ਫਾਜ਼ਿਲਕਾ, 23 ਜਨਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ 25 ਜਨਵਰੀ ਨੂੰ ਕੌਮੀ ਵੋਟਰ ਦਿਵਸ ਨੂੰ ਪੂਰੇ ਜੋਸ਼ੋ-ਖਰੋਸ਼ ਨਾਲ ਮਨਾਉਣ ਲਈ ਵੱਡੇ ਪੱਧਰ ’ਤੇ ਤਿਆਰੀ ਕੀਤੀ ਗਈ ਹੈ। ਪੰਜਾਬ ਵਿਧਾਨ ਸਭਾ ਚੋਣਾਂ ਵਿਚ ਵੋਟਰਾਂ ਦੀ ਵੱਡੇ ਪੱਧਰ ’ਤੇ ਸ਼ਮੂਲੀਅਤ ਕਰਨ ਲਈ ਕੌਮੀ ਵੋਟਰ ਦਿਵਸ ਨੂੰ ਵੋਟਰ ਜਾਗਰੂਕਤਾ ਦਿਵਸ ਦੇ ਰੂਪ ਵਿਚ ਮਨਾਇਆ ਜਾ ਰਿਹਾ ਹੈ। ਇਸ ਦਿਨ ਰਨ ਫਾਰ ਡੈਮੋਕਰੇਸੀ ਦੇ ਨਾਂਅ ’ਤੇ ਲੜਕੇ ਅਤੇ ਲੜਕੀਆਂ ਲਈ ਮੈਰਾਥਨ ਦੌੜ ਦਾ ਆਯੌਜਨ ਹੋਵੇਗਾ। 
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਕੌਮੀ ਵੋਟਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਇੱਥੋਂ ਦੇ ਮਲਟੀਪਰਪਜ਼ ਖੇਡ ਸਟੇਡੀਅਮ ਵਿਖੇ ਆਯੋਜਿਤ ਕੀਤਾ ਜਾਵੇਗਾ। ਰਨ ਫਾਰ ਡੈਮੋਕਰੇਸੀ ਦੌੜ ਵਿਚ ਮਰਦਾਂ ਲਈ 5 ਕਿਲੋਮੀਟਰ ਅਤੇ ਔਰਤਾਂ ਲਈ 3.5 ਕਿਲੋਮੀਟਰ ਦੌੜ ਕਰਵਾਈ ਜਾਵੇਗੀ।ਲੜਕਿਆਂ ਦੀ ਦੌੜ ਸ਼ਾਸਤਰੀ ਚੌਂਕ ਤੋਂ ਸਵੇਰੇ 10 ਵਜ਼ੇ ਅਤੇ ਲੜਕੀਆਂ ਦੀ ਦੌੜ ਮਲੋਟ ਰੋਡ ਤੋਂ ਸ਼ੁਰੂ ਹੋ ਕੇ ਮਲਟੀਪਰਜ਼ ਖੇਡ ਸਟੇਡੀਅਮ ਵਿਖੇ ਪਹੁੰਚੇਗੀ। ਇਸ ਦੌੜ ਵਿਚ ਪਹਿਲੇ, ਦੂਜੇ ਅਤੇ ਤੀਜੇ ਸਥਾਨ ’ਤੇ ਰਹਿਣ ਵਾਲੇ ਜੇਤੂਆਂ ਨੂੰ 5000 ਹਜਾਰ ਰੁਪਏ, 3000 ਹਜਾਰ ਰੁਪਏ ਅਤੇ 2000 ਹਜਾਰ ਰੁਪਏ ਦੇ ਨਗਦ ਇਨਾਮਾਂ ਦੀ ਵੰਡ ਕੀਤੀ ਜਾਵੇਗੀ। ਜਿਸ ਵਿਚ ਨੌਜ਼ਵਾਨਾਂ ਤੋਂ ਇਲਾਵਾ ਸਕੂਲਾਂ, ਕਾਲਜ਼ਾਂ ਅਤੇ ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਵੱਲੋਂ ਆਪਣੀ ਵੋਟ ਪਾਉਣ ਲਈ ਪ੍ਰਣ ਲਿਆ ਜਾਵੇਗਾ। ਉਨ੍ਹਾਂ ਫਾਜ਼ਿਲਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 4 ਫਰਵੀ ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਦੌਰਾਨ ਆਪਣੇ ਸੰਵਿਧਾਨਕ ਹੱਕ ਦੀ ਵਰਤੋਂ ਬਿਨ੍ਹਾਂ ਕਿਸੇ ਡਰ, ਭੈਅ ਅਤੇ ਲਾਲਚ ਦੇ ਕਰਨ ਨੂੰ ਤਰਜ਼ੀਹ ਦੇਣ।
Check Also
ਕਰਮਜੀਤ ਸਿੰਘ ਰਿੰਟੂ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀਆਂ ਮਿਹਨਤੀ ਸਖੀਆਂ ਦਾ ਕੀਤਾ ਸਨਮਾਨ
ਅੰਮ੍ਰਿਤਸਰ, 10 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਉੱਤਰੀ ਵਿੱਚ ਆਮ ਆਦਮੀ ਪਾਰਟੀ ਦੀ …
Punjab Post Daily Online Newspaper & Print Media