚੳਰੳ.ਨਚਿ.ਨਿ ਰਾਹੀਂ ਰਜਿਸਟਰੇਸ਼ਨ ਕਰਵਾ ਸਕਦੇ ਹਨ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply