ਫਾਜ਼ਿਲਕਾ, 21 ਜਨਵਰੀ (ਵਿਨੀਤ ਅਰੋੜਾ) – ਫਾਜ਼ਿਲਕਾ ਵਿਧਾਨਸਭਾ ਹਲਕਾ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸੁਰਜੀਤ ਕੁਮਾਰ ਜਿਆਣੀ ਨੂੰ ਉਸ ਸਮੇਂ ਭਾਰੀ ਬਲ ਮਿਲਿਆ ਜਦੋਂ ਪਿੰਡ ਸਿਵਾਨਾ ’ਚ 10 ਵਰਿਵਾਰਾਂ ਨੇ ਕਾਂਗਰਸ ਦਾ ਹੱਥ ਫੜ੍ਹਕੇ ਭਾਜਪਾ ਵਿਚ ਸ਼ਾਮਲ ਹੋਣ ਦਾ ਐਲਾਣ ਕੀਤਾ। ਇਸ ਮੌਕੇ ਪਿੰਡ ਦੇ ਸਰਪੰਚ ਰਵਿੰਦਰ ਕੁਮਾਰ, ਪਿੰਡ ਦੇ ਭਾਜਪਾ ਪ੍ਰਧਾਨ ਦਇਆ ਰਾਮ ਅਤੇ ਮੀਤ ਪ੍ਰਧਾਨ ਅਜ਼ਮੇਰ ਸਿੰਘ ਤੋਂ ਇਲਾਵਾ ਹੋਰ ਹਾਜ਼ਰ ਸਨ। ਇਸ ਮੌਕੇ ਆਪਣੇ ਸੰਬੋਧਨ ਵਿਚ ਸੁਰਜੀਤ ਜਿਆਣੀ ਨੇ ਕਿਹਾ ਕਿ ਭਾਜਪਾ ਹੀ ਇੱਕ ਅਜਿਹੀ ਪਾਰਟੀ ਹੈ, ਜੋ ਵਰਕਰਾਂ ਨੂੰ ਮਾਨ ਸਨਮਾਨ ਦਿੰਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵਿਚ ਸਾਮਲ ਹੋਣ ਵਾਲੇ ਪਰਿਵਾਰਾਂ ਦਾ ਪੂਰਾ ਮਾਨ ਸਨਮਾਨ ਦਿੱਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਨੇ ਭਾਜਪਾ ਵਿਚ ਸ਼ਾਮਲ ਹੋਣ ਵਾਲਿਆਂ ਨੂੰ ਸਿਰੋਪਾ ਪਹਿਨਾਕੇ ਸਨਮਾਨਿਤ ਕੀਤਾ। ਇਸ ਦੌਰਾਨ ਪਿੰਡ ਦੇ ਕਾਲੂ ਰਾਮ, ਬਾਬੂ ਲਾਲ, ਸੁਭਾਸ਼ ਚੰਦਰ, ਮਹਿੰਦਰ ਸਿੰਘ, ਛਿੰਦਰ ਸਿੰਘ, ਬੱਗੂ ਸਿੰਘ ਅਤੇ ਹੋਰਨਾਂ ਨੇ ਭਾਜਪਾ ਉਮੀਦਵਾਰ ਸੁਰਜੀਤ ਜਿਆਣੀ ਨੂੰ ਸਮਰਥਣ ਦੇਣ ਦਾ ਐਲਾਣ ਕੀਤਾ।
Check Also
ਨਗਰ ਨਿਗਮ ਵੱਲੋਂ ਵਿਸ਼ਾਲ ਐਂਟੀ-ਇਨਕਰੋਚਮੈਂਟ ਵਿਸ਼ੇਸ਼ ਮੁਹਿੰਮ ਚਲਾਈ ਗਈ
ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਗੋਲ ਬਾਗ (ਰੇਲਵੇ ਸਟੇਸ਼ਨ ਦੇ …
Punjab Post Daily Online Newspaper & Print Media