ਬਟਾਲਾ, 21 ਜਨਵਰੀ (ਨਰਿੰਦਰ ਬਰਨਾਲ)- ‘‘ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ’ਤੇ ਬਟਾਲਾ ਸ਼ਹਿਰ ਦੇ ਬੰਦ ਪਏ ਸੈਂਕੜੇ ਉਦਯੋਗਾਂ ਨੂੰ ਮੁੜ ਸਥਾਪਤ ਕਰਕੇ ਹਜ਼ਾਰਾਂ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇਗਾ।’’ ਇਹ ਵਾਅਦਾ ਅੱਜ ਵਿਧਾਨ ਸਭਾ ਹਲਕਾ ਬਟਾਲਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਪਾਰਟੀ ਦੇ ਸੂਬਾ ਕਨਵੀਨਰ ਗੁਰਪ੍ਰੀਤ ਸਿੰਘ ਘੁੱਗੀ ਨੇ ਹਲਕੇ ਦੇ ਪਿੰਡ ਸ਼ੇਰਪੁਰ, ਨਵਾਂ ਪਿੰਡ, ਭਗਤਪੁਰ, ਪੇਰੋਸ਼ਾਹ, ਕੋਹਾੜ, ਬਿਧੀਪੁਰ, ਚੀਮਾ, ਠੀਕਰੀਵਾਲ ਅਤੇ ਗੋਖੂਵਾਲ ਵਿਚ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਦੌਰਾਨ ਉਨ੍ਹਾਂ ਆਖਿਆ ਕਿ ਅਕਾਲੀ-ਭਾਜਪਾ ਸਰਕਾਰ ਦੇ ਇਕ ਸਾਲ ਦੌਰਾਨ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ 90 ਵਾਰੀ ਤੋਂ ਵੱਧ ਬੇਅਦਬੀ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ ਪਰ ਅਜੇ ਤੱਕ ਦੋਸ਼ੀ ਫੜੇ ਨਹੀਂ ਗਏ। ਉਨ੍ਹਾਂ ਆਖਿਆ ਕਿ ‘ਆਪ’ ਦੀ ਸਰਕਾਰ ਬਣਨ ’ਤੇ ਬੇਅਦਬੀ ਦੇ ਦੋਸ਼ੀਆਂ ਨੂੰ ਫੜ ਕੇ ਸਖ਼ਤ ਸਜ਼ਾਵਾਂ ਦਿੱਤੀਆਂ ਜਾਣਗੀਆਂ। 45 ਦਿਨਾਂ ਦੇ ਅੰਦਰ ਨਸ਼ਾ ਤਸਕਰਾਂ ਨੂੰ ਜੇਲ੍ਹਾਂ ਵਿਚ ਡੱਕਿਆ ਜਾਵੇਗਾ ਅਤੇ ਜਿਹੜੇ ਨੌਜਵਾਨ ਨਸ਼ਿਆਂ ’ਚ ਗਲਤਾਨ ਹੋ ਰਹੇ ਹਨ, ਉਨ੍ਹਾਂ ਦਾ ਇਲਾਜ ਕਰਵਾ ਕੇ ਉਨ੍ਹਾਂ ਨੂੰ ਰੁਜ਼ਗਾਰ ਦਿੱਤਾ ਜਾਵੇਗਾ੍ਵ ਗੁਰਪ੍ਰੀਤ ਸਿੰਘ ਘੁੱਗੀ ਨੇ ਆਖਿਆ ਕਿ ਅੱਜ ਦੀ ਸਿਆਸਤ ਲੋਟੂ ਤੇ ਲਾਲਚੀ ਨੇਤਾਵਾਂ ਕਰਕੇ ਕੁਰਾਹੇ ਪੈ ਚੁੱਕੀ ਹੈ ਤੇ ਕੈਪਟਨ ਅਮਰਿੰਦਰ ਸਿੰਘ ਨੌਜਵਾਨਾਂ ਨੂੰ ਸਮਾਰਟ ਫੋਨ ਤੇ ਸੁਖਬੀਰ ਸਿੰਘ ਬਾਦਲ ਪਾਣੀ ਵਾਲੀਆਂ ਬੱਸਾਂ ਚਲਾਉਣ ਦੇ ਵਾਅਦਿਆਂ ਵਿਚ ਪੰਜਾਬ ਦੇ ਮਹਿੰਗਾਈ ਤੇ ਬੇਰੁਜ਼ਗਾਰੀ ਦੇ ਮਾਰੇ ਲੋਕਾਂ ਨੂੰ ਭਰਮਾਉਣ ਦੇ ਯਤਨ ਕਰ ਰਹੇ ਹਨ। ਉਨ੍ਹਾਂ ਆਖਿਆ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਏਗੀ, ਜਿਸ ਦੇ ਨਾਲ ਲੋਕ ਖੁਦ ਸਮਾਰਟ ਫੋਨ ਵੀ ਖਰੀਦ ਸਕਣਗੇ। ਉਨ੍ਹਾਂ ਆਖਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ’ਤੇ ਦਲਿਤਾਂ ਨੂੰ 400 ਯੂਨਿਟ ਬਿਜਲੀ ਮੁਫਤ, ਵਿਧਵਾ ਤੇ ਬਜ਼ੁਰਗ ਪੈਨਸ਼ਨਾਂ 2500-2500 ਰੁਪਏ ਅਤੇ ਸ਼ਗਨ ਸਕੀਮ 51000 ਰੁਪਏ ਦਿੱਤੇ ਜਾਣਗੇ। ਮੁਫਤ ਆਟਾ-ਦਾਲ ਗਰੀਬ ਲੋਕਾਂ ਨੂੰ ਉੱਚ ਕੁਆਲਿਟੀ ਦਾ ਦਿੱਤਾ ਜਾਵੇਗਾ। ਪੰਜਾਬ ਦੇ ਕਿਸਾਨਾਂ ਨੂੰ ਫਸਲਾਂ ਦੇ ਵਾਜਬ ਭਾਅ ਦਿੱਤੇ ਜਾਣਗੇ ਤੇ ਕਿਸਾਨਾਂ ਦਾ ਬਜ਼ੁਰਗਾਂ ਜਿੰਨਾ ਸਤਿਕਾਰ ਕੀਤਾ ਜਾਵੇਗਾ।
ਇਸ ਮੌਕੇ ਆਪ ਦੇ ਯੂਥ ਜ਼ੋਨ ਇੰਚਾਰਜ ਸ਼ੈਰੀ ਕਲਸੀ, ਸਰਕਲ ਇੰਚਾਰਜ ਧਰਮ ਸਿੰਘ ਡੱਲਾ, ਸਾਹਿਬ ਸਿੰਘ ਦਾਲਮ, ਮੈਨੇਜਰ ਅਤਰ ਸਿੰਘ, ਕੋਮਲ ਬੇਲਾ, ਮਹਿੰਦਰ ਸਿੰਘ, ਕੁਲਦੀਪ ਸਿੰਘ, ਸਰਪੰਚ ਸੰਤੋਖ ਸਿੰਘ, ਲਖਵਿੰਦਰ ਸਿੰਘ, ਸਰਕਲ ਇੰਚਾਰਜ ਕਰਨੈਲ ਸਿੰਘ ਮਸਾਣੀਆ, ਗੁਰਪ੍ਰੀਤ ਸਿੰਘ, ਜਤਿੰਦਰ ਸਿੰਘ, ਰਵਿੰਦਰ ਸਿੰਘ, ਗੋਲਡੀ, ਬਲਜਿੰਦਰ ਸਿੰਘ ਫ਼ੌਜੀ, ਰਵਜੋਤ ਸਿੰਘ, ਪਲਵਿੰਦਰ ਸਿੰਘ ਅਤੇ ਹਰਦਿਆਲ ਸਿੰਘ ਮਸਾਣੀਆ ਸਮੇਤ ਵੱਡੀ ਗਿਣਤੀ ’ਚ ਆਮ ਆਦਮੀ ਪਾਰਟੀ ਦੇ ਵਾਲੰਟੀਅਰ ਹਾਜ਼ਰ ਸਨ।
Check Also
ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ
ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …
Punjab Post Daily Online Newspaper & Print Media