Monday, September 14, 2026

ਮੈਰਿਜ ਪੈਲੇਸਾਂ ’ਚ ਹਥਿਆਰ ਲਿਜਾਣ ਅਤੇ ਫਾਇਰ ਕਰਨ ’ਤੇ ਪੂਰਨ ਮਨਾਹੀ ਦੇ ਹੁਕਮ

ਅੰਮ੍ਰਿਤਸਰ,  21 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) –    ਜ਼ਿਲ੍ਹਾ ਮੈਜਿਸਟਰੇਟ ਅੰਮਿ੍ਰਤਸਰ  ਬਸੰਤ ਗਰਗ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੇ ਦਿਹਾਤੀ ਏਰੀਏ ਵਿਚ ਚੱਲ ਰਹੇ ਮੈਰਿਜ ਪੈਲੇਸਾਂ ਵਿਚ ਹਥਿਆਰ ਆਦਿ ਲੈ ਕੇ ਆਉਣ ਅਤੇ ਫਾਇਰ ਕਰਨ ’ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।

Basant garg

ਇਹ ਪਾਬੰਦੀ ਦਾ ਹੁਕਮ ਸਖਤੀ ਨਾਲ 9 ਮਾਰਚ 2017 ਤੱਕ ਲਾਗੂ ਰਹੇਗਾ। ਜਾਰੀ ਹੁਕਮਾਂ ਵਿਚ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਹੈ ਕਿ ਸੀਨੀਅਰ ਪੁਲਿਸ ਕਪਤਾਨ, ਅੰਮਿ੍ਰਤਸਰ (ਦਿਹਾਤੀ) ਨੇ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਹੈ ਕਿ ਕਾਫੀ ਗਿਣਤੀ ਵਿਚ ਮੈਰਿਜ ਪੈਲੇਸ ਚੱਲ ਰਹੇ ਹਨ ਅਤੇ ਇਨ੍ਹਾਂ ਪੈਲੇਸਾਂ ਵਿਚ ਹੁੰਦੇ ਸਮਾਰੋਹਾਂ ਦੌਰਾਨ ਕਈ ਲੋਕਾਂ ਵੱਲੋਂ ਹਥਿਆਰ ਨਾਲ ਲੈ ਕੇ ਜਾਣਾ ਅਤੇ ਹਵਾਈ ਫਾਇਰ ਕਰਨਾ ਇਕ ਜਸ਼ਨ ਜਿਹਾ ਬਣ ਗਿਆ ਹੈ, ਜਿਸ ਨਾਲ ਕਈ ਵਾਰ ਅਣਸੁਖਾਵੀਆਂ ਘਟਨਾਵਾਂ ਵਾਪਰਨ ਦੀ ਸੰਭਾਵਨਾ ਬਣੀ ਰਹਿੰਦੀ ਹੈ। ਇਸ ਲਈ ਜ਼ਿਲ੍ਹਾ ਦਿਹਾਤੀ ਇਲਾਕੇ ਵਿਚ ਚੱਲ ਰਹੇ ਮੈਰਿਜ ਪੈਲੇਸਾਂ ਅੰਦਰ ਹਥਿਆਰ ਲੈ ਕੇ ਜਾਣ ਅਤੇ ਹਵਾਈ ਫਾਇਰ ਕਰਨ ’ਤੇ ਰੋਕ ਲਗਾਈ ਜਾਣੀ ਅਤਿ ਜ਼ਰੂਰੀ ਹੈ।

Check Also

ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …

Leave a Reply