ਫਾਜ਼ਿਲਕਾ, 23 ਜਨਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਈਸ਼ਾ ਕਾਲੀਆ ਦੀਆਂ ਹਦਾਇਤਾਂ ’ਤੇ ਅਮਲ ਕਰਦਿਆਂ ਐਕਸਾਈਜ਼ ਅਤੇ ਕਰ ਆਬਕਾਰੀ ਵਿਭਾਗ ਦੀ ਟੀਮ ਵੱਲੋਂ 41 ਹਜ਼ਾਰ ਲੀਟਰ ਲਾਹਣ ਬਰਾਮਦ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਗਈ ਹੈ। 
ਇਸ ਮੌਕੇ ਜਾਣਕਾਰੀ ਦਿੰਦਿਆਂ ਈ.ਟੀ.ਓ ਰਜਿੰਦਰ ਤਨਵਰ ਨੇ ਦੱਸਿਆ ਕਿ ਅੱਜ ਵਿਧਾਨ ਸਭਾ ਹਲਕਾ ਬੱਲੂਆਣਾ ਦੇ ਪਿੰਡ ਚੰਨਣ ਖੇੜਾ ਦੇ ਕੋਲੋਂ ਲੰਘਦੀ ਨਹਿਰ ’ਤੇ ਵਿਭਾਗ ਦੀ ਟੀਮ ਵੱਲੋਂ ਗੁਪਤ ਸੂਚਨਾਂ ਮਿਲਣ ’ਤੇ ਛਾਪੇਮਾਰੀ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਇਸ ਟੀਮ ਵੱਲੋਂ ਜਦੋਂ ਨਹਿਰ ਦੇ ਨਾਲ ਛਾਪੇਮਾਰੀ ਕੀਤੀ ਤਾਂ ਉੱਥੋਂ ਟੀਮ ਨੂੰ 41 ਹਜ਼ਾਰ ਲੀਟਰ ਲਾਹਣ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਇਹ ਲਾਹਣ ਨੂੰ ਧਰਤੀ ਹੇਠਾਂ ਟੋਏ ਪੁੱਟ ਕੇ ਪਾਲੀਥੀਨ ਵਿਚ ਰੱਖਿਆ ਹੋਇਆ ਸੀ। ਜਿਸ ਨੂੰ ਪੁਲਿਸ ਅਤੇ ਆਬਕਾਰੀ ਟੀਮ ਦੇ ਅਧਿਕਾਰੀਆਂ ਨੇ ਨਸ਼ਟ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਇਸ ਟੀਮ ਵਿਚ ਈਟੀਓ ਰਵਿੰਦਰ ਮੋਹਨ ਸ਼ਰਮਾ ਨੋਡਲ ਅਫ਼ਸਰ ਬੱਲੂਆਣਾ, ਨੋਡਲ ਅਫ਼ਸਰ ਅਬੋਹਰ ਸ਼੍ਰੀ ਇੰਦਰ ਸਿੰਘ ਦੀ ਟੀਮ ਦੇ ਨਾਲ ਸਦਰ ਥਾਣਾ ਅਬੋਹਰ ਦੀ ਪੁਲਿਸ ਸ਼ਾਮਲ ਸੀ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media