ਅੰਮ੍ਰਿਤਸਰ, 19 ਜਨਵਰੀ (ਗੁਰਪ੍ਰੀਤ ਸਿੰਘ)- ਪੰਥ ਪ੍ਰਸਿੱਧ ਵਿਦਵਾਨ ਤੇ ਸਾਹਿਤਕਾਰ ਅਕਾਲੀ ਕੌਰ ਸਿੰਘ ਦੀ ਯਾਦ ਨੂੰ ਸਮਰਪਿਤ ਧਾਰਮਿਕ ਸਮਾਗਮ 23 ਜਨਵਰੀ ਦਿਨ ਸੋਮਵਾਰ ਨੂੰ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ, ਪਟਿਆਲਾ ਦੇ ਦੀਵਾਨ ਹਾਲ ਵਿਖੇ ਕਰਵਾਇਆ ਜਾਵੇਗਾ।ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ 23 ਜਨਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਵੇਰੇ 9 ਤੋਂ 11 ਵਜੇ ਤੱਕ ਪੰਥ ਪ੍ਰਸਿੱਧ ਰਾਗੀ ਅਤੇ ਢਾਡੀ ਜਥਿਆਂ ਵੱਲੋਂ ਸੰਗਤਾਂ ਨੂੰ ਕੀਰਤਨ ਤੇ ਢਾਡੀ ਵਾਰਾਂ ਰਾਹੀਂ ਨਿਹਾਲ ਕੀਤਾ ਜਾਵੇਗਾ।ਪ੍ਰੋ. ਬਡੂੰਗਰ ਨੇ ਕਿਹਾ ਕਿ ਇਸ ਸਮਾਗਮ ਵਿੱਚ ਸਮੂੰਹ ਮੈਂਬਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਉੱਘੀਆਂ ਧਾਰਮਿਕ ਸਖ਼ਸ਼ੀਅਤਾਂ ਸ਼ਿਰਕਤ ਕਰਨਗੀਆਂ।
ਜ਼ਿਕਰਯੋਗ ਹੈ ਕਿ ਅਕਾਲੀ ਕੌਰ ਸਿੰਘ ਨੇ 1907 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਬੰਧੀ ਕਾਰਜ ਸ਼ੁਰੂ ਕੀਤਾ ਜੋ 1920 ’ਚ ਮੁਕੰਮਲ ਹੋਇਆ ਅਤੇ ਮਾਰਚ 1923 ਵਿੱਚ ਇਸ ਨੂੰ ‘ਗੁਰੂ ਸ਼ਬਦ ਰਤਨ ਪ੍ਰਕਾਸ਼’ ਵਜੋਂ ਪ੍ਰਕਾਸ਼ਿਤ ਕਰਵਾਇਆ ਗਿਆ।ਜੂਨ 1928 ਵਿੱਚ ‘ਗੁਰੂ ਨਾਨਕ ਆਸ਼ਰਮ’ ਨਾਮਕ ਇੰਸਟੀਚਿਊਟ ਦੀ ਸਥਾਪਨਾ ਕੀਤੀ ਤੇ ਸਕੂਲ ਬੁਲੇਟਿਨ ‘ਆਸ਼ਰਮ ਸਮਾਚਾਰ’ ਦੀ ਸ਼ੁਰੂਆਤ ਕੀਤੀ।1929 ਵਿੱਚ ਅਕਾਲੀ ਕੌਰ ਸਿੰਘ ਨੇ ਭਾਈ ਗੁਰਦਾਸ ਜੀ ਸਬੰਧੀ ਬਹੁਮੁੱਲੀ ਜਾਣਕਾਰੀ ਨੂੰ ਇੰਡਕਸ ਦੇ ਰੂਪ ਵਿੱਚ ਆਪਣੀ ਨਿਵੇਕਲੀ ਸ਼ੈਲੀ ਰਾਹੀਂ ਪੇਸ਼ ਕੀਤਾ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ‘ਤੇ ਗੁਰਮਤਿ ਸਮਾਗਮ
ਅੰਮ੍ਰਿਤਸਰ, 30 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …
Punjab Post Daily Online Newspaper & Print Media