ਫਾਜ਼ਿਲਕਾ, 19 ਦਸੰਬਰ (ਵਿਨੀਤ ਅਰੋੜਾ) – ਫਾਜ਼ਿਲਕਾ ਜ਼ਿਲ੍ਹੇ ਦੇ ਸਰਹੱਦੀ ਪਿੰਡ ਰੇਤੇਵਾਲੀ ਭੈਣੀ ’ਚ ਇੱਕ ਨੋਜ਼ਵਾਨ ਔਰਤ ਨੇ ਆਪਣੀ ਲਗਭਗ ਦੋ ਵਰ੍ਹਿਆਂ ਦੀ ਲੜਕੀ ਸਮੇਤ ਕੋਈ ਜਹਰੀਲੀ ਵਸਤੂ ਖਾਕੇ ਆਪਣੀ ਜੀਵਨਲੀਲਾ ਖ਼ਤਮ ਕਰ ਲਈ।ਪੁਿਲਸ ਤੋਂ ਪ੍ਰਾਪਤ ਜਾਣਕਾਰੀ ਮੁਤਾਬਕ ਮ੍ਰਿਤਕ ਔਰਤ ਦਾ ਤਿੰਨ ਵਰ੍ਹੇ ਪਹਿਲਾਂ ਇੰਡੀਅਨ ਆਰਮੀ ’ਚ ਤਾਇਨਾਤ ਬਤੋਰ ਕਾਂਸਟੇਬਲ ਪਿਆਰਾ ਸਿੰਘ ਦੇ ਨਾਲ ਵਿਆਹ ਹੋਇਆ ਸੀ ਅਤੇ ਉਸ ਤੋਂ ਬਾਅਦ ਸ਼ਕੁੰਤਲਾ ਦੇ ਘਰ ਇੱਕ ਬੱਚੀ ਗੁਰਕਿਰਤ ਕੌਰ ਨੇ ਜਨਮ ਲਿਆ ਸੀ।ਪਰ ਪਿਛਲੇ ਕੁੱਝ ਸਮੇਂ ਤੋਂ ਪਿਆਰਾ ਸਿੰਘ ਅਤੇ ਉਸ ਦੀ ਪਤਨੀ ਅਣਬਣ ਚੱਲ ਰਹੀ ਸੀ। ਜਿਸ ਕਾਰਨ ਸ਼ਕੁੰਤਲਾ ਮਾਨਸਿਕ ਤੌਰ `ਤੇ ਪ੍ਰੇਸ਼ਾਨ ਸੀ ਅਤੇ ਬੀਤੀ ਰਾਤ ਉਸ ਨੇ ਕੋਈ ਜਹਰੀਲੀ ਵਸਤੂ ਨਿਗਲ ਕੇ ਆਪਣਾ ਅਤੇ ਆਪਣੀ ਬੱਚੀ ਦਾ ਜੀਵਨ ਸਮਾਪਤ ਕਰ ਦਿੱਤਾ। ਪੁਿਲਸ ਨੇ ਲਾਸ਼ਾਂ ਕਬਜ਼ੇ ’ਚ ਲੈਕੇ ਪੋਸਟ ਮਾਰਟਮ ਕਰਵਾਉਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਹਵਾਲੇ ਕਰਕੇ ਧਾਰਾ 174 ਦੇ ਤਹਿਤ ਕਾਰਵਾਈ ਹੈ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ
ਅੰਮ੍ਰਿਤਸਰ, 1 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਮੀਰੀ ਪੀਰੀ ਦੇ …
Punjab Post Daily Online Newspaper & Print Media