ਪਠਾਨਕੋਟ, 21 ਜਨਵਰੀ (ਪੰਜਾਬ ਪੋਸਟ ਬਿਊਰੋ) – ਪਠਾਨਕੋਟ ਵਿੱਚ ਜਿਲ੍ਹਾ ਪੱਧਰੀ ਗਣਤੰਤਰ ਦਿਵਸ ਦੀਆਂ ਤਿਆਰੀਆਂ ਨੂੰ ਲੈ ਕੇ ਅੱਜ ਸ੍ਰੀ ਗੁਰੂ ਹਰਕਿ੍ਰਸਨ ਪਬਲਿਕ ਸਕੂਲ ਪਠਾਨਕੋਟ ਪਹਿਲੇ ਦਿਨ ਦੀ ਰਿਹਰਸਲ ਰਾਜੇਸ਼ ਕੁਮਾਰ ਜਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ) ਦੀ ਪ੍ਰਧਾਨਗੀ ਵਿੱਚ ਕੀਤੀ ਗਈ।ਇਸ ਮੋਕੇ ਤੇ ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਧਿਕਾਰੀ ਪਠਾਨਕੋਟ, ਅਰੁਨ ਸ਼ਰਮਾ, ਓਮ ਪ੍ਰਕਾਸ਼, ਭਜਨ ਲਾਲ ਅਤੇ ਹੋਰ ਅਧਿਕਾਰੀ ਹਾਜ਼ਰ ਸਨ। ਇਸ ਮੋਕੇ ਤੇ ਵੱਖ ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਗਣਤੰਤਰ ਦਿਵਸ ਤੇ ਪੇਸ ਕੀਤੇ ਜਾਣ ਵਾਲੇ ਸੱਭਿਆਚਾਰਕ ਪ੍ਰੋਗਰਾਮ ਦੀ ਰਿਹਰਸਲ ਕੀਤੀ।
ਰਾਜੇਸ ਕੁਮਾਰ ਜਿਲ੍ਹਾ ਸਿੱਖਿਆ ਅਧਿਕਾਰੀ ਨੇ ਦੱਸਿਆ ਕਿ ਅੱਜ ਪਹਿਲੇ ਦਿਨ ਬੱਚਿਆਂ ਵੱਲੋਂ ਗਣਤੰਤਰ ਦਿਵਸ ਪ੍ਰੋਗਰਾਮ ਦੀ ਰਿਹਰਸਲ ਕੀਤੀ ਗਈ ਹੈ, ਇਸੇ ਹੀ ਤਰ੍ਹਾ 23 ਜਨਵਰੀ ਨੂੰ ਉਪਰੋਕਤ ਸਕੂਲ ਵਿੱਚ ਰਿਹਰਸਲ ਕੀਤੀ ਜਾਵੇਗੀ ਅਤੇ 24 ਜਨਵਰੀ 2017 ਨੂੰ ਫੁਲ ਡਰੈਸ ਰਿਹਰਸਲ ਕੀਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਗਣਤੰਤਰ ਦਿਵਸ ਤੇ ਬੱਚਿਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਦੇ ਨਾਲ ਨਾਲ ਪੀ.ਟੀ ਸ਼ੋਅ ਵੀ ਕੀਤਾ ਜਾਵੇਗਾ।ਵੱਖ ਵੱਖ ਸਕੂਲਾਂ ਦੇ ਐਨ.ਸੀ.ਸੀ ਦੇ ਵਿਦਿਆਰਥੀ, ਪੰਜਾਬ ਪੁਲਿਸ ਦੇ ਜਵਾਨਾਂ ਅਤੇ ਵੱਖ ਵੱਖ ਸਕਲਾਂ ਦੇ ਬੈਂਡ ਵੱਜੋਂ ਮਾਰਚ ਪਾਸਟ ਪੇਸ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਸਮਾਰੋਹ ਨੂੰ ਸਫਲਤਾ ਪੂਰਵਕ ਨੇਪਰੇ ਚਾੜਨ ਲਈ ਜਿਨ੍ਹਾਂ ਅਧਿਆਪਕਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਉਹ ਅਧਿਆਪਕ ਪੂਰੀ ਮਿਹਨਤ ਅਤੇ ਇਮਾਨਦਾਰੀ ਨਾਲ ਆਪਣੀ ਡਿਊਟੀ ਨਿਭਾ ਰਹੇ ਹਨ।ਉਨ੍ਹਾਂ ਦੱਸਿਆ ਕਿ ਗਣਤੰਤਰ ਦਿਵਸ ਤੇ ਰਾਸਟਰੀ ਗਾਣ, ਸਬਦ, ਵੈਲਕਮ ਸਾਂਗ,ਸੱਭਿਆਚਾਰਕ ਪੋ੍ਰਗਰਾਮ ਪੇਸ ਕੀਤਾ ਜਾਵੇਗਾ ਅਤੇ ਪ੍ਰੋਗਰਾਮ ਦੇ ਅੰਤ ਵਿੱਚ ਵੱਖ ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਗਿੱਧਾ ਅਤੇ ਭੰਗੜਾ ਪੇਸ ਕੀਤਾ ਜਾਵੇਗਾ।
Check Also
ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਕੀਤਾ ਰਜਿਸਟਰ – ਚੇਅਰਮੈਨ ਛੀਨਾ
ਅੰਮ੍ਰਿਤਸਰ, 30 ਮਾਰਚ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ …
Punjab Post Daily Online Newspaper & Print Media