Wednesday, July 1, 2026

ਵਧੀਕ ਜ਼ਿਲਾ ਚੋਣ ਅਫ਼ਸਰ ਵਲੋਂ ਵੋਟਰਾਂ ਨੂੰ ਵੱਧ ਚੜ ਕੇ ਵੋਟ ਪਾਉਣ ਦਾ ਸੱਦਾ

ਬਠਿੰਡਾ, 20 ਜਨਵਰੀ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਵਧੀਕ ਜ਼ਿਲ੍ਹਾ ਚੋਣ ਅਫ਼ਸਰ ਡਾ. ਸ਼ੇਨਾ ਅਗਰਵਾਲ ਨੇ ਅੱਜ ਜ਼ਿਲੇ ਦੇ 6 ਵਿਧਾਨ ਸਭਾ ਹਲਕਿਆਂ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਚੜਖ਼ ਕੇ ਵੋਟ ਪਾਉਣ ਅਤੇ ਆਪਣੇ ਲੋਕਤੰਤਰੀ ਹੱਕ ਦੀ ਵਰਤੋਂ ਨੂੰ ਯਕੀਨੀ ਬਣਾਉਣ।

PPN2001201734

ਸਥਾਨਕ ਮਿੰਨੀ ਸਕੱਤਰੇਤ ਚੋਂ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਜਾਗਰੂਕਤਾ ਵੈਨ ਨੂੰ ਝੰਡੀ ਦੇ ਕੇ ਰਵਾਨਾ ਕਰਦਿਆਂ ਡਾ. ਅਗਰਵਾਲ ਨੇ ਦੱਸਿਆ ਕਿ ਇਹ ਵੈਨ ਮਾਨਵ ਸੇਵਾ ਵੈਲਫੇਅਰ ਸੁਸਾਇਟੀ ਮਹਿਰਾਜ ਅਤੇ ਜ਼ਿਲਾ ਪ੍ਰਸ਼ਾਸਨ ਬਠਿੰਡਾ ਵੱਲੋਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਸ਼ੁਰੂ ਕੀਤੀ ਜਾ ਰਹੀ ਹੈ ਤਾਂ ਜੋ ਵੱਧ ਤੋਂ ਵੱਧ ਲੋਕ ਆਪਣੇ ਵੋਟ ਦੇ ਅਧਿਕਾਰ ਦੀ ਸੁਹਿਰਦਤਾ ਨਾਲ ਵਰਤੋਂ ਕਰਦੇ ਹੋਏ ਨੈਤਿਕ ਕਦਰਾਂ ਕੀਮਤਾਂ ’ਤੇ ਆਧਾਰਿਤ ਵੋਟਿੰਗ ਨੂੰ ਯਕੀਨੀ ਬਣਾਉਣ। ਉਨ੍ਹਾਂ ਦੱਸਿਆ ਕਿ ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨ ਬਠਿੰਡਾ ਵਲੋਂ ਦਿਵਯਾਂਗ ਵੋਟਰਾਂ ਦੀ ਸਹੂਲਤ ਲਈ ਬੀਤੇ ਕੱਲ ਜਾਗਰੂਕਤਾ ਰੈਲੀ ਰਵਾਨਾ ਕੀਤੀ ਗਈ ਸੀ ਜਿਸ ਨੂੰ ਭਰਵਾਂ ਹੁੰਗਾਰਾ ਮਿਲਿਆ।  ਵੋਟਰ ਜਾਗਰੂਕਤਾ ਹਫਤੇ ਸਬੰਧੀ ਡਾ. ਅਗਰਵਾਲ ਨੇ ਦੱਸਿਆ ਕਿ ਵੋਟਰਾਂ ਦੀ ਸਹੂਲਤ ਅਤੇ ਜਾਣਕਾਰੀ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੱਖ-ਵੱਖ ਪ੍ਰੋਗਰਾਮ ਉਲੀਕੇ ਜਾ ਰਹੇ ਹਨ ਤਾਂ ਜੋ ਵੱਧ ਤੋਂ ਵੱਧ ਗਿਣਤੀ ਵਿਚ ਵੋਟਰਾਂ ਨੂੰ ਜਾਗਰੂਕ ਕੀਤਾ ਜਾ ਸਕੇ। ਉਨਾਂ ਦੱਸਿਆ ਕਿ 21 ਜਨਵਰੀ 2017 ਤੋਂ 23 ਜਨਵਰੀ ਤੱਕ ਜ਼ਿਲਖ਼ਾ ਪੱਧਰ ’ਤੇ ਭਾਸ਼ਣ ਮੁਕਾਬਲੇ, ਲੇਖ ਮੁਕਾਬਲੇ, ਸਲੋਗਨ ਲਿਖਣ ਅਤੇ ਪੋਸਟਰ ਮੇਕਿੰਗ ਕਰਵਾਈ ਜਾਵੇਗੀ ਜਿਸ ਵਿਚ ਹਰ ਹਲਕੇ ਤੋਂ ਜੇਤੂ ਵਿਦਿਆਰਥੀ ਭਾਗ ਲੈਣਗੇ। ਉਨ੍ਹਾਂ ਦੱਸਿਆ ਕਿ 24 ਜਨਵਰੀ ਨੂੰ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਸ਼ਹਿਰ ਵਿਚ ਵੋਟਰ ਜਾਗਰੂਕਤਾ ਰੈਲੀ ਕੱਢੀ ਜਾਵੇਗੀ ਜਿਸ ਉਪਰੰਤ ਵਿਦਿਆਰਥੀਆਂ ਵਲੋਂ ਬਹੁ ਮੰਤਵੀ ਖੇਡ ਸਟੇਡੀਅਮ ਬਠਿੰਡਾ ਵਿਖੇ ਸਹੁੰ ਚੁੱਕ ਸਮਾਗਮ ਵਿੱਚ ਹਿੱਸਾ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ 25 ਜਨਵਰੀ 2017 ਨੂੰ ਵੋਟਰ ਦਿਵਸ ਮੌਕੇ ਸਥਾਨਕ ਰਜਿੰਦਰ ਕਾਲਜ ਬਠਿੰਡਾ ਵਿਖੇ ਰੰਗੋਲੀ ਅਤੇ ਸਕਿੱਟ ਮੁਕਾਬਲੇ ਕਰਵਾਏ ਜਾਣਗੇ ਅਤੇ ਸਾਰੇ ਜੇਤੂਆਂ ਨੂੰ ਇਨਾਮਾਂ ਦੀ ਵੰਡ ਕੀਤੀ ਜਾਵੇਗੀ। ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨਵੀਨ ਗਡਵਾਲ ਵੀ ਮੌਜੂਦ ਸਨ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ‘ਤੇ ਗੁਰਮਤਿ ਸਮਾਗਮ

ਅੰਮ੍ਰਿਤਸਰ, 30 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …

Leave a Reply