Friday, March 27, 2026

ਵੋਟਰਾਂ ਨੂੰ ਜਾਗਰੂਕ ਕਰਨ ਲਈ ਪੋਸਟਰ ਬਣਵਾ ਕੇ ਸਕੂਲ ਦੇ ਬਾਹਰ ਕੀਤੇ ਪ੍ਰਦਰਸ਼ਿਤ

ਅੰਮ੍ਰਿਤਸਰ, 20 ਜਨਵਰੀ (ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ ਰੋਡ ਵਿਖੇ ਵਿਦਿਆਰਥੀਆਂ ਕੋਲੋ 4 ਫਰਵਰੀ 2017 ਨੂੰ ਕਰਵਾਈਆਂ ਜਾ ਰਹੀਆਂ ਵਿਧਨਾ ਸਭਾ ਚੋਣਾਂ ਸੰਬੰਧੀ ਵੋਟਰਾਂ ਨੂੰ ਜਾਗਰੂਕ ਕਰਨ ਲਈ ਪੋਸਟਰ ਬਣਵਾ ਕੇ ਸਕੂਲ ਦੇ ਬਾਹਰਵਾਰ ਪ੍ਰਦਰਸ਼ਿਤ ਕੀਤੇ ਗਏ ।

PPN2001201731

ਇਹਨਾਂ ਪੋਸਟਰਾਂ ਦੁਆਰਾ ਵੋਟਰਾਂ ਨੂੰ ਆਪਣੀ ਕੀਮਤੀ ਵੋਟ ਨੂੰ ਬਿਨ੍ਹਾਂ ਕਿਸੇ ਲਾਲਚ ਦੇ ਪ੍ਰਯੋਗ ਕਰਨ ਲਈ ਪ੍ਰੇਰਿਤ ਕੀਤਾ ਗਿਆ।ਸਕੂਲ ਦੇ ਵਿਦਿਆਰਥੀਆਂ ਨੇ ਇਹਨਾਂ ਪੋਸਟਰ ਨੂੰ ਬਨਾਉਣ ਲਈ ਬੜੇ ਉਤਸ਼ਾਹ ਨਾਲ ਹਿੱਸਾ ਲਿਆ। ਸਕੂਲ ਦੇ ਪ੍ਰਿੰਸੀਪਲ ਡਾ: ਧਰਮਵੀਰ ਸਿੰਘ ਨੇ ਬੱਚਿਆਂ ਦੀ ਖੁਬ ਹੌਸਲਾ ਅਫਜਾਈ ਕੀਤੀ ਅਤੇ ਸਾਰਿਆਂ ਨੂੰ ਆਪਣੇ ਵੋਟ ਦੇਣ ਦੇ ਹੱਕ ਪ੍ਰਤੀ ਸੁਚੇਤ ਰਹਿਣ ਲਈ ਪ੍ਰੇਰਿਤ ਕੀਤਾ।ਉਨ੍ਹਾਂ 4 ਫਰਵਰੀ 2017 ਵਾਲੇ ਦਿਨ ਸਭ ਨੂੰ ਵੋਟ ਦੇਣ ਲਈ ਅਪੀਲ ਕੀਤੀ। ਇਸ ਦੌਰਾਨ ਸ਼੍ਰੀਮਤੀ ਰੇਣੂ ਆਹੂਜਾ, ਸ਼੍ਰੀਮਤੀ ਨਿਸ਼ਚਿੰਤ ਕੌਰ ਅਤੇ ਹੋਰ ਅਧਿਆਪਕ ਵੀ ਹਾਜ਼ਰ  ਸਨ।

Check Also

ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ

ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …

Leave a Reply