Sunday, April 5, 2026

ਸਾਬਕਾ ਜਿਲਾ ਮਹਿਲਾ ਕਾਂਗਰਸ ਪ੍ਰਧਾਨ ਅਕਾਲੀ ਦਲ ਵਿਚ ਸ਼ਾਮਲ

ਸੰਦੌੜ, 22 ਜਨਵਰੀ (ਹਰਮਿੰਦਰ ਸਿੰਘ ਭੱਟ) – ਹਲਕਾ ਮਾਲੇਰਕੋਟਲਾ ਤੋਂ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਕਾਂਗਰਸ ਪਾਰਟੀ ਦੀ ਜਿਲਾ ਸੰਗਰੂਰ ਦੀ ਮਹਿਲਾ ਕਾਂਗਰਸ ਦੀ ਪ੍ਰਧਾਨ ਬੀਬੀ ਕਾਂਤਾ ਕੁਠਾਲਾ ਨੇ ਕਾਂਗਰਸ ਛੱਡ ਕੇ ਅਕਾਲੀ ਦਲ ਦਾ ਸਾਥ ਦੇਣ ਫੈਸਲਾ ਕੀਤਾ ਅਤੇ ਅਕਾਲੀ ਦਲ ਦੇ ਉਮੀਦਵਾਰ ਮੁਹੰਮਦ ਉਵੈਸ ਨੇ ਕਾਂਤਾ ਕੁਠਾਲਾ ਨੂੰ ਅਕਾਲੀ ਦਲ ਵਿਚ ਸਾਮਲ ਹੋਣ `ਤੇ ਜੀ ਆਇਆ ਕਿਹਾ ਅਤੇ ਮਾਣ ਸਨਮਾਨ ਦੇਣ ਦਾ ਵਾਅਦਾ ਕੀਤਾ।

PPN2201201711

ਬੀਬੀ ਕੁਠਾਲਾ ਨੇ ਕਿਹਾ ਕਿ ਪੰਜਾਬ ਵਿਚ ਅਕਾਲੀ ਦਲ ਦੀ ਸਰਕਾਰ ਤੀਜੀ ਵਾਰ ਬਣਨੀ ਤੈਅ ਹੈ ਤੇ ਕਾਂਗਰਸ ਪਾਰਟੀ ਲਗਾਤਾਰ ਤੀਜੀ ਵਾਰ ਹਾਰ ਦਾ ਸਵਾਦ ਚੱਖੇਗੀ ਕਿਉਂਕਿ ਕਾਂਗਰਸ ਪਾਰਟੀ ਨੇ ਹਮੇਸਾ ਟਕਸਾਲੀ ਆਗੂਆਂ ਨੂੰ ਪਿਛੇ ਕੀਤਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਕੰਮਾਂ ਨੂੰ ਦੇਖ ਕੇ ਉਹ ਅਕਾਲੀ ਦਲ ਵਿਚ ਸ਼ਾਮਲ ਹੋਏ ਹਨ।ਇਸ ਮੌਕੇ ਤਰਲੋਚਨ ਸਿੰਘ ਧਲੇਰ ਕਲਾਂ, ਹਰਬੰਸ ਸਿੰਘ ਖਟੜਾ, ਸਰਪੰਚ ਰਘਵੀਰ ਸਿੰਘ ਕੁਠਾਲਾ, ਜਿਲਾ ਮੀਤ ਪ੍ਰਧਾਨ ਦਰਸਨ ਸਿੰਘ ਉਪਲ ਝਨੇਰ, ਸੁਖਚੈਨ ਸਿੰਘ ਭੂਦਨ, ਮਨਦੀਪ ਸਿੰਘ ਖੁਰਦ, ਗੁਰਲਵਲੀਨ ਸਿੰਘ ਕੁਠਾਲਾ, ਬਹਾਦਰ ਸਿੰਘ ਕੁਠਾਲਾ, ਰਾਜਵਿੰਦਰ ਸਿੰਘ ਖੁਰਦ, ਪੰਚ ਦਰਸਨ ਸਿੰਘ, ਮਲਕੀਤ ਸਿੰਘ ਕੁਠਾਲਾ ਆਦਿ ਹਾਜਰ ਸਨ।

Check Also

ਐਨ.ਡੀ.ਡੀ.ਬੀ ਦੇ ਚੇਅਰਮੈਨ ਡਾ. ਮਨੇਸ਼ ਸ਼ਾਹ ਵਲੋਂ ਵੇਰਕਾ ਮਿਲਕ ਪਲਾਂਟ ਦਾ ਦੌਰਾ

ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ) – ਨੈਸ਼ਨਲ ਡੇਅਰੀ ਡਿਵੈਲਪਮੈਂਟ ਬੋਰਡ (ਐਨ.ਡੀ.ਡੀ.ਬੀ) ਦੇ ਚੇਅਰਮੈਨ ਡਾ. ਮਨੇਸ਼ …

Leave a Reply