ਪੱਟੀ, 21 ਜਨਵਰੀ (ਅਵਤਾਰ ਸਿੰਘ ਢਿਲੋਂ) – ਵਿਧਾਨ ਸਭਾ ਹਲਕਾ ਪੱਟੀ ਤੋਂ ਕਾਂਗਰਸ ਦੇ ਉਮੀਦਵਾਰ ਹਰਮਿੰਦਰ ਸਿੰਘ ਗਿੱਲ ਦੀ ਚੋਣ ਮੁਹਿੰਮ ਉਸ ਵਕਤ ਸਿਖਰਾਂ ’ਤੇ ਪਹੁੰਚ ਗਈ ਜਦੋਂ ਪੱਟੀ ਸ਼ਹਿਰ ਦੇ ਸਾਬਕਾ ਕੌਂਸਲਰ ਪ੍ਰਤਾਪ ਸਿੰਘ ਸਰਾਫ ਸ਼ੋ੍ਰਮਣੀ ਅਕਾਲੀ ਦਲ ਨੂੰ ਛੱਡ ਕੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ।

ਹਰਮਿੰਦਰ ਸਿੰਘ ਗਿੱਲ ਨੇ ਉਨ੍ਹਾਂ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਪਾਰਟੀ ਵਿਚ ਉਨ੍ਹਾਂ ਦਾ ਪੂਰਾ ਬਣਦਾ ਮਾਣ ਸਤਿਕਾਰ ਕੀਤਾ ਜਾਵੇਗਾ।ਵਿਸ਼ਾਲ ਮੀਟਿੰਗ ਨੂੰ ਸੰਬੋਧਨ ਕਰਦਿਆਂ ਹਰਮਿੰਦਰ ਸਿੰਘ ਗਿੱਲ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੀਆਂ ਗਲਤ ਨੀਤੀਆਂ ਤੋਂ ਸਤਾਏ ਹੋਏ ਲੋਕਾਂ ਅੰਦਰ ਜਿੱਥੇ ਅਕਾਲੀ ਦਲ ਪ੍ਰਤੀ ਭਾਰੀ ਗੁੱਸਾ ਪਾਇਆ ਜਾ ਰਿਹਾ ਹੈ, ਉਥੇ ਇਹ ਗੁੱਸਾ ਲੋਕ 4 ਫਰਵਰੀ ਨੂੰ ਕਾਂਗਰਸ ਦੇ ਚੋਣ ਨਿਸ਼ਾਨ ਪੰਜੇ ਦਾ ਬਟਨ ਦਬਾਅ ਕੇ ਕੱਢਣਗੇ ਅਤੇ ਸੂਬੇ ਵਿਚ ਕਾਂਗਰਸ ਦੀ ਲੋਕ ਪੱਖੀ ਸਰਕਾਰ ਬਣਾਉਣਗੇ।ਗਿੱਲ ਨੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਸਰਕਾਰ ਬਣਦਿਆਂ ਸਾਰ ਹੀ ਜਿੱਥੇ ਨਸ਼ਿਆਂ ਦਾ ਮੁਕੰਮਲ ਖਾਤਮਾ ਕੀਤਾ ਜਾਵੇਗਾ ਉਥੇ ‘ਹਰੇਕ ਘਰ ਵਿਚ ਇੱਕ ਪੱਕੀ ਨੌਕਰੀ’ ਦੇ ਵਾਅਦੇ ਅਨੁਸਾਰ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾਣਗੀਆਂ ਤਾਂ ਜੋ ਪੰਜਾਬ ਵਿਚੋਂ ਬੇਰੁਜ਼ਗਾਰੀ ਦਾ ਕੋਹੜ ਵੀ ਖਤਮ ਹੋ ਸਕੇ।
Punjab Post Daily Online Newspaper & Print Media