Tuesday, July 7, 2026

11 ਮਾਰਚ ਦਾ ਦਿਨ ਇਕ ਹੱਸਦੇ ਵਸਦੇ ਪੰਜਾਬ ਦਾ ਦਿਨ ਹੋਵੇਗਾ – ਔਜਲਾ

ਅੰਮ੍ਰਿਤਸਰ, 19 ਜਨਵਰੀ (ਜਗਦੀਪ ਸਿੰਘ ਸੱਗੂ)- ਲੋਕ ਸਭਾ ਹਲਕਾ ਅੰਮ੍ਰਿਤਸਰ ਤੋ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 4 ਫਰਵਰੀ ਵਾਲੇ ਦਿਨ ਪੰਜਾਬ , ਪੰਜਾਬੀ ਅਤੇ ਪੰਜਾਬੀਅਤ ਦੇ ਵਿਰੋਧੀਆਂ ਦੀਆਂ ਜਮਾਨਤਾਂ ਜ਼ਬਤ ਕਰਵਾ ਦੇਣ ਤਾਂ ਕਿ 11 ਮਾਰਚ ਦਾ ਦਿਨ ਪੰਜਾਬ ਲਈ ਇਕ ਨਵੀ ਸਵੇਰ ਲੈ ਕੇ ਆਏ।

PPN1901201705

ਅੱਜ ਵਿਧਾਨ ਸਭਾ ਹਲਕਾ ਪੂਰਬੀ ਵਿਚ ਕਾਂਗਰਸੀ ਉਮੀਦਵਾਰ ਨਵਜੋਤ ਸਿੰਘ ਸਿੱਧੂ ਦੇ ਹੱਕ ਵਿਚ ਉਘੇ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਜਸਬੀਰ ਸਿੰਘ ਡਿੰਪਾ ਵਲੋ ਕਰਵਾਏ ਇਕ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਔਜਲਾ ਨੇ ਕਿਹਾ ਕਿ 11 ਮਾਰਚ ਦਾ ਦਿਨ ਇਕ ਹੱਸਦੇ ਵੱਸਦੇ ਪੰਜਾਬ ਦਾ ਦਿਨ ਹੋਵੇਗਾ। ਔਜਲਾ ਨੇ ਕਿਹਾ ਕਿ ਪਿਛਲੇ 10 ਸਾਲਾਂ ਚ ਜੋ ਸੰਤਾਪ ਪੰਜਾਬ ਨੇ ਭੋਗਿਆ ਉਸ ਲਈ ਅਕਾਲੀ-ਭਾਜਪਾ ਗਠਜੋੜ ਸਰਕਾਰ ਜਿੰਮੇਵਾਰ ਹੈ। ਆਮ ਆਦਮੀ ਪਾਰਟੀ ਤੋ ਸੁਚੇਤ ਕਰਦਿਆਂ ਉਨ੍ਹਾਂ ਕਿਹਾ ਕਿ ਬਾਹਰੀ ਲੋਕ ਪੰਜਾਬ ਤੇ ਕਬਜ਼ਾ ਕਰਨਾ ਚਾਹੁੰਦੇ ਹਨ। ਇਹ ਪੰਜਾਬੀਆਂ ਨੇ ਦੇਖਣਾ ਹੈ ਕਿ ਪੰਜਾਬ ਨੂੰ ਪੰਜਾਬ ਹਿਤੈਸ਼ੀਆਂ ਦੇ ਹੱਥ ਵਿਚ ਦੇਣਾ ਹੈ ਜਾਂ ਬਾਹਰੀ ਲੁਟੇਰਿਆਂ ਦੇ ਹੱਥਾਂ ਵਿਚ। ਉਨ੍ਹਾਂ ਵਿਧਾਨ ਸਭਾ ਹਲਕਾ ਪੂਰਬੀ ਦੇ ਵੋਟਰਾਂ ਨੂੰ ਜੋੋਸ਼ ਦਿਵਾਉਦਿਆਂ ਕਹਾ ਕਿ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਵਿਚ ਸਭ ਤੋ ਵੱਧ ਲੀਡ ਨਾਲ ਜਿਤਾਉਣ ਦਾ ਜਿੰਮਾ ਹੁਣ ਵੋਟਰਾਂ ਦੇ ਸਿਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅਕਾਲੀ ਦਲ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰਾਂ ਦੀਆਂ ਜਮਾਨਤਾਂ ਜ਼ਬਤ ਕਰਵਾ ਕੇ ਪੰਜਾਬ ਵਿਚ ਅਕਾਲੀ ਸਰਕਾਰ ਦੇ ਕਾਰਜਕਾਲ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋੲਂੀ ਬੇਅਦਬੀ ਦਾ ਬਦਲਾ ਲੈਣਾ ਹੈ।ਔਜਲਾ ਨੇ ਕਿਹਾ ਕਿ ਅੰਮ੍ਰਿਤਸਰ ਦੇ ਹਾਲਾਤ ਬਦ ਤੋ ਬਦਤਰ ਹਨ। ਪੰਜਾਬ ਵਿਚ ਅਕਾਲੀ ਦਲ ਦੇ ਕਾਰਜਕਾਲ ਵਿਚ ਮਾਫੀਆ ਦਾ ਰਾਜ  ਰਿਹਾ। ਕੇਬਲ, ਰੇਤ ਤੋਂ ਲੈ ਕੇ ਬੱਸਾਂ ਤਕ ਮਾਫੀਆ ਦੇ ਕਬਜ਼ੇ ਵਿਚ ਰਹੀਆਂ।ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਹੁਣ ਸਮਾਂ ਆ ਗਿਆ ਹੈ ਪੰਜਾਬ ਦੀ ਤਸਵੀਰ ਬਦਲਣ ਲਈ ਤਤਪਰ ਹੋਣ।ਇਸ ਮੌਕੇ ’ਤੇ ਯੋਗਿੰਦਰਪਾਲ ਢੀਗਰਾ ਅਤੇ ਹੋਰ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ।

Check Also

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ

ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …

Leave a Reply