Sunday, March 22, 2026

ਅਕਾਲੀ-ਭਾਜਪਾ ਗੱਠਜੋੜ ਨੇ ਹਮੇਸ਼ਾਂ ਲੋਕ ਹਿੱਤ ਲਏੇ ਫੈਸਲੇ – ਮਹੇਸ਼ ਜਿੰਦਲ

ਧੂਰੀ, 19 ਜਨਵਰੀ (ਪ੍ਰਵੀਨ ਗਰਗ) – ਹਲਕਾ ਧੂਰੀ ਤੋਂ ਬੀ.ਜੇ.ਪੀ ਦੇ ਸੀਨੀਅਰ ਸੈਕਟਰੀ ਮਹੇਸ਼ ਜਿੰਦਲ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਜਪਾ ਗੱਠਜੋੜ ਨੇ ਹਮੇਸ਼ਾ ਹੀ ਲੋਕ ਹਿੱਤ ਫੈਸਲੇ ਲਏ ਹਨ ਅਤੇ ਰਿਕਾਰਡ ਤੋੜ ਵਿਕਾਸ ਕਾਰਜ ਕਰਵਾਏ ਹਨ।

Mahesh Jindal Dhuri

ਜਿਸ ਕਾਰਨ ਸੂਬੇ ਵਿੱਚੋਂ ਪਾਰਟੀ ਨੂੰ ਲੋਕਾਂ ਦਾ ਭਰਪੂਰ ਸਹਿਯੋਗ ਅਤੇ ਪਿਆਰ ਮਿਲਿਆ ਹੈ।ਉਹਨਾਂ ਹਲਕਾ ਧੂਰੀ ਤੋਂ ਪਾਰਟੀ ਉਮੀਦਵਾਰ ਹਰੀ ਸਿੰਘ ਨਾਭਾ (ਪ੍ਰੀਤ ਟਰੈਕਟਰਜ਼) ਨੂੰ ਮਿਲੀ ਟਿਕਟ ਦਾ ਹਵਾਲਾ ਦਿੰਦਿਆਂ ਕਿਹਾ ਕਿ ਹਰੀ ਸਿੰਘ ਇੱਕ ਚੰਗੇ, ਖੁਸ਼ਦਿਲ, ਲੋਕਾਂ ਵਿੱਚ ਵਿਚਰਣ ਵਾਲੇ ਅਤੇ ਸਮਾਜਸੇਵੀ ਕੰਮਾਂ ਵਿੱਚ ਮੋਹਰੀ ਰੋਲ ਅਦਾ ਕਰਨ ਵਾਲੇ ਇਨਸਾਨ ਹਨ ਜਿੰਨਾਂ ਦੀ ਸਾਫ ਦਿਲੀ ਸ਼ਖਸ਼ੀਅਤ ਨੂੰ ਦੇਖਦੇ ਹੋਏ ਹਲਕੇ ਦੇ ਲੋਕ ਰੈਲੀਆਂ ਅਤੇ ਪ੍ਰੋਗਰਾਮਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਂਦੇ ਹਨ। ਉਹਨਾਂ ਹਲਕੇ ਦੇ ਪਿੰਡ ਬੇਨੜਾ ਵਿਖੇ ਖੁੱਲੇ੍ਹ ਕਾਲਜ, ਗਲੀਆਂ-ਨਾਲੀਆਂ ਦੇ ਪ੍ਰਬੰਧ ਅਤੇ ਸੀਵਰੇਜ ਦੀ ਵਿਵਸਥਾ ਆਦਿ ਵਰਗੇ ਕੰਮਾਂ ਨੂੰ ਅਕਾਲੀ-ਭਾਜਪਾ ਗੱਠਜੋੜ ਦੀ ਬਹੁਮੁੱਲੀ ਦੇਣ ਦੱਸਿਆ ।ਉਹਨਾਂ ਕਿਹਾ ਕਿ ਉਹਨਾਂ ਵੱਲੋਂ ਹਰੀ ਸਿੰਘ ਅਤੇ ਪਾਰਟੀ ਵਰਕਰਾਂ ਨੂੰ ਨਾਲ ਲੈ ਕੇ ਡੋਰ-ਟੂ-ਡੋਰ ਜਾ ਕੇ ਪਾਰਟੀ ਲਈ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ।ਉਹਨਾਂ ਵਿਧਾਨ ਸਭਾ ਚੋਣਾਂ 2017 ਵਿੱਚ ਅਕਾਲੀ-ਭਾਜਪਾ ਗੱਠਜੋੜ ਭਾਰੀ ਬਹੁਮਤ ਲੈ ਕੇ ਜਿੱਤਣ ਦਾ ਦਾਅਵਾ ਵੀ ਕੀਤਾ।

Check Also

ਡਾ. ਸਰਬਜੀਤ ਸਿੰਘ ਸਾਹਿਤ ਅਕੈਡਮੀ ਲੁਧਿਆਣਾ ਦੇ ਦੂਜੀ ਵਾਰ ਪ੍ਰਧਾਨ ਬਣੇ

ਲੁਧਿਆਣਾ, 21 ਮਾਰਚ (ਡਾ. ਗੁਰਵਿੰਦਰ ਅਮਨ) – ਡਾ. ਸਰਬਜੀਤ ਸਿੰਘ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਪ੍ਰਬੁੱਧ ਅਲੋਚਕ …

Leave a Reply