Friday, April 10, 2026

ਰਾਸ਼ਟਰੀ ਵੋਟਰ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਪੋ੍ਰਗਰਾਮ ਬੀ.ਬੀ.ਕੇ ਡੀ.ਏ.ਵੀ ਕਾਲਜ `ਚ

ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) -ਸੱਤਵਾਂ ਰਾਸ਼ਟਰੀ ਵੋਟਰ ਦਿਵਸ ਸਬੰਧੀ ਜਿਲ੍ਹਾ ਪੱਧਰ ਦਾ ਸਮਾਗਮ ਸਥਾਨਕ ਬੀ ਬੀ ਕੇ ਡੀ ਏ ਵੀ ਕਾਲਜ ਵਿਚ ਮਨਾਇਆ ਜਾਵੇਗਾ ਅਤੇ ਇਸ ਮੌਕੇ ਵੋਟਰ ਜਾਗਰੂਕਤਾ ਸਬੰਧੀ ਪ੍ਰੋਗਰਾਮ ਕਰਨ ਦੇ ਨਾਲ-ਨਾਲ ਨਵੇਂ ਰਜਿਸਟਰਡ ਵੋਟਰਾਂ ਨੂੰ ਚੋਣ ਸ਼ਨਾਖਤੀ ਕਾਰਡ ਦਿੱਤੇ ਜਾਣਗੇ। ਇਹ ਜਾਣਕਾਰੀ ਦਿੰਦੇ ਜਿਲ੍ਹਾ ਚੋਣ ਅਧਿਕਾਰੀ ਡਾ. ਬਸੰਤ ਗਰਗ ਨੇ ਦੱਸਿਆ ਕਿ ਵੋਟਰ ਨੂੰ ਵੋਟ ਬਿਨਾਂ ਕਿਸੇ ਲਾਲਚ ਅਤੇ ਡਰ ਦੇ ਪਾਉਣ ਲਈ ਜਾਗਰੂਕ ਕਰਨਾ ਸਾਡਾ ਮੁੱਖ ਮਕਸਦ ਹੈ।

Basant Garg Dc

ਉਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਕੂਲਾਂ, ਕਾਲਜਾਂ ਅਤੇ ਹੋਰ ਜਨਤਕ ਥਾਵਾਂ ’ਤੇ ਵੋਟਰ ਜਾਗੂਕਤਾ ਲਈ ਵੱਖ-ਵੱਖ ਸਮਾਗਮ ਬੀਤੇ ਕਈ ਦਿਨਾਂ ਤੋਂ ਕਰਵਾਏ ਜਾ ਰਹੇ ਹਨ ਅਤੇ ਇਸ ਸਮਾਗਮ ਵਿਚ ਵੋਟਰ ਜਾਗਰੂਕਤਾ ਨੂੰ ਸਮਰਪਿਤ ਸਕੂਲਾਂ ਵਿਚ ਕਰਵਾਏ ਗਏ ਭਾਸ਼ਣ ਮੁਕਾਬਲੇ, ਸਲੋਗਨ ਮੁਕਬਾਲੇ, ਪੇਂਟਿੰਗ ਮੁਕਾਬਲੇ ਅਤੇ ਲੇਖ ਲਿਖਣ ਦੇ ਮੁਕਾਬਿਲਆਂ  ਵਿਚ ਪਹਿਲੀਆਂ ਤਿੰਨ ਪੁਜੀਸ਼ਨਾਂ ’ਤੇ ਰਹੇ ਬੱਚਿਆਂ ਨੂੰ ਇਨਾਮ ਦਿੱਤੇ ਜਾਣਗੇ। ਇਸ ਤੋਂ ਇਲਾਵਾ 18 ਤੋਂ 19 ਸਾਲ ਦੇ ਨਵੇਂ ਰਜਿਸਟਰਡ ਹੋਏ ਵੋਟਰਾਂ ਨੂੰ ਚੋਣ ਸ਼ਨਾਖਤੀ ਕਾਰਡ ਵੰਡੇ ਜਾਣਗੇ। ਸ੍ਰੀ ਗਰਗ ਨੇ ਦੱਸਿਆ ਕਿ ਚੋਣ ਹਲਕੇ ਵਿਚ ਆਪਣੀ ਡਿੳੂਟੀ ਕਰ ਰਹੇ ਵਧੀਆ ਚੋਣਕਾਰ ਰਜਿਸਟ੍ਰੇਸ਼ਨ ਅਧਿਕਾਰੀ, ਕਾਲਜਾਂ ਵਿਚ ਨਿਯੁੱਕਤ ਕੀਤੇ ਗਏ ਨੋਡਰ ਅਫਸਰ ਵਿਚੋਂ ਵਧੀਆ ਕੰਮ ਕਰਨ ਵਾਲੇ ਨੋਡਲ ਅਫਸਰ ਅਤੇ ਇਕ ਵਧੀਆ ਬੀ. ਐਲ. ਓ ਨੂੰ ਵੋਟਰ ਰਜਿਸਟਰੇਸ਼ਨ ਅਤੇ ਵੋਟ ਸੁਧਾਈ ਦੇ ਕੰਮ ਵਿਚ ਚੰਗੀ ਕਾਰਗੁਜ਼ਾਰੀ ਵਿਖਾਉਣ ਲਈ ਸਨਮਾਨਿਤ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਸਾਰੇ  ਹਾਜ਼ਰ ਵੋਟਰਾਂ ਨੂੰ ਬਿਨਾਂ ਲਾਲਚ ਤੇ ਬਿਨਾਂ ਡਰ ਦੇ ਆਪਣੀ ਵੋਟ ਦੀ ਵਰਤੋਂ ਕਰਨ ਲਈ ਸਹੁੰ ਚੁਕਾਈ ਜਾਵੇਗੀ।
ਸ੍ਰੀ ਗਰਗ ਨੇ ਦੱਸਿਆ ਕਿ  ਜ਼ਿਲ੍ਹਾ ਪੱਧਰ ਦੇ ਪ੍ਰੋਗਰਾਮ ਤੋਂ ਇਲਾਵਾ ਸਾਰੇ ਵਿਧਾਨ ਸਭਾ ਹਲਕਿਆਂ ਵਿਚ ਵੀ ਇਸੇ ਦਿਨ ਵੋਟਰ ਜਾਗਰੂਕਤਾ ਪ੍ਰੋਗਰਾਮ ਵੋਟਰ ਦਿਵਸ ਵਜੋਂ ਮਨਾਏ ਜਾਣਗੇ ਅਤੇ ਜ਼ਿਲ੍ਹੇ ਵਿਚ ਬਣੇ 1970 ਪੋਲਿੰਗ ਸਟੇਸ਼ਨਾਂ ’ਤੇ ਬੀ ਐਲ ਓਜ਼ ਦੀ ਪ੍ਰਧਾਨਗੀ ਹੇਠ ਰਾਸ਼ਟਰੀ ਵੋਟਰ ਦਿਵਸ ਮਨਾਇਆ ਜਾਵੇਗਾ।

Check Also

ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਫਲਾਵਰ ਸ਼ੋਅ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ

ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖ਼ਾਲਸਾ …

Leave a Reply