Tuesday, March 10, 2026

ਵਿਕਾਸ ਦੀ ਰਫ਼ਤਾਰ ਬਣਾਈ ਰੱਖਣ ਲਈ ਮਜੀਠੀਆ ਨੂੰ ਕਾਮਯਾਬ ਕਰੋ – ਮਜੀਠਾ, ਗਿੱਲ

ਜੈਂਤੀਪੁਰ, 19 ਜਨਵਰੀ (ਪੰਜਾਬ ਪੋਸਟ ਬਿਊਰੋ)- ਹਲਕਾ ਮਜੀਠਾ ਤੋਂ ਅਕਾਲੀ ਉਮੀਦਵਾਰ ਬਿਕਰਮ ਸਿੰਘ ਮਜੀਠੀਆ ਨੇ ਵਿਕਾਸ ਕਰਾ ਕੇ ਹਲਕੇ ਦੀ ਨੁਹਾਰ ਬਦਲੀ ਹੈ, ਇਸ ਲਈ ਸਾਡੀ ਵੋਟ ਦਾ ਅਸਲੀ ਹੱਕਦਾਰ ਮਜੀਠੀਆ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਰਾਜ ਸਭਾ ਮੈਂਬਰ ਰਾਜ ਮਹਿੰਦਰ ਸਿੰਘ ਮਜੀਠਾ ਅਤੇ ਯੂਥ ਅਕਾਲੀ ਦਲ ਦੇ ਸਕੱਤਰ ਜਨਰਲ ਤਲਬੀਰ ਸਿੰਘ ਗਿੱਲ ਨੇ ਪਿੰਡ ਕੋਟਲੀ ਮਲੀਆਂ ਅਤੇ ਕਾਦਰਾਬਾਦ ਆਦਿ ’ਚ ਮਜੀਠੀਆ ਦੇ ਹੱਕ ਵਿੱਚ ਕੀਤੀਆਂ ਗਈਆਂ ਚੋਣ ਰੈਲੀਆਂ ਨੂੰ ਸੰਬੋਧਨ ਕਰਦਿਆਂ ਕੀਤਾ।ਉਹਨਾਂ ਮਜੀਠੀਆ ਲਈ ਤਕੜੀ ਨੂੰ ਵੋਟ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਮਜੀਠੀਆ ਨੇ ਹਮੇਸ਼ਾਂ ਵਿਕਾਸ ਦੀ ਰਾਜਨੀਤੀ ਕੀਤੀ ਹੈ ਅਤੇ ਕਰਦੇ ਰਹਿਣਗੇ। ਉਹਨਾਂ ਕਿਹਾ ਕਿ ਮਜੀਠੀਆ ਨੇ ਬੁਨਿਆਦੀ ਢਾਂਚਾ ਮਜਬੂਤ ਕੀਤਾ ਅਤੇ ਨੁਹਾਰ ਪਖੋ ਮਜੀਠਾ ਹਲਕਾ ਅੱਜ ਨੰਬਰ ਇੱਕ ’ਤੇ ਹੈ। ਮਜੀਠਾ ਅੱਜ ਸਬ ਤਹਿਸੀਲ ਤੋਂ ਅੱਪਗਰੇਡ ਹੋ ਕੇ ਸਬ ਡਿਵੀਜ਼ਨ ਬਣ ਚੁੱਕਿਆ ਹੈ ਜਿਸ ਪ੍ਰਤੀ ਮੰਗ 50 ਸਾਲਾਂ ਤੋਂ ਲਟਕਦੀ ਆ ਰਹੀ ਸੀ।ਉਹਨਾਂ ਕਿਹਾ ਕਿ ਪੁਰਾਣੀਆਂ ਸਰਕਾਰਾਂ ਦੇ ਸਮੇਂ ਮਜੀਠਾ ਹਲਕੇ ਨੂੰ ਵਿਕਾਸ ਪੱਖੋਂ ਅੱਖੋਂ ਪਰੋਖਾ ਕੀਤਾ ਹੋਇਆ ਸੀ।ਆਗੂਆਂ ਨੇ ਕਿਹਾ ਕਿ ਮਜੀਠੀਆ ਇਲਾਕੇ ਲੋਕਾਂ ਦੇ ਸਹਿਯੋਗ ਅਤੇ ਗੁਰੂ ਦੀ ਮਿਹਰ ਸਦਕਾ ਮਜੀਠਾ ਹਲਕੇ ਦਾ ਵਿਕਾਸ ਕਾਰਜ ਨਿਰੰਤਰ ਨੇਪਰੇ ਚੜ੍ਹ ਦੇ ਰਹਿਣਗੇ।ਉਹਨਾਂ ਕਿਹਾ ਕਿ ਕਾਂਗਰਸ ਅਤੇ ਟੋਪੀ ਵਾਲਿਆਂ ਦੇ ਉਮੀਦਵਾਰਾਂ ਕੋਲ ਵਿਕਾਸ ਦਾ ਕੋਈ ਏਜੰਡਾ ਨਹੀਂ ਹੈ ਉਹ ਸਿਰਫ਼ ਝੂਠ ਅਤੇ ਗੁਮਰਾਹਕੁਨ ਪ੍ਰਚਾਰ ਰਾਹੀਂ ਲੋਕਾਂ ਨੂੰ ਵਰਗਲਾ ਰਹੇ ਹਨ ਪਰ ਲੋਕ ਉਹਨਾਂ ਦੀਆਂ ਝੂਠੀਆਂ ਗੱਲਾਂ ’ਚ ਨਹੀਂ ਫਸਣਗੇ ਅਤੇ ਅਕਾਲੀ ਭਾਜਪਾ ਨੂੰ ਹੀ ਵੋਟ ਦੇਣਗੇ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਗਵੰਤ ਸਿੰਘ ਸਿਆਲਕਾ, ਕੁਲਵਿੰਦਰ ਸਿੰਘ ਧਾਰੀਵਾਲ, ਜ਼ੈਲ ਸਿੰਘ ਗੋਪਾਲਪੁਰਾ, ਸਰਪੰਚ ਬੀਬੀ ਸੁਖਵਿੰਦਰ ਕੌਰ, ਹਰਵਿੰਦਰ ਸਿੰਘ, ਹਿੰਮਤ ਸਿੰਘ, ਸੂਰਤ ਸਿੰਘ ਕਦਰਾਬਾਦ, ਵਿਜੈ ਤੇਜਾ, ਸਰਪੰਚ ਗੁਰਮੀਤ ਸਿੰਘ ਕਾਦਰਾਬਾਦ, ਸੁਰਜੀਤ ਸਿੰਘ ਸਰਪੰਚ ਕੋਟਲੀ ਮਲੀਆਂ, ਮਾਸਟਰ ਸਵਿੰਦਰ ਸਿੰਘ, ਬਲਜਿੰਦਰ ਸਿੰਘ, ਬੀਬੀ ਪਲਵਿੰਦਰ ਸਿੰਘ, ਮਨਜੀਤ ਸਿੰਘ, ਜਸਵਿੰਦਰ ਸਿੰਘ,ਗੁਰਪਾਲ ਸਿੰਘ, ਹਰਪਾਲ ਸਿੰਘ, ਫ਼ਤਿਹ ਸਿੰਘ, ਅਜੀਤ ਸਿੰਘ, ਬਖਸ਼ੀਸ਼ ਸਿੰਘ ਅਤੇ ਪ੍ਰੋ: ਸਰਚਾਂਦ ਸਿੰਘ ਆਦਿ ਮੌਜੂਦ ਸਨ।

Check Also

ਮਹਾਂਲੇਖਾਕਾਰ ਵਿਭਾਗ ਵਲੋਂ 9 ਮਾਰਚ ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ

ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ) – ਜਿਲ੍ਹੇ ਵਿੱਚ 9 ਮਾਰਚ 2026 ਨੂੰ ਸਵੇਰੇ 10:00 ਵਜੇ …

Leave a Reply