Tuesday, March 24, 2026

ਵਿਧਾਨ ਸਭਾ ਚੋਣਾਂ ’ਚ ਵੋਟਰਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਲਈ ਸਾਇਕਲ ਜਾਗਰੂਕਤਾ ਰੈਲੀ ਕੱਢੀ

PPN1901201714 PPN1901201715ਫਾਜ਼ਿਲਕਾ, 19 ਜਨਵਰੀ (ਵਿਨੀਤ ਅਰੋੜਾ) – ਪੰਜਾਬ ਵਿਧਾਨ ਸਭਾ ਚੋਣਾਂ -2017 ਵਿਚ ਲੋਕਤਾਂਤਰਿਕ ਕਦਰਾਂ ਕੀਮਤਾਂ ਨੂੰ ਮਜ਼ਬੂਤ ਕਰਨ ਲਈ ਵੱਧ ਤੋਂ ਵੱਧ ਵੋਟਰਾਂ ਨੂੰ ਆਪਣੀ ਵੋਟ ਦਾ ਇਸਤੇਮਾਲ ਕਰੇ। ਹਰ ਵੋਟਰ ਨੂੰ ਆਪਣੀ ਵੋਟ ਦਾ ਇਸਤੇਮਾਲ ਬਿਨ੍ਹਾਂ ਕਿਸੇ ਡਰ, ਭੈਅ ਅਤੇ ਲਾਲਚ ਦੇ ਨਿਰਪੱਖ ਤੌਰ ਤੇ ਕਰਨਾ ਚਾਹੀਦਾ ਹੈ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਚੋਣ ਅਫ਼ਸਰ -ਕਮ-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਸਥਾਨਕ ਘੰਟਾਘਰ ਚੌਂਕ ਵਿਚ ਲੋਕਾਂ ਦੇ ਇੱਕਠ ਨੂੰ ਸੰਬੋਧਨ ਕਰਦਿਆਂ ਕੀਤਾ।ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਵੱਲੋਂ ਸਾਨੂੰ ਵੋਟ ਦਾ ਅਧਿਕਾਰ ਦਿੱਤਾ ਗਿਆ ਹੈ। ਜਿਸ ਲਈ ਅਸੀਂ ਆਪਣੇ ਨੁਮਾਇੰਦੇ ਚੁਣਦੇ ਹਾਂ। ਉਨ੍ਹਾਂ ਕਿਹਾ ਕਿ ਲੋਕਤੰਤਰੀ ਦੇਸ਼ ਵਿਚ ਲੋਕਾਂ ਵੱਲੋਂ ਲੋਕਾਂ ਲਈ ਆਪਣੀ ਸਰਕਾਰ ਚੁਣੀ ਜਾਂਦੀ ਹੈ। ਇਸ ਲਈ ਸਾਡਾ ਸਭ ਦਾ ਫ਼ਰਜ਼ ਬਣ ਜਾਂਦਾ ਹੈ ਕਿ ਅਸੀ ਵੱਧ ਤੋਂ ਵੱਧ ਆਪਣੀ ਵੋਟ ਦਾ ਇਸਤੇਮਾਲ ਕਰੀਏ ਅਤੇ ਹੋਰਨਾਂ ਲੋਕਾਂ ਨੂੰ ਵੀ ਆਪਣੀ ਵੋਟ ਦੀ ਵਰਤੋਂ ਕਰਨ ਲਈ ਪ੍ਰੇਰਿਤ ਕਰੀਏ। ਇਸ ਮੌਕੇ ਸਮੂਹ ਅਧਿਕਾਰੀਆਂ, ਕਰਮਚਾਰੀਆਂ ਅਤੇ ਸਕੂਲੀ ਵਿਦਿਆਰਥੀਆਂ ਵੱਲੋਂ ਪ੍ਰਣ ਕੀਤਾ ਗਿਆ ਕਿ ਉਹ ਆਪਣੇ ਦੇਸ਼ ਦੀਆਂ ਲੋਕਤਾਂਤਰਿਕ ਕਦਰਾਂ ਕੀਮਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਅਤੇ ਆਪਣੇ ਲੋਕਤੰਤਰੀ ਦੇਸ਼ ਦੀ ਮਜ਼ਬੂਤੀ ਲਈ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਇਸ ਤੋਂ ਪਹਿਲਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਤੋਂ ਜ਼ਿਲ੍ਹਾ ਚੋਣ ਅਫ਼ਸਰ ਦੀ ਅਗਵਾਈ ਵਿਚ ਵੋਟਰਾਂ ਨੂੰ ਜਾਗਰੂਕ ਕਰਦੀ  ਸਾਇਕਲ ਜਾਗਰੂਕਤਾ ਰੈਲੀ ਕੱਢੀ ਗਈ। ਇਹ ਰੈਲੀ ਸ਼ਹਿਰ ਵਿਚੋਂ ਦੀ ਹੁੰਦੀ ਹੋਈ ਘੰਟਾ ਘਰ ਆ ਕੇ ਸਮਾਪਤ ਹੋਈ। ਇਸ ਮੌਕੇ ਸਕੂਲੀ ਵਿਦਿਆਰਥੀਆਂ ਵੱਲੋਂ ਵੋਟਰ ਜਾਗਰੂਕਤਾ ਨੂੰ ਪ੍ਰੇਰਿਤ ਕਰਦੀ ਕੋਰਿਓਗ੍ਰਾਫ਼ੀ ਅਤੇ ਨਾਟਕਾਂ ਦੀ ਪੇਸ਼ਕਾਰੀ ਕੀਤੀ ਗਈ।
ਰੈਲੀ ਦੌਰਾਨ ਜਨਰਲ ਅਬਜਰਵਰਾਂ ਵੀ.ਅਬਰਾਹਮ ਤੇ ਵਿਕਾਸ ਵੈਭਵ ਪੁਲਸ ਅਬਜਰਵਰ, ਜ਼ਿਲ੍ਹਾ ਪੁਲਿਸ ਮੁਖੀ ਕੇਤਿਨ ਪਾਟਿਲ, ਵਧੀਕ ਡਿਪਟੀ ਕਮਿਸ਼ਨਰ( ਵਿਕਾਸ ) ਅਰਵਿੰਦ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਜਨਰਲ ) ਜਰਨੈਲ ਸਿੰਘ, ਸਹਾਇਕ ਕਮਿਸ਼ਨਰ ਜਗਦੀਪ ਸਹਿਗਲ, ਜ਼ਿਲ੍ਹਾ ਸਿੱਖਿਆ ਅਧਿਕਾਰੀ ( ਸੈਕੰਡਰੀ ) ਪ੍ਰਗਟ ਸਿੰਘ, ਸਟੇਟ ਐਵਾਰਡੀ ਅਧਿਆਪਕ ਪੰਮੀ ਸਿੰਘ, ਰਜਿੰਦਰ ਵਿਖੌਣਾ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸਕੂਲੀ ਵਿਦਿਆਰਥੀ ਅਤੇ ਅਧਿਆਪਕ ਹਾਜ਼ਰ ਸਨ।

Check Also

ਖਾਲਸਾ ਕਾਲਜ ਨਰਸਿੰਗ ਵਿਖੇ ਸਹੁੰ ਚੁੱਕ ਸਮਾਰੋਹ ਕਰਵਾਇਆ

ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿਦਿਆਰਥੀਆਂ ਦੇ ਨਵੇਂ …

Leave a Reply