ਫਾਜ਼ਿਲਕਾ, 21 ਜਨਵਰੀ (ਵਿਨੀਤ ਅਰੋੜਾ) – ਸੋਸ਼ਲ ਵੈਲਫੇਅਰ ਸੁਸਾਇਟੀ ਫਾਜਿਲਕਾ ਦੇ ਸਾਬਕਾ ਪ੍ਰਧਾਨ ਅਤੇ ਉੱਘੇ ਸਮਾਜਸੇਵੀ ਰਾਜ ਕਿਸ਼ੋਰ ਕਾਲੜਾ ਦੀ ਪਹਿਲੀ ਬਰਸੀ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਸਰੀਤਾ ਕਾਲੜਾ, ਸੁਭਾਸ਼ ਕਾਲੜਾ, ਅਵਿਨਾਸ਼ ਕਾਲੜਾ, ਬੇਟੇ ਸੁਧੀਰ ਕਾਲੜਾ, ਨੂੰਹ ਕੰਚਨ ਕਾਲੜਾ ਅਤੇ ਰਾਜੇਸ਼ ਅਤੇ ਯੋਗੇਸ਼ ਕਾਲੜਾ ਦੇ ਸਹਿਯੋਗ ਨਾਲ ਸੋਸ਼ਲ ਵੈਲਫੇਅਰ ਸੁਸਾਇਟੀ ਫਾਜ਼ਿਲਕਾ ਵੱਲੋਂ 23 ਜਨਵਰੀ ਨੂੰ ਮੁਫ਼ਤ ਬਲੱਡ ਸ਼ੂਗਰ ਜਾਂਚ ਕੈਂਪ ਲਗਾਇਆ ਜਾ ਰਿਹਾ ਹੈ।
ਜਾਣਕਾਰੀ ਦਿੰਦੇ ਹੋਏ ਸੁਸਾਇਟੀ ਦੇ ਪ੍ਰਧਾਨ ਸ਼ਸ਼ੀ ਕਾਂਤ ਅਤੇ ਜਨਰਲ ਸਕੱਤਰ ਕੰਵਲ ਚਰਾਇਆ ਨੇ ਦੱਸਿਆ ਕਿ ਇਹ ਕੈਂਪ ਸੁਸਾਇਟੀ ਦਫ਼ਤਰ ਲਾਲਾ ਸੁਨਾਮ ਰਾਏ ਐਮਏ ਮੈਮੋਰੀਅਲ ਵੈਲਫੇਅਰ ਸੈਂਟਰ ਫਾਜ਼ਿਲਕਾ ਵਿਚ ਸਵੇਰੇ ਸਾਢੇ 6 ਤੋਂ ਸਾਢੇ 8 ਵਜੇ ਤੱਕ ਲਗਾਇਆ ਜਾਵੇਗਾ। ਕੈਂਪ ਵਿਚ ਮਰੀਜ਼ਾਂ ਨੂੰ ਸ਼ੂਗਰ ਤੋਂ ਬੱਚਣ ਦੇ ਤਰੀਕਿਆਂ ਸਬੰਧੀ ਪਿ੍ਰੰਟੇਡ ਬ੍ਰਾਊਸ਼ਰ ਰਾਹੀਂ ਜਾਣਕਾਰੀ ਵੀ ਦਿੱਤੀ ਜਾਵੇਗੀ ਅਤੇ ਮਰੀਜ਼ਾਂ ਦਾ ਬਲੱਡ ਪ੍ਰੈਸ਼ਰ ਵੀ ਮੁਫ਼ਤ ਚੈਕ ਕੀਤਾ ਜਾਵੇਗਾ। ਸੁਸਾਇਟੀ ਵੱਲੋਂ ਲਗਾਇਆ ਜਾ ਰਿਹਾ ਇਹ ਕੈਂਪ 66ਵਾਂ ਕੈਂਪ ਹੈ। ਇਨ੍ਹਾਂ ਕੈਂਪਾਂ ਵਿਚ ਹੁਣ ਤੱਕ 12 ਹਜ਼ਾਰ ਤੋਂ ਵੱਧ ਲੋਕ ਆਪਣਾ ਬਲੱਡ ਸ਼ੂਗਰ ਜਾਂਚ ਕਰਵਾ ਚੁੱਕੇ ਹਨ।
ਵਰਣਨਯੋਗ ਹੈ ਕਿ ਸ਼੍ਰੀ ਕਾਲੜਾ 10 ਵਰ੍ਹਿਆਂ ਤੱਕ ਲਗਾਤਾਰ ਸੋਸ਼ਲ ਵੈਲਫੇਅਰ ਸੁਸਾਇਟੀਦ ੇ ਪ੍ਰਧਾਨ ਰਹੇ ਅਤੇ ਇਨ੍ਹਾਂ ਦੇ ਕਾਰਜਕਾਲ ਵਿਚ ਅੱਖਾਂ ਦਾਨ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ ਸੀ। ਇਸ ਤੋਂ ਇਲਾਵਾ ਵਿਕਲਾਂਗਾਂ ਲਈ ਬਨਾਵਟੀ ਅੰਗਾਂ ਦੇ ਨਾਲ ਨਾਲ ਮਲਟੀ ਸਪੈਸ਼ਲਿਟੀ ਮੈਡੀਕਲ ਕੈਂਪ ਅਤੇ ਟੀਬੀ ਰੋਗ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਵਿਸ਼ੇਸ਼ ਪ੍ਰੋਗਰਾਮ, ਗਰੀਬ, ਮਿਹਨਤੀ ਵਿਦਿਆਰਥੀਆਂ ਦੀ ਸਿੱਖਿਆ ਲਈ ਸਹਿਯੋਗ ਦੇ ਪ੍ਰੋਜੈਕਟ ਵੀ ਸ਼ੁਰੂ ਕੀਤੇ ਗਏ ਸਨ ਜੋਕਿ ਬੜੀ ਸਫ਼ਲਤਾ ਨਾਲ ਚੱਲ ਰਹੇ ਹਨ।
Check Also
ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਸੈਮੀਨਾਰ ਕਰਵਇਆ ਗਿਆ
ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਰਾਜਨੀਤੀ ਵਿਗਿਆਨ ਅਤੇ ਲੋਕ ਪ੍ਰਸ਼ਾਸਨ …
Punjab Post Daily Online Newspaper & Print Media