Tuesday, March 10, 2026

ਪੰਜਾਬ ਵਿੱਚ ਤੀਸਰੀ ਵਾਰ ਵੀ ਬਣੇਗੀ ਅਕਾਲੀ ਸਰਕਾਰ- ਡਾ: ਦਲਬੀਰ ਸਿੰਘ ਕੋਟਲਾ

PPN1901201720ਚੌਕ ਮਹਿਤਾ, 19 ਜਨਵਰੀ (ਜੋਗਿੰਦਰ ਸਿੰਘ ਮਾਣਾ)- ਪੰਜਾਬ ਵਿੱਚ ਤੀਸਰੀ ਵਾਰ ਵੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ ਅਤੇ ਵਿਰੋਧੀਆਂ ਨੂੰ ਇਹ ਕੰਧ ਤੇ ਲਿਖਿਆ ਪੜ੍ਹ ਲੈਣਾ ਚਾਹੀਦਾ ਹੈ ਕਿ ਪੰਜਾਬ ਦੇ ਲੋਕ ਲੋਟੂਆਂ ਅਤੇ ਬਾਹਰੋਂ ਆਏ ਧਾੜਵੀਆਂ ਨੂੰ ਮੂੰਹ ਨਹੀਂ ਲਾਉਂਦੇ।ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਅਜ ਹਲਕਾ ਜੰਡਿਆਲਾ ਤੋਂ ਅਕਾਲੀ ਦਲ ਦੇ ਉਮੀਦਵਾਰ ਡਾ: ਦਲਬੀਰ ਸਿੰਘ ਕੋਟਲਾ ਨੇ ਪਿੰਡ ਉਦੋ ਨੰਗਲ ਦੇ ਸਰਪੰਚ ਰਜਿੰਦਰ ਸਿੰਘ ਦੇ ਗ੍ਰਹਿ ਵਿੱਖੇ ਅਕਾਲੀ ਵਰਕਰਾਂ ਦੇ ਇਕ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕਹੇ।ਉਹਨਾਂ ਕਿਹਾ ਕਿ ਬਾਦਲ ਸਰਕਾਰ ਵਲੋਂ ਪੰਜਾਬ ਦੀ ਜਨਤਾ ਨੂੰ ਦਿਤੀਆਂ ਬੇਸ਼ੁਮਾਰ ਸਹੂਲਤਾਂ ਨੂੰ ਬਰਕਰਾਰ ਰੱਖਣ ਲਈ ਅਕਾਲੀ ਦਲ ਨੂੰ ਵੋਟਾਂ ਪਾ ਕੇ ਕਾਮਯਾਬ ਕਰੋ।ਇਕੱਠ ਨੂੰ ਜਥੇਦਾਰ ਰਾਜਬੀਰ ਸਿੰਘ ਮੈਂਬਰ ਵਰਕਿੰਗ ਕਮੇਟੀ, ਸਰਕਲ ਪ੍ਰਧਾਨ ਹਰਜਿੰਦਰ ਸਿੰਘ ਨੰਗਲੀ, ਚੇਅਰਮੈਨ ਗੁਰਮੀਤ ਸਿੰਘ ਖੱਬੇ ਰਾਜਪੂਤਾਂ, ਚੇਅਰਮੈਨ ਕੰਵਰਦੀਪ ਸਿੰਘ ਮਾਨ, ਚੇਅਰਮੈਨ ਜਗਦੇਵ ਸਿੰਘ ਰੰਧਾਵਾ ਆਦਿ ਨੇ ਵੀ ਸੰਬੋਧਨ ਕੀਤਾ।
ਇਸ ਮੌਕੇ ਸਰਪੰਚ ਜਸਪਾਲ ਸਿੰਘ ਪੱਡਾ,ਹੈੱਡ ਮਾਸਟਰ ਰਜਿੰਦਰ ਸਿੰਘ,ਨਿਸ਼ਾਨ ਸਿੰਘ ਗੋਲਡੀ ਦਬੁਰਜੀ, ਰਜਿੰਦਰ ਸਿੰਘ ਸ਼ਾਹ,ਸਰਬਜੀਤ ਸਿੰਘ ਰੰਧਾਵਾ, ਸਤੀਸ਼ ਕੁਮਾਰ ਸੇਠੀ ਸ਼ੁਭ ਸਟੂਡੀਓ, ਮਨਦੀਪ ਸਿੰਘ ਪੱਲਾ੍ਹ, ਸਰਪੰਚ ਜੋਗਿੰਦਰ ਸਿੰਘ, ਪਿਆਰਾ ਸਿੰਘ ਸਾਬਕਾ ਸਰਪੰਚ, ਗਿਆਨੀ ਸੁਰਜੀਤ ਸਿੰਘ, ਮਲਕੀਤ ਸਿੰਘ ਬਲਾਕ ਸੰਮਤੀ ਮੈਂਬਰ, ਇੰਦਰਜੀਤ ਸਿੰਘ, ਰਜਿੰਦਰ ਸਿੰਘ ਸੋਹਲ ,ਬਲਜੀਤ ਸਿੰਘ ਸਾਬਕਾ ਸਰਪੰਚ,ਕ ੁਲਦੀਪ ਸਿੰਘ ਬਿੱਲੂ, ਗੁਰਿੰਦਰ ਸਿੰਘ ਸ਼ਾਹ ਅਤੇ ਹੋਰ ਬਹੁਤ ਸਾਰੇ ਵਰਕਰ ਮੌਜ਼ੂਦ ਸਨ।

Check Also

ਮਹਾਂਲੇਖਾਕਾਰ ਵਿਭਾਗ ਵਲੋਂ 9 ਮਾਰਚ ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ

ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ) – ਜਿਲ੍ਹੇ ਵਿੱਚ 9 ਮਾਰਚ 2026 ਨੂੰ ਸਵੇਰੇ 10:00 ਵਜੇ …

Leave a Reply