Friday, July 3, 2026

ਜਿਲਾ ਸਿੱਖਿਆ ਅਧਿਕਾਰੀ ਨੇ ਕੀਤਾ ਰਿਹਰਸਲ ਦਾ ਨਿਰੀਖਣ

ਫਾਜ਼ਿਲਕਾ, 20 ਜਨਵਰੀ (ਵਿਨੀਤ ਅਰੋੜਾ)- ਗਣਤੰਤਰ ਦਿਵਸ ਮੌਕੇ ਇੱਥੋਂ ਦੇ ਮਲਟੀਪਰਪਜ਼ ਖੇਡ ਸਟੇਡੀਅਮ ਵਿਖੇ ਆਯੋਜਿਤ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਵਿਦਿਆਰਥੀਆਂ ਵੱਲੋਂ ਕੀਤੇ ਜਾਣ ਵਾਲੇ ਸੱਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਦਾ ਅੱਜ ਜ਼ਿਲ੍ਹਾ ਸਿੱਖਿਆ ਅਧਿਕਾਰੀ ਸੈਕੰਡਰੀ ਪ੍ਰਗਟ ਸਿੰਘ ਬਰਾੜ ਵੱਲੋਂ ਨਿਰੀਖਣ ਕੀਤਾ ਗਿਆ।

PPN2001201716

ਇਸ ਪ੍ਰੋਗਰਾਮ ਦੀ ਰਿਹਰਸਲ ਅੱਜ ਸਰਵਹਿੱਤਕਾਰੀ ਵਿਦਿਆ ਮੰਦਰ ਸਕੂਲ ਵਿਚ ਕਰਵਾਈ ਗਈ।ਗਣਤੰਤਰਤਾ ਦਿਵਸ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਜਾਣ ਵਾਲੇ ਦੇਸ਼ ਭਗਤੀ ਅਤੇ ਸੱਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਪ੍ਰੋਗਰਾਮ ਇੰਚਾਰਜਾਂ ਨੂੰ ਜ਼ਰੂਰੀ ਦਿਸ਼ਾ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ 23 ਜਨਵਰੀ ਨੂੰ ਪ੍ਰੋਗਰਾਮ ਦੀ ਫੁੱਲ ਡਰੈੱਸ ਰਿਹਰਸਲ ਸਥਾਨਕ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਹੋਵੇਗੀ। ਇਸ ਮੌਕੇ ਸੱਭਿਆਚਾਰਕ ਪ੍ਰੋਗਰਾਮ ਵਿਚ ਹਿੱਸਾ ਲੈਣ ਵਾਲੇ ਸਕੂਲਾਂ ਦੇ ਟੀਮ ਇੰਚਾਰਜ ਹਾਜ਼ਰ ਸਨ।

Check Also

ਨਗਰ ਨਿਗਮ ਨੇ ਹਾਲ ਬਜ਼ਾਰ, ਲਿਬਰਟੀ ਮਾਰਕੀਟ ਅਤੇ ਪੁਰਾਣੀ ਸਬਜ਼ੀ ਮੰਡੀ ‘ਚ ਨਜਾਇਜ਼ ਕਬਜ਼ਿਆਂ ਵਿਰੁੱਧ ਕਾਰਵਾਈ

ਅੰਮ੍ਰਿਤਸਰ, 2 ਜੁਲਾਈ (ਜਗਦੀਪ ਸਿੰਘ) – ਨਗਰ ਨਿਗਮ ਦੇ ਐਸਟੇਟ ਵਿਭਾਗ ਵੱਲੋਂ ਹਾਲ ਬਾਜ਼ਾਰ, ਲਿਬਰਟੀ …

Leave a Reply