ਫਾਜ਼ਿਲਕਾ, 22 ਜਨਵਰੀ (ਵਿਨੀਤ ਅਰੋੜਾ) – ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰਾਂ ਨੂੰ ਆਪਣੀ ਵੋਟ ਦਾ ਵੱਧ ਤੋਂ ਵੱਧ ਇਸਤੇਮਾਲ ਕਰਨ ਦੇ ਮਕਸਦ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਵੋਟ ਪਾਉਣ ਲਈ ਪ੍ਰੇਰਿਤ ਕਰਨ ਲਈ ਚਲਾਏ ਜਾ ਰਹੇ ਸਵੀਪ ਪ੍ਰੋਜੈਕਟ ਤਹਿਤ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਆਉਣ ਵਾਲੇ ਲੋਕਾਂ ਨੂੰ ਵੋਟਰ ਪ੍ਰਣ ਕਰਨ ਲਈ ਹਸਤਾਖ਼ਰ ਮੁਹਿੰਮ ਚਲਾਈ ਗਈ ਹੈ।

ਇਸ ਮੁਹਿੰਮ ਦੀ ਸ਼ੁਰੂਆਤ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਅਤੇ ਉਨ੍ਹਾਂ ਦੇ ਨਾਲ ਜ਼ਿਲ੍ਹੇ ਵਿਚ ਨਿਯੁਕਤ ਕੀਤੇ ਗਏ ਜਨਰਲ ਅਬਜ਼ਰਵਰਾਂ ਵੀ. ਅਬਰਾਹਮ ਤੇ ਆਰ.ਪੀ ਸਿੰਘ ਵੱਲੋਂ ਹਸਤਾਖ਼ਰ ਬੋਰਡ ’ਤੇ ਆਪਣੇ ਹਸਤਾਖ਼ਰ ਕਰਕੇ ਸ਼ੁਰੂਆਤ ਕੀਤੀ ਗਈ।ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਆਖਿਆ ਕਿ ਵੋਟਰਾਂ ਨੂੰ ਜ਼ਿਲ੍ਹੇ ਵਿਚ ਮਤਦਾਨ ਲਈ ਜਾਗਰੂਕ ਕਰਨ ਲਈ ਵੱਖ-ਵੱਖ ਗਤੀਵਿਧੀਆਂ ਸਵੀਪ ਤਹਿਤ ਚਲਾਈਆਂ ਜਾ ਰਹੀਆਂ ਹਨ।

ਉਨ੍ਹਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਅਗਾਮੀ 4 ਫਰਵਰੀ 2017 ਨੂੰ ਵਿਧਾਨ ਸਭਾ ਚੋਣਾਂ ਵਿਚ ਵੱਧ ਚੜ ਕੇ ਮਤਦਾਨ ਕਰਨ ਅਤੇ ਬਿਨ੍ਹਾਂ ਕਿਸੇ ਡਰ, ਭੈਅ ਜਾਂ ਲਾਲਚ ਦੇ ਨਿਰਪੱਖ ਹੋ ਕੇ ਆਪਣੀ ਵੋਟ ਦਾ ਇਸਤੇਮਾਲ ਕਰਨ।
Punjab Post Daily Online Newspaper & Print Media