Tuesday, July 7, 2026

ਯੂਨੀਵਰਸਿਟੀ ਵਿਦਿਆਰਥੀਆਂ ਵੱਲੋਂ ਵੋਟਰ ਜਾਗਰੂਕਤਾ ਰੈਲੀ ਆਯੋਜਨ

ਬਠਿੰਡਾ, 19 ਜਨਵਰੀ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) -ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਕਾਲਜ ਆਫ਼ ਬੇਸਿਕ ਸਾਇੰਸਜ਼ ਐਂਡ ਹਿਊਮੈਨਟੀਜ਼ ਅਤੇ ਯੂਨੀਵਰਸਿਟੀ ਕਾਲਜ ਆਫ਼ ਸਰੀਰਕ ਸਿੱਖਿਆ, ਗੁਰੂ ਗੋਬਿੰਦ ਸਿੰਘ ਕਾਲਜ ਆਫ਼ ਐਜੂਕੇਸ਼ਨ ਦੇ ਐੱਨ ਐੱਸ ਐੱਸ ਵਲੰਟੀਅਰਾਂ ਵੱਲੋਂ ਡੀਨ ਵਿਦਿਆਰਥੀ ਭਲਾਈ ਡਾ. ਬਲਵੰਤ ਸਿੰਘ ਸੰਧੂ ਦੀ ਅਗਵਾਈ ਵਿੱਚ ਵੋਟਰਾਂ ਖਾਸ ਕਰ ਨੌਜਵਾਨ ਵੋਟਰਾਂ ਨੂੰ ਉਤਸ਼ਾਹਿਤ ਕਰਨ ਲਈ ਇੱਕ ਰੈਲੀ ਦਾ ਆਯੋਜਨ ਕੀਤਾ ਗਿਆ।

PPN1901201707

ਇਸ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਭਾਗ ਲਿਆ।ਉਨ੍ਹਾਂ ਨੇ ਆਪਣੇ ਹੱਥਾਂ ਵਿੱਚ ਵੋਟ ਪਾਉਣ ਦੀ ਮਹੱਤਤਾ ਅਤੇ ਲੋੜ ਨੂੰ ਦਰਸਾਉਣ ਵਾਲੇ ਬੈਨਰ ਫੜੇ ਹੋਏ ਸਨ।ਅਜਿਹੀ ਪ੍ਰਭਾਵਸ਼ਾਲੀ ਰੈਲੀ ਦੇ ਆਯੋਜਨ ਲਈ ਯੂਨੀਵਰਸਿਟੀ ਦੀ ਪ੍ਰਬੰਧਕੀ ਕਮੇਟੀ ਦੇ ਮੈਨੇਜਿੰਗ ਡਾਇਰੈਕਟਰ ਸੁਖਰਾਜ ਸਿੰਘ ਸਿੱਧੂ ਅਤੇ ਵਾਈਸ ਚਾਂਸਲਰ ਡਾ. ਬੀ.ਐਸ.ਧਾਲੀਵਾਲ ਨੇ ਪ੍ਰਬੰਧਕਾਂ ਦੀ ਸ਼ਲਾਘਾ ਕੀਤੀ।ਇਸ ਮੌਕੇ ਯੂਨੀਵਰਸਿਟੀ ਕਾਲਜ ਆਫ਼ ਸਰੀਰਕ ਸਿੱਖਿਆ ਦੇ ਐਨ.ਐਸ.ਐਸ. ਦੇ ਪ੍ਰੋਗਰਾਮ ਅਫ਼ਸਰ ਪ੍ਰੋ. ਸਤਪਾਲ ਸਿੰਘ, ਪ੍ਰੋ. ਕੰਵਲਜੀਤ ਸਿੰਘ, ਪ੍ਰੋ. ਗੁਰਦਾਨ ਸਿੰਘ, ਗੁਰੂ ਗੋਬਿੰਦ ਸਿੰਘ ਕਾਲਜ ਆਫ਼ ਐਜੂਕੇਸ਼ਨ ਦੇ ਪ੍ਰੋ. ਜਗਵਿੰਦਰ ਸਿੰਘ, ਪ੍ਰੋ. ਕੰਵਲਜੀਤ ਕੌਰ, ਬੇਸਿਕ ਸਾਇੰਸਜ਼ ਕਾਲਜ ਦੇ ਡਾ. ਦਲਜੀਤ ਕੌਰ, ਪ੍ਰੋ. ਕੁਲਦੀਪ ਸਿੰਘ, ਪ੍ਰੋ. ਰਾਜਵੀਰ ਕੌਰ, ਪ੍ਰੋ. ਅਮਨਦੀਪ ਕੌਰ ਅਤੇ ਪ੍ਰੋ. ਸਵਰਨਜੀਤ ਕੌਰ ਹਾਜ਼ਰ ਸਨ।

Check Also

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ

ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …

Leave a Reply