ਫਾਜ਼ਿਲਕਾ, 23 ਜਨਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਚਾਰ ਫਰਵਰੀ ਨੂੰ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਸ ਦੇ ਨਾਲ ਹੀ ਜ਼ਿਲ੍ਹੇ ’ਚ ਪੂਰੀ ਚੌਕਸੀ ਨਾਲ ਸਥਿਤੀ ਤੇ ਪੂਰੀ ਚੌਕਸੀ ਨਾਲ ਨਜ਼ਰ ਰੱਖੀ ਜਾ ਰਹੀ ਹੈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਦਿੱਤੀ। 
ਜ਼ਿਲ੍ਹਾ ਚੋਣ ਅਫ਼ਸਰ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਚੋਣਾਂ ਦੌਰਾਨ ਕਿਸੇ ਵੀ ਤਰ੍ਹਾਂ ਦੇ ਧਨ-ਬਲ ਅਤੇ ਨਸ਼ੇ ਦੀ ਵਰਤੋਂ ਨੂੰ ਰੋਕਣ ਲਈ ਪੂਰੀ ਚੌਕਸੀ ਰੱਖੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਅੱਜ ਤੱਕ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗਠਿਤ ਕੀਤੀਆਂ ਗਈਆਂ ਫਲਾਇੰਗ ਸੁਕੈਅਡ, ਸਟੇਟਿਕ ਸਰਵੇਲੈਂਸ ਟੀਮਾਂ ਅਤੇ ਪੁਲਿਸ ਨਾਕਿਆਂ ਦੌਰਾਨ ਵੱਡੇ ਪੱਧਰ ਤੇ ਨਸ਼ਾ, ਪੈਸੇ ਅਤੇ ਨਕਲੀ ਕਰੰਸੀ ਤੋਂ ਇਲਾਵਾ ਹੋਰ ਸਮਾਨ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੋਣ ਜ਼ਾਬਤੇ ਦੀ ਉਲੰਘਣਾ ਕਰਦੀਆਂ ਸ਼ਿਕਾਇਤਾਂ ’ਤੇ ਤੁਰੰਤ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਅੱਜ ਤੱਕ ਵੱਖ ਵੱਖ 16 ਸਿਲੰਡਰ, 16 ਗੈਸ ਸਟੋਵ, ਐਲ.ਪੀ.ਜੀ 44 ਸਟੋਵ ਅਤੇ ਸਿੰਲਡਰ, 2000 ਲਿਟਰ ਲਾਹਣ, ਪ੍ਰਧਾਨ ਮੰਤਰੀ ਅਵਾਸ ਯੋਜਨਾ ਦੇ ਫਾਰਮ, ਬਿਨ੍ਹਾਂ ਕਿਸੇ ਪ੍ਰਮੀਸ਼ਨ ਦੇ ਚੋਣਾਂ ਦੌਰਾਨ ਚੋਣ ਪ੍ਰਚਾਰ ਦੀ ਸਮੱਗਰੀ ਸਮੇਤ ਮਹਿੰਦਰਾ ਬਲੈਰੋ ਨੰਬਰ ਐਚ.ਆਰ.44 ਐਫ਼ 1748 ਨੂੰ ਜ਼ਬਤ ਕੀਤਾ ਗਿਆ ਹੈ। ਇਸ ਤਰ੍ਹਾਂ ਹੀ ਉਨ੍ਹਾਂ ਦੱਸਿਆ ਕਿ ਪੁਲਿਸ ਨਾਕਿਆਂ ਦੌਰਾਨ 22 ਲੱਖ 48 ਹਜ਼ਾਰ ਰੁਪਏ ਦੀ ਕਰੰਸੀ, 7 ਕਾਰਾਂ, 25 ਮੋਬਾਇਲ,11900 ਜਾਅਲੀ ਕਰੰਸੀ, ਵੱਖ ਵੱਖ ਥਾਵਾਂ ਤੋਂ 226 ਲਿਟਰ 240 ਲਾਹਣ, 7 ਬੋਤਲਾਂ ਦੇਸੀ ਠੇਕਾ ਸ਼ਰਾਬ, 109.500 ਲਿਟਰ ਅਤੇ 2350 ਲੀਟਰ ਲਾਹਣ ਤੋਂ ਇਲਾਵਾ 5 ਗ੍ਰਾਮ ਹੈਰੋਇਨ ਵੀ ਫੜ੍ਹੀ ਗਈ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਵੱਖ ਵੱਖ ਮਾਮਲਿਆਂ ਤਹਿਤ 14 ਮਾਮਲੇ ਦਰਜ਼ ਕੀਤੇ ਗਏ ਹਨ।
ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਚੋਣਾਂ ਦੌਰਾਨ ਕਿਸੇ ਵੀ ਵਿਅਕਤੀ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਚੋਣ ਜ਼ਾਬਤੇ ਦੀ ਉਲੰਘਣ ਕਰਨ ਵਾਲਿਆਂ ਨਾਲ ਪੂਰੀ ਸਖ਼ਤੀ ਨਾਲ ਨਿਪਟਿਆ ਜਾਵੇਗਾ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਰਵਿੰਦ ਕੁਮਾਰ, ਸਹਾਇਕ ਕਮਿਸ਼ਨਰ ਜਗਦੀਪ ਸਹਿਗਲ, ਡੀ.ਈ.ੳ ਸਕੈਂਡਰੀ ਪਰਗਟ ਸਿੰਘ ਬਰਾੜ ਵੀ ਹਾਜ਼ਰ ਸਨ।
Check Also
ਵਾਈਸ ਚਾਂਸਲਰ ਸ. ਬਿਸ਼ਨ ਸਿੰਘ ਸਮੁੰਦਰੀ ਦੇ ਸਪੁੱਤਰ ਦਿੱਲੀ ਦੇ ਉਪ ਰਾਜਪਾਲ ਬਣਨ ਉਪਰੰਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੁੱਜੇ
ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਹਿਲੇ ਵਾਈਸ-ਚਾਂਸਲਰ ਸ. …
Punjab Post Daily Online Newspaper & Print Media