ਅੰਮ੍ਰਿਤਸਰ, 23 ਜਨਵਰੀ (ਜਗਦੀਪ ਸਿੰਘ ਸੱਗੂ)- ਆਮ ਆਦਮੀ ਪਾਰਟੀ ਨੂੰ ਉਸ ਸਮੇਂ ਕਰਾਰਾ ਝਟਕਾ ਲੱਗਾ ਜਦ ਪਾਰਟੀ ਦੇ ਸ਼ੋਸ਼ਲ ਮੀਡੀਆ ਦੇ ਇੰਚਾਰਜ ਅਤੇ ਬੁੱਧੀਜੀਵੀ ਸੈਲ ਦੇ ਸਰਗਰਮ ਕਾਰਕੁਨ ਅਤੇ ਪਾਰਟੀ ਦੇ ਬੁਲਾਰੇ ਗੁਰਿੰਦਰ ਸਿੰਘ ਜੌਹਲ ਅੱਜ ਪਾਰਟੀ ਨੂੰ ਅਲਵਿਦਾ ਕਹਿ ਕੇ ਕਾਂਗਰਸ ਵਿਚ ਸ਼ਾਮਲ ਹੋ ਗਏ।
ਕਾਂਗਰਸ ਪਾਰਟੀ ਵਿਚ ਆਉਣ ’ਤੇ ਲੋਕ ਸਭਾ ਹਲਕਾ ਅੰਮ੍ਰਿਤਸਰ ਤੋ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਅਤੇ ਵਿਧਾਨ ਸਭਾ ਹਲਕਾ ਅਜਨਾਲਾ ਤੋਂ ਕਾਂਗਰਸ ਦੇ ਉਮੀਦਵਾਰ ਹਰਪ੍ਰਤਾਪ ਸਿੰਘ ਅਜਨਾਲਾ ਨੇ ਉਨ੍ਹਾਂ ਦਾ ਸੁਆਗਤ ਕੀਤਾ। ਇਸ ਮੌਕੇ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੋਹਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਰਿਮੋਟ ਅਕਾਲੀ ਦਲ ਦੇ ਹੱਥਾਂ ਵਿਚ ਹੈ।ਇਹ ਆਪਣੇ ਮਿਸ਼ਨ ਤੋਂ ਭਟਕ ਚੁੱਕੀ ਹੈ।ਇਹ ਪਾਰਟੀ ਆਰ.ਐਸ.ਐਸ ਦੀ ਇਕ ਸ਼ਾਖਾ ਹੈ, ਜਿਸ ਕੋਲ ਪੰਜਾਬ ਦੇ ਪ੍ਰਤੀ ਕੋਈ ਠੋਸ ਪ੍ਰੋਗਰਾਮ ਨਹੀਂ ਹੈ ਤੇ ਨਾ ਹੀ ਇਸ ਪਾਰਟੀ ਕੋਲ ਅਜਿਹਾ ਕੋਈ ਲੀਡਰ ਹੈ ਜੋ ਪੰਜਾਬ ਦੀ ਅਗਵਾਈ ਕਰ ਸਕੇ।
Check Also
ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ
ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …
Punjab Post Daily Online Newspaper & Print Media