ਬਟਾਲਾ, 21 ਜਨਵਰੀ (ਨਰਿੰਦਰ ਬਰਨਾਲ)- – ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਬਟਾਲਾ ਤੋਂ ਉਮੀਦਵਾਰ ਗੁਰਪ੍ਰੀਤ ਸਿੰਘ ਘੁੱਗੀ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਤਕੜਾ ਹੁੰਗਾਰਾ ਮਿਲਿਆ ਜਦੋਂ ਨੌਸ਼ਹਿਰਾ ਮੱਝਾ ਸਿੰਘ ਅਤੇ ਪਿੰਡ ਚੂਹੜਚੱਕ ਦੇ ਦਰਜਨ ਤੋਂ ਵੱਧ ਮੈਂਬਰ ਪੰਚਾਇਤ ਤੇ ਅਕਾਲੀ-ਕਾਂਗਰਸੀ ਵਰਕਰ ਡਾ. ਬਲਜੀਤ ਸਿੰਘ ਕਾਹਲੋਂ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ।ਗੁਰਪ੍ਰੀਤ ਸਿੰਘ ਘੁੱਗੀ ਨੇ ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਦਾ ਸਵਾਗਤ ਕਰਦਿਆਂ ਆਖਿਆ ਕਿ ਪੰਜਾਬ ਦੇ ਲੋਕ ਸੱਤਾ ਤਬਦੀਲੀ ਲਈ ਕਾਹਲੇ ਹਨ ਅਤੇ ਇਸ ਵਾਰ ਆਮ ਆਦਮੀ ਪਾਰਟੀ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦਾ ਮਨ ਬਣਾ ਚੁੱਕੇ ਹਨ। ਇਸ ਦੌਰਾਨ ‘ਆਪ’ ਵਿਚ ਸ਼ਾਮਲ ਹੋਣ ਵਾਲਿਆਂ ਵਿਚ ਸਾਬਕਾ ਮੈਂਬਰ ਪੰਚਾਇਤ ਚੂਹੜਚੱਕ ਪਹਿਲਵਾਨ ਪ੍ਰੀਤਮ ਸਿੰਘ, ਮੈਂਬਰ ਪੰਚਾਇਤ ਚੂਹੜਚੱਕ ਮਨਦੀਪ ਸਿੰਘ ਗਿੱਲ, ਗੁਰਮੁਖ ਸਿੰਘ, ਰਾਜ ਕੁਮਾਰ ਸਰਪੰਚ, ਨੌਸ਼ਹਿਰਾ ਮੱਝਾ ਸਿੰਘ ਦੇ ਨੰਬਰਦਾਰ ਇਕਬਾਲ ਸਿੰਘ ਗੁਰਜਿੰਦਰ ਸਿੰਘ, ਹਰਭਜਨ ਸਿੰਘ, ਸਤਿੰਦਰ ਸਿੰਘ ਕਾਹਲੋਂ, ਸਵਿੰਦਰ ਸਿੰਘ, ਗੁਰਦੀਪ ਸਿੰਘ, ਅਮਨਦੀਪ ਸਿੰਘ ਗਿੱਲ, ਹਰਵਿੰਦਰ ਸਿੰਘ ਕਾਹਲੋਂ, ਗੁਰਬਚਨ ਸਿੰਘ, ਰਜਿੰਦਰ ਸਿੰਘ, ਰਾਜਬੀਰ ਸਿੰਘ, ਕਾਮਰੇਡ ਸੂਰਤਾ ਸਿੰਘ, ਹਰਜਿੰਦਰ ਸਿੰਘ ਅਤੇ ਮਾਸਟਰ ਰਮਨ ਮਸੀਹ ਵਜੀਦ ਚੱਕ ਵੀ ਸ਼ਾਮਲ ਸਨ। ਇਨ੍ਹਾਂ ਆਗੂਆਂ ਤੇ ਵਰਕਰਾਂ ਨੇ ਆਖਿਆ ਕਿ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਇਸ ਵਿਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ।
Check Also
ਯੂਨੀਵਰਸਿਟੀ ਵਿਖੇ `ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ` ਦਾ ਆਯੋਜਨ
ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …
Punjab Post Daily Online Newspaper & Print Media