ਕੱਥੂਨੰਗਲ, 18 ਜਨਵਰੀ (ਪੰਜਾਬ ਪੋਸਟ ਬਿਊਰੋ)- ਹਲਕਾ ਮਜੀਠਾ ਤੋਂ ਅਕਾਲੀ ਉਮੀਦਵਾਰ ਮਾਲ ਤੇ ਲੋਕ ਸੰਪਰਕ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਦਿਲੀ ਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਨਿਸ਼ਾਨੇ ’ਤੇ ਲੈਂਦਿਆਂ ਉਸ ਨੂੰ ਦਿਲੀ ਵੱਲੋਂ ਪੰਜਾਬ ਦੇ ਵਰਤੇ ਗਏ ਪਾਣੀਆਂ ਦੀ ਰਾਇਲਟੀ ਅਦਾ ਕਰ ਕੇ ਪੰਜਾਬ ਹਿਤੈਸ਼ੀ ਹੋਣ ਦਾ ਸਬੂਤ ਦੇਣ ਲਈ ਕਿਹਾ ਹੈ।ਮਜੀਠੀਆ ਕਸਬਾ ਕੱਥੂਨੰਗਲ ਵਿਖੇ ਚੋਣ ਪ੍ਰਚਾਰ ਕਰ ਰਹੇ ਸਨ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਕੇਜਰੀਵਾਲ ਨੂੰ ਪੰਜਾਬ ਦੇ ਪਾਣੀਆਂ ਦੀ ਲੁੱਟ ਨਹੀਂ ਕਰਨ ਦੇਣਗੇ।

ਉਹਨਾਂ ਕਿਹਾ ਕਿ ਕੇਜਰੀਵਾਲ ਦਾ ਪੰਜਾਬ ਦੇ ਪਾਣੀਆਂ ਸੰਬੰਧੀ ਵਾਰ ਵਾਰ ਯੂ-ਟਰਨ ਲੈਣਾ ਸਾਬਤ ਕਰਦਾ ਹੈ ਕਿ ਉਹ ਇਸ ਮੁੱਦੇ ਪ੍ਰਤੀ ਪੰਜਾਬ ਦੇ ਹੱਕ ’ਚ ਗੰਭੀਰ ਨਹੀਂ ਹਨ। ਉਹਨਾਂ ਕਿਹਾ ਕਿ ਕੇਜਰੀਵਾਲ ਇੱਕ ਮੌਕਾਪ੍ਰਸਤ ਹੈ ਤੇ ਪਾਣੀਆਂ ਦੇ ਮੁੱਦੇ ’ਤੇ ਪਹਿਲਾਂ ਵੀ ਪੰਜਾਬ ਦੇ ਕਿਸਾਨਾਂ ਨੂੰ ਧੋਖਾ ਦੇ ਚੁੱਕਿਆ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਪਾਣੀਆਂ ਦੀ 70 ਸਾਲਾਂ ਤੋਂ ਕੀਤੀ ਜਾ ਰਹੀ ਲੁੱਟ ਲਈ ਕਾਂਗਰਸ ਜ਼ਿੰਮੇਵਾਰ ਹੈ ਪਰ ਪਾਣੀਆਂ ਦੇ ਮੁੱਦੇ ’ਤੇ ਪੰਜਾਬ ਦਾ ਵਿਰੋਧ ਕਰਦਿਆਂ ਹਰਿਆਣੇ ਨਾਲ ਖਲੋਣ ਨਾਲ ਕੇਜਰੀਵਾਲ ਨੇ ਵੀ ਹਰਿਆਣਵੀ ਮੋਹ ਦਾ ਸਬੂਤ ਦੇ ਚੁੱਕਿਆ ਹੈ।ਉਹਨਾਂ ਦੱਸਿਆ ਕਿ ਐਸ.ਵਾਈ.ਐਲ ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਸ਼ੁਰੂ ਕਰਾਇਆ ਜਿਸ ਨੂੰ ਬੰਦ ਕਰਨ ਲਈ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਨਹਿਰ ਦੀ ਜ਼ਮੀਨ ਅਸਲ ਮਾਲਕਾਂ ਨੂੰ ਮੁਫ਼ਤ ਵਾਪਸ ਕਰ ਕੇ ਇਤਿਹਾਸਕ ਕਦਮ ਚੁੱਕਿਆ ਹੈ।
ਮਜੀਠੀਆ ਨੇ ਕਿਹਾ ਕਿ ਉਹਨਾਂ ਦੇ ਵਿਰੋਧੀਆਂ ਕੋਲ ਕੋਈ ਮੁੱਦਾ ਨਹੀਂ ਹੈ। ਉਹਨਾਂ ਕਿਹਾ ਕਿ ਮਜੀਠੇ ਦੇ ਵੋਟਰ ਭਗੌੜਿਆਂ ਦਾ ਸਾਥ ਨਹੀਂ ਦੇਣਗੇ।ਉਹਨਾਂ ਕਿਹਾ ਕਿ ਪਾਰਟੀਆਂ ਤੋਂ ਭਗੌੜੇ ਹੋਣ ਵਾਲੇ ਜਾਂ ਪਾਰਟੀਆਂ ਬਦਲਣ ਵਾਲੇ ਗੈਰ ਸਿਧਾਂਤਕ ਹੁੰਦੇ ਹਨ ਜੋ ਆਪਣੇ ਸਿਆਸੀ ਮੁਫ਼ਾਦ ਲਈ ਕੁੱਝ ਵੀ ਕਹਿ ਦਿੰਦੇ ਹਨ। ਕੱਲ ਤਕ ਕਾਂਗਰਸ ਮੁਨੀ ਤੋਂ ਵੱਧ ਬਦਨਾਮ ਸੀ ਤੇ ਅੱਜ ਉਹੀ ਉਸ ਲਈ ਮਾਂ ਬਣ ਗਈ ਹੈ।ਪਰ ਲੋਕ ਇਹਨਾਂ ਦੇ ਝੂਠੇ ਅਤੇ ਗੁਮਰਾਹਕੁਨ ਪ੍ਰਚਾਰ ਦੇ ਝਾਂਸੇ ਵਿੱਚ ਨਹੀਂ ਆਉਗੇ ਅਤੇ ਅਕਾਲੀ ਭਾਜਪਾ ਗੱਠਜੋੜ ਦੇ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਪ੍ਰਕਾਸ਼ ਸਿੰਘ ਬਾਦਲ ਵੱਲੋਂ ਸ਼ੁਰੂ ਕੀਤੀ ਗਈ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ ਕਰਨਗੇ।
Punjab Post Daily Online Newspaper & Print Media