ਫਾਜ਼ਿਲਕਾ, 23 ਜਨਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਚਾਰ ਫਰਵਰੀ ਨੂੰ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ-2017 ਵਿਚ ਵੋਟਿੰਗ ਫੀਸਦੀ ਦਰ ਵਧਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਲਈ ਲੋਕਾਂ ਨੂੰ ਮਿਲੇ ਸੰਵਿਧਾਨਕ ਹੱਕ ਨੂੰ ਇਸਤੇਮਾਲ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਦਿੱਤੀ। 
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਪ੍ਰਸ਼ਾਸਨ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਵੋਟਰਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਲਈ ਲੋਕਾਂ ਨੂੰ ਵੋਟ ਦੀ ਮਹਤੱਤਾ ਲਈ ਵੱਧ ਤੋਂ ਵੱਧ ਜਾਗਰੂਕ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਜਾਗਰੂਕਤਾ ਮੁਹਿੰਮ ਲਈ ਜਿੱਥੇ ਸਵੀਪ ਤਹਿਤ ਵੱਧ ਤੋਂ ਵੱਧ ਪ੍ਰਾਜੈਕਟ ਸ਼ੁਰੂ ਕੀਤੇ ਗਏ ਹਨ।
ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਫਾਜ਼ਿਲਕਾ ਦੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਤੋਸ਼ਾ ਸਿੰਘ ਨਾਂਅ ਦਾ ਪਾਤਰ (ਚਿੱਤਰਣ) ਲਾਂਚ ਕੀਤਾ ਗਿਆ ਹੈ। ਤੋਸ਼ਾ ਸਿੰਘ ਵੱਲੋਂ ਵੋਟਰਾਂ ਨੂੰ 4 ਫਰਵਰੀ ਨੂੰ ਆਪਣੀ ਵੋਟ ਪਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਤੋਸ਼ਾ ਸਿੰਘ ਤੇ ਇਕ ਵੀਡੀਓ ਫ਼ਿਲਮਾਈ ਗਈ ਹੈ। ਜਿਸ ਵਿਚ ਤੋਸ਼ਾ ਸਿੰਘ ਵੱਲੋਂ ਲੋਕਾਂ ਨੂੰ ਆਪਣੀ ਵੋਟ ਪਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਹ ਵੀਡੀਓ ਅੰਗਰੇਜੀ, ਹਿੰਦੀ, ਪੰਜਾਬੀ ਅਤੇ ਬਾਗੜੀ ਭਾਸ਼ਾ ਵਿਚ ਬਣਾਈ ਗਈ ਹੈ। ਉਨ੍ਹਾਂ ਫਾਜ਼ਿਲਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਫਾਜ਼ਿਲਕਾ ਜ਼ਿਲ੍ਹੇ ਦਾ ਹਰੇਕ ਵੋਟਰ ਆਪਣੀ ਵੋਟ ਬਿਨ੍ਹਾਂ ਕਿਸੇ ਡਰ, ਭੈਅ ਅਤੇ ਨਿਰਪੱਖ ਤੌਰ ’ਤੇ ਪਾਵੇ। ਇਸ ਮੌਕੇ ਉਨ੍ਹਾਂ ਦੇ ਨਾਲ ਜਨਰਲ ਅਬਜ਼ਰਵਰ ਵੀ ਅਬਰਾਹਮ, ਆਰ.ਪੀ.ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ. ਜਰਨੈਲ ਸਿੰਘ, ਸਹਾਇਕ ਕਮਿਸ਼ਨਰ ਜਗਦੀਪ ਸਹਿਗਲ, ਡੀ.ਈ.ੳ ਸਕੈਂਡਰੀ ਪਰਗਟ ਸਿੰਘ ਬਰਾੜ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤਸਰ ਵਿਖੇ ਮੈਰਾਥਨ 12 ਸਤੰਬਰ ਨੂੰ
ਅੰਮ੍ਰਿਤਸਰ, 8 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲੇ, ਪੁਰਾਤੱਤਵ ਅਤੇ ਅਜਾਇਬ ਘਰ …
Punjab Post Daily Online Newspaper & Print Media