Saturday, July 18, 2026

ਵੋਟਾਂ ਪੈਣ ਅਤੇ ਗਿਣਤੀ ਵਾਲੇ ਦਿਨ ਠੇਕੇ ਰਹਿਣਗੇ ਬੰਦ

Basant gargਅੰਮ੍ਰਿਤਸਰ, 24 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – 4 ਫਰਵਰੀ ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਅਤੇ ਅੰਮ੍ਰਿਤਸਰ ਲੋਕ ਸਭਾ ਦੀ ਜਿਮਨੀ ਚੋਣ ਨੂੰ ਮੁੱਖ ਰੱਖਦਿਆਂ ਜਿਲ੍ਹਾ ਮੈਜਿਸਟਰੇਟ ਡਾ: ਬਸੰਤ ਗਰਗ ਨੇ 2 ਫਰਵਰੀ ਸ਼ਾਮ 5 ਵਜੇ ਤੋਂ ਲੈ ਕੇ 4 ਫਰਵਰੀ ਸ਼ਾਮ 5 ਵਜੇ ਤੱਕ ਅਤੇ ਗਿਣਤੀ ਵਾਲੇ ਦਿਨ 11 ਮਾਰਚ ਨੂੰ ਡਰਾਈ-ਡੇ ਅਲਾਨਦੇ ਹੋਏ ਸਾਰੇ ਠੇਕੇ ਬੰਦ ਕਰਨ ਦਾ ਹੁਕਮ ਦਿੱਤਾ ਹੈ। 144 ਸੀ ਆਰ ਪੀ ਸੀ ਐਕਟ ਤਹਿਤ ਜਾਰੀ ਕੀਤੇ ਹੁਕਮਾਂ ਵਿੱਚ ਉਨ੍ਹਾਂ ਸਪੱਸ਼ਟ ਕੀਤਾ ਕਿ ਚੋਣਾਂ ਸ਼ਾਂਤਮਈ ਤਰੀਕੇ ਅਤੇ ਆਜ਼ਾਦ ਕਰਵਾਉਣ ਲਈ ਅਜਿਹਾ ਕੀਤਾ ਗਿਆ ਹੈ। ਹੁਕਮਾਂ ਵਿੱਚ ਸਪਸ਼ਟ ਕੀਤਾ ਗਿਆ ਹੈ ਕਿ ਉਕਤ ਦਿਨਾਂ ਦੌਰਾਨ ਸਾਰੇ ਸ਼ਰਾਬ ਦੇ ਠੇਕਿਆਂ, ਹੋਟਲਾਂ, ਰੈਸਟੋਰੈਂਟਾਂ ਅਤੇ ਹੋਰ ਅਜਿਹੀਆਂ ਥਾਂਵਾਂ ਜਿੱਥੇ ਸ਼ਰਾਬ ਵੇਚੀ ਅਤੇ ਪਿਆਈ ਜਾਂਦੀ ਹੈ ਵਿਖੇ ਸ਼ਰਾਬ ਦੀ ਮੁਕੰਮਲ ਪਾਬੰਦੀ ਰਹੇਗੀ।

Check Also

ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 17 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ …

Leave a Reply