Saturday, March 21, 2026

ਬੀ.ਐਲ.ਓ ਘਰ ਘਰ ਜਾ ਕੇ ਵੋਟਰਾਂ ਤੱਕ ਪਹੁੰਚਾਉਣਗੇ ਵੋਟਰ ਪਰਚੀਆਂ – ਜ਼ਿਲ੍ਹਾ ਚੋਣ ਅਫ਼ਸਰ

ਫਾਜ਼ਿਲਕਾ, 23 ਜਨਵਰੀ (ਪੰਜਾਬ ਪੋਸਟ – ਵਿਨੀਤ ਅਰੋੜਾ) – ਚਾਰ ਫਰਵਰੀ ਨੂੰ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਵੋਟਰਾਂ ਦੀ ਸੌ ਫ਼ੀਸਦੀ ਸ਼ਮੂਲੀਅਤ ਨੂੰ ਧਿਆਨ ਵਿਚ ਰੱਖਦਿਆਂ ਵੋਟਰਾਂ ਦੀਆਂ ਵੋਟਰ ਪਰਚੀਆਂ ਸਬੰਧਤ ਬੂਥ ਲੈਵਲ ਅਫ਼ਸਰ ਘਰ-ਘਰ ਪਹੁੰਚਾਉਣੀਆਂ ਯਕੀਨੀ ਬਣਾਉਣਗੇ। ਇਹ ਜਾਣਕਾਰੀ ਅੱਜ ਇੱਥੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਵਿਧਾਨ ਸਭਾ ਹਲਕਾ ਫਾਜ਼ਿਲਕਾ-80 ਦੇ ਸਮੂਹ ਬੀ.ਐਲ.ਓਜ਼ ਅਤੇ ਸੁਪਰਵਾਈਜ਼ਰਾਂ ਦੀ ਮੀਟਿੰਗ ਦੌਰਾਨ ਦਿੱਤੀ। PPN2301201719ਇਸ ਮੌਕੇ ਜਨਰਲ ਅਬਜ਼ਵਰ ਸ਼੍ਰੀ ਵੀ ਅਬਰਾਹਮ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।ਜਨਰਲ ਅਬਜਰਵਰ ਸ੍ਰੀ ਵੀ. ਅਬਰਾਹਮ ਨੇ ਕਿਹਾ ਕਿ 4 ਫਰਵਰੀ ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਵੋਟਰਾਂ ਨੂੰ ਉਨ੍ਹਾਂ ਦੀ ਵੋਟਰ ਸਲਿੱਪ ਘਰ ਘਰ ਪਹੁੰਚਾਉਣੀ ਯਕੀਨੀ ਬਣਾਈ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਹਰੇਕ ਵੋਟਰ ਸਲਿੱਪ ਤੇ ਵੋਟਰ ਦੀ ਤਸਵੀਰ ਵੀ ਛਪੀ ਹੋਈ ਹੈ।ਇਸ ਲਈ ਵੋਟਰ ਦੀ ਪਹਿਚਾਣ ਕਰਨ ਉਪਰੰਤ ਉਸ ਨੂੰ ਉਸਦੀ ਵੋਟਰ ਸਲਿੱਪ ਸੌਂਪੀ ਜਾਵੇ। ਉਨ੍ਹਾਂ ਕਿਹਾ ਕਿ ਵੋਟਰਾਂ ਨੂੰ ਬਿਨ੍ਹਾਂ ਕਿਸੇ ਡਰ, ਭੈਅ ਅਤੇ ਲਾਲਚ ਦੇ ਵੋਟ ਪਾਉਣ ਲਈ ਵੀ ਪ੍ਰੇਰਿਤ ਕੀਤਾ ਜਾਵੇ।
ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਵੋਟਰਾਂ ਦੀ ਭਰਵੀਂ ਸ਼ਮੂਲੀਅਤ ਨੂੰ ਧਿਆਨ ਵਿਚ ਰੱਖਿਆ ਜਾਣਾ ਚਾਹੀਦਾ ਹੈ।ਇਸ ਲਈ ਪੋਲਿੰਗ ਬੂਥਾਂ ਤੇ 100 ਫੀਸਦੀ ਵੋਟਿੰਗ ਨੂੰ ਯਕੀਨੀ ਬਣਾਇਆ ਜਾਵੇ। ਇਸ ਮੌਕੇ ਹਲਕਾ ਫਾਜ਼ਿਲਕਾ ਦੇ ਆਰਓ ਸ਼੍ਰੀ ਵਿਨੋਦ ਬਾਂਸਲ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Check Also

ਵਾਈਸ ਚਾਂਸਲਰ ਸ. ਬਿਸ਼ਨ ਸਿੰਘ ਸਮੁੰਦਰੀ ਦੇ ਸਪੁੱਤਰ ਦਿੱਲੀ ਦੇ ਉਪ ਰਾਜਪਾਲ ਬਣਨ ਉਪਰੰਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੁੱਜੇ

ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਹਿਲੇ ਵਾਈਸ-ਚਾਂਸਲਰ ਸ. …

Leave a Reply