Saturday, March 28, 2026

ਅਕਾਲੀ-ਭਾਜਪਾ ਉਮੀਦਵਾਰ ਹਰੀ ਸਿੰਘ ਨੇ ਕੀਤਾ ਡੋਰ-ਟੂ-ਡੋਰ ਚੋਣ ਪ੍ਰਚਾਰ

ਧੂਰੀ, 21 ਜਨਵਰੀ (ਪ੍ਰਵੀਨ ਗਰਗ) – ਅਕਾਲੀ-ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਸ੍ਰ. ਹਰੀ ਸਿੰਘ ਨੇ ਜੱਥੇਦਾਰ ਭੁਪਿੰਦਰ ਸਿੰਘ ਭਲਵਾਨ ਮੈਂਬਰ ਐਸ.ਜੀ.ਪੀ.ਸੀ, ਪ੍ਰਸ਼ੋਤਮ ਕਾਂਸਲ ਪ੍ਰਧਾਨ ਨਗਰ ਕੌਂਸਲ ਅਤੇ ਮਹੇਸ਼ ਜਿੰਦਲ ਹਲਕਾ ਸੀਨੀਅਰ ਸੈਕਟਰੀ ਭਾਜਪਾ ਸਮੇਤ ਕਈ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਨਾਲ ਲੈਕੇ ਸਥਾਨਕ ਪੁਰਾਣੀ ਅਨਾਜ਼ ਮੰਡੀ, ਪੁਰਾਣਾ ਤਹਿਸੀਲ ਕੰਪਲੈਕਸ ਅਤੇ ਆਲੇ-ਦੁਆਲੇ ਦੇ ਏਰੀਏ ਵਿੱਚ ਜਾ ਕੇ ਲੋਕਾਂ ਨਾਲ ਡੋਰ-ਟੂ-ਡੋਰ ਸੰਪਰਕ ਕੀਤਾ।

PPN2101201701

ਉਹਨਾਂ ਸਥਾਨਕ ਦੁਕਾਨਦਾਰਾਂ ਅਤੇ ਰੇਹੜੀ ਮਜ਼ਦੂਰਾਂ ਨੂੰ ਮਿਲ ਕੇ ਉਹਨਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਰਕਾਰ ਆਉਣ `ਤੇ ਜ਼ਲਦ ਹੀ ਉਹਨਾਂ ਦੀਆਂ ਮੁਸ਼ਕਿਲਾਂ ਹੱਲ ਕਰਵਾਉਣ ਦਾ ਭਰੋਸਾ ਦਿੱਤਾ।ਉਹਨਾਂ ਲੋਕਾਂ ਨੂੰ 4 ਫਰਵਰੀ ਨੂੰ ਆਪਣੇ ਵੋਟ ਬੈਂਕ ਦਾ ਸਹੀ ਇਸਤੇਮਾਲ ਕਰਕੇ ਅਕਾਲੀ-ਭਾਜਪਾ ਗੱਠਜੋੜ ਦੇ ਹੱਕ ਵਿੱਚ ਭੁਗਤਣ ਦੀ ਅਪੀਲ ਵੀ ਕੀਤੀ।ਇਸ ਮੌਕੇ ਹੋਰਨਾਂ ਤੋਂ ਇਲਾਵਾ ਅਮਰਜੀਤ ਸਿੰਘ ਜੀਤਾ ਜਨਰਲ ਸਕੱਤਰ, ਮਾਨਕ ਗੋਇਲ, ਮਹਿੰਦਰ ਪਾਲ ਜਿੰਦਲ, ਜਸਪ੍ਰੀਤ ਸਿੰਘ ਜੱਸਾ, ਬਿੱਟਾ ਧੂਰਾ, ਹੇਮ ਰਾਜ ਜਿੰਦਲ, ਦੀਪਕ ਗਰਗ ਆਦਿ ਵੀ ਹਾਜ਼ਰ ਸਨ।

Check Also

ਯੂਨੀਵਰਸਿਟੀ ਵਿਖੇ `ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ` ਦਾ ਆਯੋਜਨ

ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …

Leave a Reply