Thursday, March 26, 2026

ਸਿੱਖਿਆ ਪ੍ਰੋਵਾਈਡਰ ਅਧਿਆਪਕ ਯੂਨੀਅਨ ਨੇ ਮੰਗਾਂ ਸਬੰਧੀ ਏਡੀਸੀ ਨੂੰ ਸੋਂਪਿਆ ਮੰਗ ਪੱਤਰ

ਫਾਜ਼ਿਲਕਾ, 20 ਜਨਵਰੀ (ਵਿਨੀਤ ਅਰੋੜਾ) – ਸਿੱਖਿਆ ਪ੍ਰੋਵਾਈਡਰ ਅਧਿਆਪਕ ਯੂਨੀਅਨ ਪੰਜਾਬ ਦੇ ਇੱਕ ਵਫ਼ਦ ਨੇ ਜਿੰਦਰ ਪਾਇਲਟ ਜ਼ਿਲ੍ਹਾ ਪ੍ਰਧਾਨ ਫਾਜ਼ਿਲਕਾ ਅਤੇ ਜਨਰਲ ਸਕੱਤਰ ਪੰਜਾਬ ਦੀ ਅਗਵਾਈ ਵਿਚ ਫਾਜ਼ਿਲਕਾ ਦੇ ਅਡੀਸ਼ਨਲ ਡਿਪਟੀ ਕਮਿਸ਼ਨਰ ਵਿਕਾਸ ਨੂੰ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਸੋਂਪਿਆ।

PPN2001201719

ਜਾਣਕਾਰੀ ਦਿੰਦੇ ਹੋਏ ਜ਼ਿੰਦਰ ਪਾਇਲਟ ਨੇ ਦੱਸਿਆ ਕਿ ਸਿੱਖਿਆ ਪ੍ਰੋਵਾਈਡਰ ਅਧਿਆਪਕ 2004 ਤੋਂ ਵੱਖ ਵੱਖ ਸਰਕਾਰੀ ਸਕੂਲਾਂ ਵਿਚ ਆਪਣੀਆਂ ਸੇਵਾਵਾਂ ਦੇ ਰਹੇ ਹਨ ਅਤੇ ਬੀਤੇ ਇੱਕ ਦਹਾਕੇ ਤੋਂ ਆਪਣੀਆਂ ਸੇਵਾਵਾਂ ਸਿੱਖਿਆ ਵਿਭਾਗ ਵਿਚ ਰੈਗੂਲਰ ਕਰਵਾਉਣ ਲਈ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਹਨ ਪਰ ਨਾ ਤਾਂ ਪੰਜਾਬ ਸਰਕਾਰ ਨੇ ਸਿੱਖਿਆ ਪ੍ਰੋਵਾਈਡਰ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਅਤੇ ਜੋ 8000 ਤੋਂ 10,000 ਰੁਪਏ ਪ੍ਰਤੀ ਮਹੀਨਾ ਤਨਖਾਹ ਹੈ ਉਹ ਵੀ ਬੀਤੇ ਚਾਰ ਮਹੀਨਿਆਂ ਤੋਂ ਸਿੱਖਿਆ ਵਿਭਾਗ ਨੇ ਰੋਕ ਰੱਖੀ ਹੈ। ਉਨ੍ਹਾਂ ਕਿਹਾ ਕਿ 7000 ਸਿੱਖਿਆ ਪ੍ਰੋਵਾਈਡਰ ਅਧਿਆਪਕ ਬੀਤੇ 12 ਵਰ੍ਹਿਆਂ ਤੋਂ ਆਪਣੀਆਂ ਸੇਵਾਵਾਂ ਦੇ ਰਹੇ ਹਨ ਪਰ ਪੰਜਾਬ ਸਰਕਾਰ ਨੇ ਸੇਵਾਵਾਂ ਰੇਗੂਲਰ ਕਰਨ ਦੀ ਥਾਂ ਤੇ ਉਨ੍ਹਾਂ ਨੂੰ ਪ੍ਰੇਸ਼ਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਤਨਖਾਹ ਨਾ ਮਿਲਣ ਕਾਰਨ ਯੂਨੀਅਨ ਮੈਂਬਰਾਂ ਨੂੰ ਕਈ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਦੂਸਰੇ ਪਾਸੇ ਸਿੱਖਿਆ ਪ੍ਰੋਵਾਈਡਰ ਅਧਿਆਪਕਾਂ ਦੀਆਂ ਚੋਣ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਜੋਕਿ ਚੋਣ ਨਿਯਮਾਂ ਦੇ ਉਲਟ ਹੈ। ਉਨ੍ਹਾਂ ਮੰਗ ਕਰਦੇ ਹੋਏ ਕਿਹਾ ਕਿ ਰੁਕੀਆਂ ਹੋਈਆਂ ਤਨਖਾਹਾਂ ਨੂੰ ਜਲਦੀ ਜਾਰੀ ਕੀਤਾ ਜਾਵੇ। ਇਸ ਮੌਕੇ ਅਡੀਸ਼ਨਲ ਡਿਪਟੀ ਕਮਿਸ਼ਨਰ ਨੇ ਤਨਖਾਹ ਜਾਰੀ ਕਰਨ ਸਬੰਧੀ ਦਿੱਤੇ ਗਏ ਮੰਗ ਪੱਤਰ ਨੂੰ ਅਗਲੀ ਕਾਰਵਾਈ ਲਈ ਮੌਕੇ ਤੇ ਹੀ ਭੇਜ ਦਿੱਤਾ ਗਿਆ।ਇਸ ਮੌਕੇ ਮਨਦੀਪ ਥਿੰਦ ਜ਼ਿਲ੍ਹਾ ਪ੍ਰਧਾਨ ਜੀਐਸਟੀਯੂ, ਵਰਿੰਦਰਪਾਲ, ਸੁਰਿੰਦਰ ਕੁਮਾਰ, ਰਾਜ ਕੁਮਾਰ, ਸੁਰੇਸ਼ ਕੁਮਾਰ, ਸੁਰਿੰਦਰਪਾਲ, ਅਜੀਤ ਕੁਮਾਰ, ਨੀਰਜ਼ ਕਸ਼ਿਅਪ, ਅਜੀਤ ਸਿੰਘ, ਧਰਮਿੰਦਰ ਗੁਪਤਾ ਅਤੇ ਹੋਰ ਹਾਜ਼ਰ ਸਨ।

Check Also

ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ

ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …

Leave a Reply