ਮਜੀਠਾ, 24 ਜਨਵਰੀ (ਪੰਜਾਬ ਪੋਸਟ ਬਿਊਰੋ)- ਅਗਾਮੀ ਵਿਧਾਨ ਸਭਾ ਅਤੇ ਲੋਕ ਸਭਾ ਅੰਮ੍ਰਿਤਸਰ ਦੀ ਜਿਮਨੀ ਚੋਣ ਦੇ ਸਬੰਧ ਵਿੱਚ ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਵਲੋਂ 27 ਜਨਵਰੀ ਨੂੰ ਬਾਅਦ ਦੁਪਿਹਰ 1.00 ਵਜੇ ਦਾਣਾ ਮੰਡੀ ਮਜੀਠਾ ਵਿਖੇ ਇੱਕ ਵਿਸ਼ਾਲ ਚੋਣ ਰੈਲੀ ਕੀਤੀ ਜਾ ਰਹੀ ਹੈ।ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਹਲਕਾ ਮਜੀਠਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ, ਪਾਰਟੀ ਦੀ ਜਿਲ੍ਹਾ ਅੰਮ੍ਰਿਤਸਰ ਦਿਹਾਤੀ ਇਕਾਈ ਦੇ ਪ੍ਰਧਾਨ ਭਗਵੰਤ ਪਾਲ ਸਿੰਘ ਸੱਚਰ ਨੇ ਸਾਂਝੇ ਤੌਰ ਤੇ ਦੱਸਿਆ ਕਿ ਇਸ ਵਿਸ਼ਾਲ ਚੋਣ ਰੈਲੀ ਨੂੰ ਨਸ਼ਾ ਮੁਕਤ ਪੰਜਾਬ ਰੈਲੀ ਦਾ ਨਾਮ ਦਿੱਤਾ ਗਿਆ ਹੈ।ਇਸ ਰੈਲੀ ਵਿੱਚ ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਸ੍ਰੀ ਰਾਹੁਲ ਗਾਂਧੀ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਸਾਬਕਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਅੰਮ੍ਰਿਤਸਰ ਤੋਂ ਲੋਕ ਸਭਾ ਦੇ ਸਾਬਕਾ ਸਾਂਸਦ ਨਵਜੋਤ ਸਿੰਘ ਸਿੱਧੂ ਵਿਸ਼ੇਸ਼ ਤੌਰ `ਤੇ ਸ਼ਮੂਲ਼ੀਅਤ ਕਰ ਰਹੇ ਹਨ।ਲਾਲੀ ਮਜੀਠੀਆ ਅਤੇ ਸੱਚਰ ਨੇ ਪਾਰਟੀ ਦੇ ਸਮੁੰਹ ਆਗੂਆਂ, ਵਰਕਰਾਂ ਤੇ ਵਿਸ਼ੇਸ਼ ਕਰਕੇ ਮਜੀਠਾ ਵਿਧਾਨ ਸਭਾ ਹਲਕੇ ਦੇ ਵੋਟਰਾਂ, ਸਪੋਰਟਰਾਂ ਤੇ ਵਸਨੀਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਰੈਲੀ ਵਿੱਚ ਸ਼ਾਮਿਲ ਹੋਣ ਅਤੇ ਆਏ ਹੋਏ ਆਗੂਆਂ ਦੇ ਵਿਚਾਰ ਸੁਨਣ ।
Check Also
ਖਾਲਸਾ ਕਾਲਜ ਵਿਖੇ ਦੋ ਰੋਜ਼ਾ ਅੱਖਾਂ ਦੀ ਜਾਂਚ ਕੈਂਪ ਲਗਾਇਆ ਗਿਆ
ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਰੋਟਰੈਕਟ ਕਲੱਬ ਅਤੇ ਇੰਸਟੀਚਿਊਸ਼ਨਜ਼ ਇਨੋਵੇਸ਼ਨ …
Punjab Post Daily Online Newspaper & Print Media