Friday, February 27, 2026

ਯੂਨੀਵਰਸਿਟੀ ਨੇ ਆਲ ਇੰਡੀਆ ਇੰਟਰ-ਵਰਸਿਟੀ ਤਲਵਾਰਬਾਜ਼ੀ ਚੈਂਪੀਅਨਸ਼ਿਪ (ਪੁਰਸ਼-ਇਸਤਰੀਆਂ) ਜਿੱਤੀ

ਅੰਮ੍ਰਿਤਸਰ, 24 ਜਨਵਰੀ (ਪੰਜਾਬ ਪੋਸਟ- ਸੁਖਬੀਰ ਖੁਰਮਣੀਆ)- ਮੇਜ਼ਬਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਆਲ ਇੰਡੀਆ ਇੰਟਰ-ਵਰਸਿਟੀ ਤਲਵਾਰਬਾਜ਼ੀ (ਪੁਰਸ਼-ਇਸਤਰੀ) ਚੈਂਪੀਅਨਸ਼ਿਪ ਜਿੱਤ ਲਈ ਹੈ।ਇਹ ਚੈਂਪੀਅਨਸ਼ਿਪ ਯੂਨੀਵਰਸਿਟੀ ਦੇ ਫਿਜ਼ੀਕਲ ਐਜੂਕੇਸ਼ਨ (ਏ.ਟੀ) ਵੱਲੋਂ ਐਸੋਸੀਏਸ਼ਨ ਆਫ ਇੰਡੀਅਨ ਯੂਨੀਵਰਸਿਟੀਜ਼ ਦੇ ਸਹਿਯੋਗ ਨਾਲ ਕਰਵਾਈ ਗਈ, ਇਸ ਵਿਚ ਦੇਸ਼ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਦੇ ਪੁਰਸ਼ਾਂ ਅਤੇ ਇਸਤਰੀਆਂ ਦੀਆਂ 55 ਟੀਮਾਂ ਦੇ 651 ਖਿਡਾਰੀਆਂ ਤੋਂ ਇਲਾਵਾ 10 ਅੰਤਰਰਾਸ਼ਟਰੀ  ਤਲਵਾਰਬਾਜਾਂ ਨੇ ਵੀ ਭਾਗ ਲਿਆ। PPN2401201728ਇਹ ਚੈਂਪੀਅਨਸ਼ਿਪ ਅੱਜ ਇਥੇ ਸੰਪੰਨ ਹੋਈ।  ਯੂਨੀਵਰਸਿਟੀ ਦੇ ਮਲਟੀਪਰਪਜ਼ ਹਾਲ ਵਿਖੇ ਅੱਜ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ ਜਿਸ ਦੀ ਪ੍ਰਧਾਨਗੀ ਰਜਿਸਟਰਾਰ ਪ੍ਰੋ. ਸ਼ਰਨਜੀਤ ਸਿੰਘ ਢਿੱਲੋਂ ਨੇ ਕੀਤੀ ਅਤੇ ਜੇਤੂਆਂ ਨੂੰ ਇਨਾਮ ਅਤੇ ਟਰਾਫੀਆਂ ਤਕਸੀਮ ਕੀਤੀਆਂ। ਡਾ. ਐਚ.ਐਸ. ਰੰਧਾਵਾ, ਡਿਪਟੀ ਡਾਇਰੈਕਟਰ ਖੇਡਾਂ ਤੇ ਮੁਖੀ ਨੇ ਮਹਿਮਾਨਾਂ ਅਤੇ ਖਿਡਾਰੀਆਂ ਦਾ ਸਵਾਗਤ ਕੀਤਾ ਅਤੇ ਚੈਂਪੀਅਨਸ਼ਿਪ ਕਾਮਯਾਬੀ ਨਾਲਕਰਵਾਉਣ ਲਈ ਧੰਨਵਾਦ ਵੀ ਕੀਤਾ। ਗੁਰੂ ਨਾਨਕ ਦੇਵ ਯੂਨੀਵਰਸਿਟੀ ਤਲਵਾਰਬਾਜ਼ੀ (ਪੁਰਸ਼) ਟੀਮ ਪਹਿਲੇ ਸਥਾਨ ‘ਤੇ ਰਹੀ।ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੂਜੇ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੀਜੇ ਸਥਾਨ ‘ਤੇ ਰਹੀ।ਗੁਰੂ ਨਾਨਕ ਦੇਵ ਯੂਨੀਵਰਸਿਟੀ ਤਲਵਾਰਬਾਜ਼ੀ (ਇਸਤਰੀਆਂ) ਟੀਮ ਪਹਿਲੇ ਸਥਾਨ ‘ਤੇ ਰਹੀ।ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੂਜੇ ਅਤੇ ਅੱਨਾ ਯੂਨੀਵਰਸਿਟੀ ਤੀਜੇ ਸਥਾਨ ‘ਤੇ ਰਹੀ।  ਪ੍ਰੋ. ਸ਼ਰਨਜੀਤ ਸਿੰਘ ਢਿੱਲੋਂ  ਨੇ ਇਸ ਮੌਕੇ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਯੂਨੀਵਰਸਿਟੀ ਖੇਡਾਂ ਵਿਚ ਵਿਦਿਆਰਥੀਆਂ ਦੀ ਰੁਚੀ ਨੂੰ ਵਧਾਉਣ ਲਈ ਸਮੇਂ ਸਮੇਂ ਉਪਰਾਲੇ ਕਰਦੀ ਰਹਿੰਦੀ ਹੈ ਅਤੇ ਖੇਡਾਂ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਵਚਨਬੱਧ ਹੈ।ਉਨ੍ਹਾਂ ਕਿਹਾ ਕਿ ਲੋੜ ਹੈ ਕਿ ਹਰ ਵਿਦਿਆਰਥੀ ਨੂੰ ਆਪਣੀ ਰਸਮੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵੱਲ ਵੀ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ।

Check Also

ਸ਼੍ਰੋਮਣੀ ਕਮੇਟੀ ਵੱਲੋਂ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦੀ ਯਾਦ ’ਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ

ਅੰਮ੍ਰਿਤਸਰ, 26 ਫ਼ਰਵਰੀ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ …

Leave a Reply