Tuesday, March 31, 2026

ਡਾਕਟਰ ਨੇਕੀ ਨੂੰ ਦੁਬਈ ਵਿੱਚ ਲੈਕਚਰ ਦੇਣ ਦਾ ਮਿਲਿਆ ਸੱਦਾ ਪੱਤਰ

ਅੰਮ੍ਰਿਤਸਰ, 21 ਜਨਵਰੀ (ਪੰਜਾਬ ਪੋਸਟ  ਜਗਦੀਪ ਸਿੰਘ ਸੱਗੂ) – ਮੈਡੀਕਲ ਖੇਤਰ ਦੀ ਅੰਤਰਰਾਸ਼ਟਰੀ ਪੱਧਰ `ਤੇ ਵੱਖਰੀ ਪਛਾਣ ਬਣਾ ਚੁੱਕੀ ਵਿਦਵਾਨ ਸ਼ਖਸ਼ੀਅਤ ਡਾਕਟਰ ਨਿਰੰਕਾਰ ਸਿੰਘ ਨੇਕੀ ਪ੍ਰੋਫੈਸਰ ਮੈਡੀਸਨ ਸਰਕਾਰੀ ਮੈਡੀਕਲ ਕਾਲਜ ਅਤੇ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਨੂੰ ਵਿਸ਼ਵ ਕਾਨਫਰੰਸ ਤੇ ਐਕਸਪੋ ਓਨ ਬਾਇਓਟੈਕਨਾਲੋਜੀ ਅਤੇ ਬਾਇਓਇੰਜੀਨਅਰਿੰਗ `ਚ ਲੈਕਚਰ ਦਣ ਲਈ ਸੱਦਾ ਪੱਤਰ ਮਿਲ਼ਿਆ ਹੈ।

Dr.Nirankar Singh Neki

ਡਾ. ਨੇਕੀ ਨੇ ਦਸਿਆ ਹੈ ਕਿ ਇਹ ਕਾਨਫਰੰਸ 27 ਮਾਰਚ ਤੋਂ 29 ਮਾਰਚ 2017 ਨੂੰ ਦੁਬਈ ਵਿਖੇ ਹੋ ਰਹੀ ਹੈ।ਜਿਸ ਵਿੱਚ ਪੂਰੀ ਦੁਨੀਆ ਤੋਂ ਡਾਕਟਰ ਹਿੱਸਾ ਲੈ ਰਹੇ ਹਨ ।ਡਾਕਟਰ ਨੇਕੀ ਦੀ ਇਸ ਪ੍ਰਾਪਤੀ ਨਾਲ ਅੰਮ੍ਰਿਤਸਰ ਦਾ ਨਾਮ ਪੂਰੀ ਦੁਨੀਆ ਵਿੱਚ ਉਚਾ ਹੋਇਆ ਹੈ।ਇਥੇ ਇਹ ਵਰਨਣਯੋਗ ਹੈ ਕਿ ਡਾਕਟਰ ਨੇਕੀ ਅਮਰੀਕਾ, ਕਨੇਡਾ, ਇੰਗਲੈਂਡ, ਥਾਈਲੈਂਡ, ਪਾਕਿਸਤਾਨ ਅਤੇ ਅਨੇਕਾਂ ਹੋਰ ਦੇਸ਼ਾਂ ਵਿੱਚ ਲੈਕਚਰ ਦੇ ਚੁੱਕੇ ਹਨ ਅਤੇ ਉਨਾਂ ਵਲੋਂ ਮੈਡੀਕਲ ਖੇਤਰ ਵਿੱਚ ਪਾਏ ਗਏ ਵਡਮੁੱਲੇ ਯੌਗਦਾਨ ਨੂੰ ਮੁੱਖ ਰੱਖਦੇ ਹੋਏ ਉਨਾਂ ਦਾ ਨਾਮ ਲਿਮਕਾ ਬੁੱਕ ਆਫ ਰਿਕਾਰਡਜ਼ ਵਿੱਚ ਦਰਜ਼ ਹੋ ਚੁੱਕਾ ਹੈ।

Check Also

ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਕੀਤਾ ਰਜਿਸਟਰ – ਚੇਅਰਮੈਨ ਛੀਨਾ

ਅੰਮ੍ਰਿਤਸਰ, 30 ਮਾਰਚ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ …

Leave a Reply